ਪੜਚੋਲ ਕਰੋ

ਮਜੀਠੀਆ ਤੋਂ ਕੇਜਰੀਵਾਲ ਦੀ ਮਾਫੀ 'ਤੇ ਭਗਵੰਤ ਮਾਨ ਦਾ ਸਪਸ਼ਟੀਕਰਨ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਮੁੜ ਕਮਾਨ ਸੰਭਾਲਣ ਮਗਰੋਂ ਭਗਵੰਤ ਮਾਨ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਨੇ ਅਕਾਲੀ ਲੀਡਰ ਬਿਕਰਮ ਮਜੀਠੀਆ ਤੋਂ ਮੁਆਫ਼ੀ ਦੇ ਮੁੱਦੇ 'ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਬੈਠਕ ਦੌਰਾਨ ਸਾਰੇ ਸ਼ੰਕੇ-ਸੰਦੇਹ ਦੂਰ ਕਰ ਲਏ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਮੁਆਫ਼ੀ ਇਕੱਲੇ ਮਜੀਠੀਆ ਤੋਂ ਨਹੀਂ ਬਲਕਿ 34 ਦੇ ਕਰੀਬ ਕੇਸਾਂ 'ਚ ਮੰਗੀ ਹੈ। ਮਾਨ ਨੇ ਕੇਜਰੀਵਾਲ ਦੀ ਮਾਫੀ ਨੂੰ ਜਾਇਜ਼ ਠਹਿਰਾਉਂਦੇ ਹੋਏ ਕਿਹਾ ਕਿ ਉਨ੍ਹਾਂ ਰਾਜਨੀਤਕ ਕੂਟਨੀਤੀ ਤਹਿਤ ਮਜੀਠੀਆ ਤੋਂ ਮੁਆਫ਼ੀ ਜ਼ਰੂਰ ਮੰਗੀ, ਪਰ ਮਜੀਠੀਆ ਨੂੰ ਕਲੀਨ ਚਿੱਟ ਨਹੀਂ ਦਿੱਤੀ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਮਜੀਠੀਆ ਖ਼ਿਲਾਫ਼ ਪੰਜਾਬ ਯੂਨਿਟ ਵੱਲੋਂ ਨਸ਼ਿਆਂ ਦੇ ਮੁੱਦੇ 'ਤੇ ਫ਼ਰੰਟ ਖੁੱਲ੍ਹਾ ਰੱਖਣ ਦੀ ਚੁਨੌਤੀ ਦਿੱਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਨਸ਼ਿਆਂ ਦੇ ਸਮੁੰਦਰ 'ਤੇ ਜਿੱਤ ਨਹੀਂ ਹਾਸਲ ਕਰ ਲੈਂਦੇ 'ਆਪ' ਵੱਲੋਂ ਆਪਣਾ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਭਗਵੰਤ ਮਾਨ ਨੇ ਅੱਜ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ ਤੇ ਕੋਰ ਕਮੇਟੀ ਪੰਜਾਬ ਦੇ ਮੈਂਬਰਾਂ ਦੀ ਮੌਜੂਦਗੀ 'ਚ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪਾਰਟੀ ਵਿਧਾਇਕ, ਜ਼ੋਨ ਪ੍ਰਧਾਨ, ਜ਼ਿਲ੍ਹਾ ਪ੍ਰਧਾਨ, ਹਲਕਾ ਪ੍ਰਧਾਨ ਅਤੇ ਹੋਰ ਆਗੂ ਵੱਡੀ ਗਿਣਤੀ 'ਚ ਹਾਜ਼ਰ ਹੋਏ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਉਹ ਤਾਂ ਸਾਲਾਂ ਤੋਂ ਦੋਸ਼ ਲਾਉਂਦੇ ਆ ਰਹੇ ਹਨ ਕਿ ਬਾਦਲਾਂ ਨੇ ਨਸ਼ੇ ਦੇ ਕਾਰੋਬਾਰੀਆਂ ਨਾਲ ਮਿਲ ਕੇ ਪੰਜਾਬ ਦੀ ਜਵਾਨੀ ਤਬਾਹ ਕਰ ਦਿੱਤੀ ਹੈ, ਹੋਰ ਵੀ ਵੱਡੇ ਦੁੱਖ ਦੀ ਗੱਲ ਇਹ ਹੈ ਕਿ ਕੈਪਟਨ ਸਰਕਾਰ ਵੀ ਬਾਦਲਾਂ ਦੇ ਪਦ-ਚਿੰਨ੍ਹਾਂ 'ਤੇ ਚੱਲ ਰਹੇ ਹਨ। ਕੈਪਟਨ ਆਪਣੇ ਚੋਣ ਵਾਅਦੇ ਤੋਂ ਭੱਜ ਚੁੱਕੇ ਹਨ। ਖ਼ੁਦ ਕਾਂਗਰਸੀ ਵਿਧਾਇਕ ਕੈਪਟਨ ਕੋਲ ਫ਼ਰਿਆਦਾਂ ਕਰ ਰਹੇ ਹਨ। ਬਾਦਲਾਂ ਤੇ ਨਸ਼ੇ ਦੇ ਸੌਦਾਗਰਾਂ ਵਿਰੁੱਧ ਕਾਰਵਾਈ ਕੀਤੀ ਜਾਵੇ ਤਾਂ ਕਿ ਉਹ (ਕਾਂਗਰਸੀ) ਪਿੰਡਾਂ 'ਚ ਜਾਣ ਜੋਗੇ ਰਹਿ ਸਕਣ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ ਦਾ ਆਹ ਇਲਾਕਾ, ਨਾਈ ਦੀ ਦੁਕਾਨ 'ਤੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ ਦਾ ਆਹ ਇਲਾਕਾ, ਨਾਈ ਦੀ ਦੁਕਾਨ 'ਤੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ; ਮੱਚੀ ਸਨਸਨੀ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
Punjab News : ਔਰਤਾਂ ਬਾਰੇ ਵਿਵਾਦਿਤ ਟਿੱਪਣੀ 'ਤੇ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਕੀਤਾ ਤਲਬ
Punjab News : ਔਰਤਾਂ ਬਾਰੇ ਵਿਵਾਦਿਤ ਟਿੱਪਣੀ 'ਤੇ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਕੀਤਾ ਤਲਬ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ
Embed widget