ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਨੇ ਅੱਜ ਪੰਜਾਬ ਪਹੁੰਚਦਿਆਂ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਲਲਕਾਰਿਆ ਹੈ। ਲੁਧਿਆਣਾ ਦੇ ਰੇਲਵੇ ਸਟੇਸ਼ਨ 'ਤੇ ਵਿਰੋਧ ਬਾਰੇ ਕੇਜਰੀਵਾਲ ਨੇ ਕਿਹਾ ਹੈ ਕਿ ਚੋਣਾਂ ਨੇੜੇ ਆਉਂਦਿਆਂ ਹੀ ਵਿਰੋਧੀ ਪਾਰਟੀਆਂ ਦਾ ਨਾਟਕ ਸ਼ੁਰੂ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਸੀ.ਡੀ. ਕਾਂਡ ਵੀ ਵਿਰੋਧੀਆਂ ਦੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਉਨ੍ਹਾਂ ਦੀ ਪਾਰਟੀ ਖਿਲਾਫ 63 ਫਰਜ਼ੀ ਸੀਡੀਜ਼ ਬਣਾਵਾਈਆਂ ਹਨ। ਉਨ੍ਹਾਂ ਨੇ ਇਸ ਕੰਮ ਲਈ ਏਜੰਸੀ ਤੋਂ ਕੰਮ ਕਰਵਾਇਆ ਹੈ। ਕੇਜਰੀਵਾਲ ਨੇ ਕਿਹਾ ਪੰਜਾਬ ਦੀ ਜਨਤਾ ਸਿਆਣੀ ਹੈ। ਇਸ ਲਈ ਇਨ੍ਹਾਂ ਹੱਥ ਕੰਡਿਆਂ ਨਾਲ ਕੋਈ ਫਰਕ ਨਹੀਂ ਪਏਗਾ।

ਕੇਜਰੀਵਾਲ ਨੇ ਐਲਾਨ ਕੀਤਾ ਕਿ ਉਨ੍ਹਾਂ ਨੇ ਪੰਜਾਬ ਵਿੱਚ ਪੱਕਾ ਮੋਰਚਾ ਲਾ ਲਿਆ ਹੈ। ਹੁਣ ਬਾਦਲਾਂ ਨੂੰ ਜੇਲ੍ਹ ਭੇਜ ਕੇ ਹੀ ਵਾਪਸ ਜਾਣਗੇ। ਉਨ੍ਹਾਂ ਕਿਹਾ ਕਿ ਵਰਕਰਾਂ ਵਿੱਚ ਪੂਰਾ ਉਤਸ਼ਾਹ ਤੇ ਚੋਣਾਂ ਵਿੱਚ ਅਕਾਲੀ ਦਲ ਤੋਂ ਪੂਰਾ ਹਿਸਾਬ ਲਿਆ ਜਾਵੇਗਾ।