Punjab News:  ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਸੋਮਵਾਰ ਨੂੰ ਦਿੱਲੀ ਵਿੱਚ ਪੰਜਾਬ ਦੇ ਕੈਬਨਿਟ ਮੰਤਰੀਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਅਤੇ ਉਨ੍ਹਾਂ ਲਈ ਟੀਚੇ ਤੈਅ ਕੀਤੇ।


ਪੰਜਾਬ ਸਰਕਾਰ ਦੇ ਇੱਕ ਸੂਤਰ ਨੇ ਇੰਡੀਅਨ ਐਕਸਪ੍ਰੈਸ ਨੂੰ ਦੱਸਿਆ ਕਿ ਮਾਨ ਨੂੰ ਛੱਡ ਕੇ, ਕੇਜਰੀਵਾਲ ਨੇ ਪੰਜਾਬ ਦੇ ਸਾਰੇ ਮੰਤਰੀਆਂ ਨੂੰ ਦਿੱਲੀ ਬੁਲਾਇਆ ਅਤੇ ਉਨ੍ਹਾਂ ਨਾਲ ਇੱਕ-ਇੱਕ ਮੀਟਿੰਗ ਕੀਤੀ, ਉਨ੍ਹਾਂ ਦੇ ਰਿਪੋਰਟ ਕਾਰਡਾਂ ਬਾਰੇ ਪੁੱਛਿਆ ਤੇ ਉਨ੍ਹਾਂ ਨੂੰ ਅਗਲੇ ਸਾਲ ਲਈ ਟੀਚੇ ਦਿੱਤੇ।ਇਹ ਵੀ ਪਤਾ ਲੱਗਾ ਹੈ ਕਿ ਕੇਜਰੀਵਾਲ ਨੇ ਹਰ ਵਿਭਾਗ, ਖਾਸ ਤੌਰ 'ਤੇ ਮਾਈਨਿੰਗ, ਮਾਲੀਆ ਅਤੇ ਹੋਰਾਂ ਤੋਂ ਸਰੋਤ ਪੈਦਾ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ, ਕਿਉਂਕਿ ਰਾਜ ਗੰਭੀਰ ਵਿੱਤੀ ਸੰਕਟ ਨਾਲ ਜੂਝ ਰਿਹਾ ਹੈ ਅਤੇ 1,800 ਕਰੋੜ ਰੁਪਏ ਦੇ ਬਿਜਲੀ ਸਬਸਿਡੀ ਬਿੱਲ ਦਾ ਭੁਗਤਾਨ ਕਰਨ ਤੋਂ ਅਸਮਰੱਥ ਹੈ।



ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅਰਵਿੰਦ ਕੇਜਰੀਵਾਲ ਨੇ ਕਿਉਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਜ਼ਰਅੰਦਾਜ਼ ਕਰਦਿਆਂ ਪੰਜਾਬ ਦੇ ਮੰਤਰੀਆਂ ਨੂੰ ਰਿਪੋਰਟ ਕਾਰਡਾਂ ਲਈ ਦਿੱਲੀ ਬੁਲਾਇਆ ?






ਇਹ ਸਪੱਸ਼ਟ ਹੈ ਕਿ ਮਾਨ ਦੇ ਮੁੱਖ ਮੰਤਰੀ ਵਜੋਂ ਦਿਨ ਗਿਣੇ ਜਾ ਰਹੇ ਹਨ, ਕਿਉਂਕਿ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਘਰ ਵਿੱਚ ਦਿੱਲੀ ਤੋਂ ਆਪਣੇ ਸਹਿਯੋਗੀਆਂ ਦੀ ਨਿਯੁਕਤੀ ਕਰਕੇ ਕੰਟਰੋਲ ਲੈ ਲਿਆ ਹੈ। ਬਾਜਵਾ ਨੇ ਕਿਹਾ ਕਿ ਸੂਤਰਾਂ ਨੇ ਖੁਲਾਸਾ ਕੀਤਾ ਹੈ ਕਿ ਇੱਕ ਮੀਡੀਆ ਸਲਾਹਕਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵਿੱਚ ਦਾਖਲ ਹੋਣ ਤੋਂ ਰੋਕਿਆ ਗਿਆ ਸੀ ਤੇ ਮੁੱਖ ਮੁੱਖ ਦਫ਼ਤਰ ਦੀਆਂ ਭੂਮਿਕਾਵਾਂ ਵਾਲੇ ਪੰਜਾਬੀਆਂ ਨੂੰ ਖਾਲੀ ਕਰਨ ਲਈ ਕਿਹਾ ਜਾ ਰਿਹਾ ਹੈ। 



ਜ਼ਿਕਰ ਕਰ ਦਈਏ ਕਿ ਮਾਨ ਸਰਕਾਰ ਵੱਲੋਂ ਤਿੰਨ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ ਲਿਆ ਗਿਆ 1 ਲੱਖ ਕਰੋੜ ਰੁਪਏ ਰਾਜ ਵਿੱਚ ਇੱਕ ਵੱਡਾ ਮੁੱਦਾ ਬਣ ਗਿਆ ਹੈ ਕਿਉਂਕਿ ਇਸ ਵਿੱਤੀ ਸਾਲ ਦੇ ਅੰਤ ਤੱਕ ਸਰਕਾਰੀ ਖਜ਼ਾਨੇ 'ਤੇ ਕਰਜ਼ਾ 3.75 ਲੱਖ ਕਰੋੜ ਰੁਪਏ ਤੱਕ ਪਹੁੰਚਣ ਦੀ ਉਮੀਦ ਹੈ।  ਸੂਤਰਾਂ ਨੇ ਦੱਸਿਆ ਕਿ ਕੇਜਰੀਵਾਲ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਤੋਂ ਹੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖ ਰਹੇ ਹਨ।