(Source: ECI/ABP News/ABP Majha)
ਸੀਐਮ ਭਗਵੰਤ ਮਾਨ ਤੋਂ ਕੇਜਰੀਵਾਲ ਖਫ਼ਾ, ਅਹੁਦੇ ਤੋਂ ਹਟਾਉਣਾ ਚਾਹੁੰਦੇ, ਬੀਜੇਪੀ ਨੇ ਕੀਤਾ ਵੱਡਾ ਦਾਅਵਾ
ਬੀਜੇਪੀ ਨੇ ਆਮ ਆਦਮੀ ਪਾਰਟੀ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ।ਬੀਜੇਪੀ ਲੀਡਰ ਮਨਜਿੰਦਰ ਸਿਰਸਾ ਨੇ ਦਾਅਵਾ ਕੀਤਾ ਹੈ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣਾ ਚਾਹੁੰਦੇ ਹਨ।
ਚੰਡੀਗੜ੍ਹ: ਬੀਜੇਪੀ ਨੇ ਆਮ ਆਦਮੀ ਪਾਰਟੀ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ।ਬੀਜੇਪੀ ਲੀਡਰ ਮਨਜਿੰਦਰ ਸਿਰਸਾ ਨੇ ਦਾਅਵਾ ਕੀਤਾ ਹੈ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣਾ ਚਾਹੁੰਦੇ ਹਨ।
ਸਿਰਸਾ ਨੇ ਟਵੀਟ ਕਰਕੇ ਕਿਹਾ, "ਮੈਨੂੰ ਆਮ ਆਦਮੀ ਪਾਰਟੀ ਵੱਲੋਂ ਫੋਨ ਆਇਆ, ਸੰਸਦ ਮੈਂਬਰ ਜਿਸ ਨੇ ਗੁਪਤਤਾ ਨਾਲ ਗੱਲ ਸਾਂਝੀ ਕੀਤੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਵਿਚਕਾਰ ਚੀਜ਼ਾਂ ਖਟਾਸ ਬਣ ਗਈਆਂ ਹਨ। ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਨੇ ਮਨੀਸ਼ ਸਿਸੋਦੀਆ ਦੇ ਹੱਕ 'ਚ ਨਹੀਂ ਬੋਲਿਆ ਜਦੋਂ ਉਸਦਾ ਸ਼ਰਾਬ ਘੁਟਾਲਾ ਸਾਹਮਣੇ ਆਇਆ।"
ਮਨਜਿੰਦਰ ਸਿਰਸਾ ਨੇ ਕਿਹਾ," ਕੇਜਰੀਵਾਲ ਭਗਵੰਤ ਮਾਨ ਤੋਂ ਨਾਰਾਜ਼ ਨਜ਼ਰ ਆ ਰਹੇ ਹਨ ਅਤੇ ਉਹ ਉਨ੍ਹਾਂ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਯੋਜਨਾ ਬਣਾ ਰਹੇ ਹਨ।"
ਆਪ੍ਰੇਸ਼ਨ ਲੋਟਸ ਬਾਰੇ ਬੋਲਦੇ ਹੋਏ ਸਿਰਸਾ ਨੇ ਕਿਹਾ ਕਿ, "ਹਰਪਾਲ ਚੀਮਾ ਵੱਲੋਂ ਪੰਜਾਬ ਵਿੱਚ ਆਪ੍ਰੇਸ਼ਨ ਲੋਟਸ ਬਾਰੇ ਡਰਾਮਾ ਰਚਿਆ ਗਿਆ ਹੈ। ਜਦੋਂਕਿ ਮੁੱਖ ਮੰਤਰੀ ਮਾਨ ਜਰਮਨੀ ਵਿੱਚ ਹਨ। ਅਸੀਂ ਸਾਰੇ ਜਲਦੀ ਹੀ ਭਗਵੰਤ ਮਾਨ ਨੂੰ ਬਲੀ ਦਾ ਬੱਕਰਾ ਬਣਦੇ ਦੇਖਾਂਗੇ।"
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :