ਮੁਹਾਲੀ: ਆਮ ਆਦਮੀ ਪਾਰਟੀ ਦੇ ਸਾਬਕਾ ਲੀਡਰ ਕੁਮਾਰ ਵਿਸ਼ਵਾਸ਼ ਦੀ 'ਆਪ' ਸੁਪੀਰਮੋ ਅਰਵਿੰਦ ਕੇਜਰੀਵਾਲ ਬਾਰੇ ਵੀਡੀਓ ਵਾਇਰਲ ਹੋਣ ਮਗਰੋਂ ਪਾਰਟੀ ਨੇ ਸਖਤ ਨੋਟਿਸ ਲਿਆ ਹੈ। ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਹੈ ਕਿ ਕੁਝ ਬੇਈਮਾਨ ਤਾਕਤਾਂ ਭਗਵੰਤ ਮਾਨ ਤੇ ਕੇਜਰੀਵਾਲ ਦੀ ਜੋੜੀ ਨੂੰ ਬਦਨਾਮ ਕਰਨਾ ਚਾਹੁੰਦੀਆਂ ਹਨ। ਰਾਹੁਲ ਗਾਂਧੀ ਬਿਆਨ ਦਿੰਦੇ ਹਨ ਕਿ ਅਰਵਿੰਦ ਕੇਜਰੀਵਾਲ ਅੱਤਵਾਦੀ ਹਨ।
ਉਨ੍ਹਾਂ ਕਿਹਾ ਕਿ ਕੁਮਾਰ ਵਿਸ਼ਵਾਸ ਨੇ ਫਰਜ਼ੀ ਵੀਡੀਓ ਜਾਰੀ ਕੀਤਾ ਹੈ ਤੇ ਕਹਿੰਦੇ ਹਨ ਕਿ ਅਰਵਿੰਦ ਕੇਜਰੀਵਾਲ ਅੱਤਵਾਦੀ ਹੈ। ਕੁੱਝ ਹੀ ਮਿੰਟਾ ਬਾਅਦ ਕਾਂਗਰਸ ਪਾਰਟੀ ਪ੍ਰੈੱਸ ਕਾਨਫਰੰਸ ਕਰਦੀ ਹੈ ਤੇ ਕਹਿੰਦੇ ਹਨ ਕੇਜਰੀਵਾਲ ਅੱਤਵਾਦੀ ਹੈ। ਬੀਜੇਪੀ ਦਾ ਸਾਰਾ ਸੋਸ਼ਲ ਮੀਡੀਆ ਤੇ ਪੂਰੀ ਮਸ਼ੀਨਰੀ ਕੇਜਰੀਵਾਲ ਨੂੰ ਅੱਤਵਾਦੀ ਦੱਸਣ ਲਈ ਲੱਗ ਜਾਂਦੀ ਹੈ।
ਰਾਘਵ ਚੱਢਾ ਨੇ ਕਿਹਾ ਕਿ ਸਾਰਿਆਂ ਨੇ ਇੱਕ ਸੁਰ ਵਿੱਚ ਛੜਯੰਤਰ ਰਚਿਆ ਤੇ ਪ੍ਰੋਪੇਗੰਡਾ ਚਲਾਇਆ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਇੱਕ ਕੱਟੜ ਇਮਾਨਦਾਰ ਆਦਮੀ ਹੈ। ਇਸ ਲਈ ਇਹ ਸਾਰੇ ਕੇਜਰੀਵਾਲ ਖਿਲਾਫ ਸਾਜਿਸ਼ਾਂ ਕਰ ਰਹੇ ਹਨ ਤੇ ਬਦਨਾਮ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਦਿੱਲੀ ਵਿੱਚ ਸਿਹਤ ਸਹੁਲਤਾਂ ਦਿੱਤੀਆਂ। ਇੱਕ-ਇੱਕ ਕਰੋੜ ਦੇ ਮੁਆਵਜੇ ਸ਼ਹੀਦ ਸੈਨਿਕਾਂ ਨੂੰ ਦਿੱਤੇ। ਕੋਰੋਨਾ ਵਿੱਚ ਘਰ-ਘਰ ਰਾਸ਼ਨ ਪਹੁੰਚਾਇਆ, ਮੁਫਤ ਇਲਾਜ, ਔਰਤਾ ਦੀ ਸੁਰੱਖਿਆ ਜਿਹੇ ਕੰਮ ਕੀਤੇ। ਉਨ੍ਹਾਂ ਸਵਾਲ ਕੀਤਾ ਕਿ ਕਿਹੜਾ ਅੱਤਵਾਦੀ ਇਹ ਕੰਮ ਕਰਦਾ ਹੈ। ਦਿਲੀ ਦੇ ਲੋਕਾਂ ਨੇ ਸਾਬਤ ਕਰ ਦਿੱਤਾ ਹੈ ਕਿ ਸਾਡਾ ਨੇਤਾ ਕੇਜਰੀਵਾਲ ਹੈ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ