ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀਰਵਾਰ ਨੂੰ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਸੈਸ਼ਨ ਲਈ ਰਾਜਪਾਲ ਤੋਂ ਮਨਜ਼ੂਰੀ ਮੰਗੀ ਸੀ, ਜਿਸ ਨੂੰ ਰਾਜਪਾਲ ਨੇ ਗ਼ੈਰ ਸੰਵਿਧਾਨਿਕ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਹੈ।ਇਸ ਮਗਰੋਂ ਆਪ ਸੁਪਰੀਮੋ ਅਰਵਿੰਦਰ ਕੇਜਰੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।


ਅਰਵਿੰਦ ਕੇਜਰੀਵਾਲ ਨੇ ਕਿਹਾ, "ਰਾਜਪਾਲ ਮੰਤਰੀ ਮੰਡਲ ਦੇ ਸੱਦੇ ਗਏ ਸੈਸ਼ਨ ਤੋਂ ਕਿਵੇਂ ਇਨਕਾਰ ਕਰ ਸਕਦਾ ਹੈ? ਫਿਰ ਜਮਹੂਰੀਅਤ ਖਤਮ ਹੈ। ਦੋ ਦਿਨ ਪਹਿਲਾਂ ਰਾਜਪਾਲ ਨੇ ਸੈਸ਼ਨ ਦੀ ਇਜਾਜ਼ਤ ਦੇ ਦਿੱਤੀ ਸੀ। ਜਦੋਂ ਆਪ੍ਰੇਸ਼ਨ ਲੋਟਸ ਫੇਲ ਹੋਣ ਲੱਗਾ ਅਤੇ ਨੰਬਰ ਪੂਰਾ ਨਹੀਂ ਹੋਇਆ ਤਾਂ ਉੱਪਰੋਂ ਇੱਕ ਕਾਲ ਆਈ ਜਿਸ ਵਿੱਚ ਇਜਾਜ਼ਤ ਵਾਪਸ ਲੈਣ ਲਈ ਕਿਹਾ ਗਿਆ।ਅੱਜ ਦੇਸ਼ ਵਿੱਚ ਇੱਕ ਪਾਸੇ ਸੰਵਿਧਾਨ ਹੈ ਅਤੇ ਦੂਜੇ ਪਾਸੇ ਅਪਰੇਸ਼ਨ ਲੋਟਸ।"


 



ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ, "ਰਾਜਪਾਲ ਵੱਲੋਂ ਵਿਧਾਨ ਸਭਾ ਨਾ ਚੱਲਣ ਦੇਣਾ ਦੇਸ਼ ਦੇ ਲੋਕਤੰਤਰ ਤੇ ਵੱਡੇ ਸਵਾਲ ਪੈਦਾ ਕਰਦਾ ਹੈ .. ਹੁਣ ਲੋਕਤੰਤਰ ਨੂੰ ਕਰੋੜਾਂ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧੀ ਚਲਾਉਣਗੇ ਜਾਂ ਦਿੱਲੀ ਕੇਂਦਰ ਸਰਕਾਰ ਵੱਲੋਂ ਨਿਯੁਕਤ ਕੀਤਾ ਹੋਇਆ ਇੱਕ ਵਿਅਕਤੀ ?? ਇੱਕ ਪਾਸੇ ਭੀਮ ਰਾਓ ਜੀ ਦਾ ਸੰਵਿਧਾਨ ਤੇ ਦੂਜੇ ਪਾਸੇ ਅਪ੍ਰੇਸ਼ਨ ਲੋਟਸ…ਜਨਤਾ ਸਭ ਦੇਖ ਰਹੀ ਹੈ..।"


ਦੱਸ ਦਈਏ ਕਿ ਪੰਜਾਬ ਮੰਤਰੀ ਮੰਡਲ ਨੇ ਵੀਰਵਾਰ ਨੂੰ ਬੁਲਾਏ ਜਾਣ ਵਾਲੇ ਵਿਧਾਨ ਸਭਾ ਦੇ ਤੀਜੇ ਵਿਸ਼ੇਸ਼ ਸੈਸ਼ਨ ਨੂੰ ਪ੍ਰਵਾਨਗੀ ਦੇ ਦਿੱਤੀ ਸੀ। ਇਸ ਦੇ ਨਾਲ ਹੀ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਵ੍ਹਿਪ ਵੀ ਜਾਰੀ ਕੀਤਾ ਗਿਆ।ਇਸ ਦੇ ਨਾਲ ਹੀ 'ਆਪ' ਦੇ ਸਾਰੇ ਵਿਧਾਇਕਾਂ ਨੂੰ ਵੀ ਸੈਸ਼ਨ 'ਚ ਹਾਜ਼ਰ ਰਹਿਣ ਦੇ ਹੁਕਮ ਦਿੱਤੇ ਗਏ ਹਨ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 


Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ