ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਈਡੀ ਵੱਲੋਂ ਜਾਰੀ ਕੀਤੇ ਗਏ ਸਾਰੇ ਸੰਮਨਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਕੇਜਰੀਵਾਲ  ਦੀ ਪਟੀਸ਼ਨ 'ਤੇ ਅੱਜਬੁੱਧਵਾਰ 20 ਮਾਰਚ ਨੂੰ  ਹਾਈ ਕੋਰਟ 
 'ਚ ਸੁਣਵਾਈ ਹੋਣ ਜਾ ਰਹੀ ਹੈ।


ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਈਡੀ ਨੇ ਹੁਣ ਤੱਕ ਕੇਜਰੀਵਾਲ ਨੂੰ 9 ਸੰਮਨ ਭੇਜੇ ਹਨ। ਦਿੱਲੀ ਜਲ ਬੋਰਡ ਦੇ ਟੈਂਡਰ ਮਾਮਲੇ ਵਿੱਚ ਸੰਮਨ ਭੇਜਿਆ ਗਿਆ ਸੀ। ਕੇਜਰੀਵਾਲ ਇੱਕ ਵਾਰ ਵੀ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਨੂੰ ਸੋਮਵਾਰ ਨੂੰ ਦਿੱਲੀ ਜਲ ਬੋਰਡ ਮਾਮਲੇ 'ਚ ਬੁਲਾਇਆ ਗਿਆ ਸੀ ਪਰ ਕੇਜਰੀਵਾਲ ਪੇਸ਼ ਨਹੀਂ ਹੋਏ।  ਈਡੀ ਨੇ ਉਸ ਨੂੰ 17 ਮਾਰਚ ਨੂੰ ਸੰਮਨ ਭੇਜ ਕੇ 18 ਮਾਰਚ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਜਦੋਂਕਿ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ 21 ਮਾਰਚ ਦਿਨ ਵੀਰਵਾਰ ਨੂੰ ਬੁਲਾਇਆ ਗਿਆ ਹੈ।


 
ਕੇਜਰੀਵਾਲ ਦੇ ਨਾ ਜਾਣ ਦੀ ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਨੇ ਈਡੀ ਦੇ ਇਸ ਸੰਮਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ‘ਆਪ’ ਨੇ ਕਿਹਾ ਕਿ ਜਦੋਂ ਅਦਾਲਤ ਤੋਂ ਅੰਤਰਿਮ ਜ਼ਮਾਨਤ ਹੋ ਚੁੱਕੀ ਹੈ ਤਾਂ ਫਿਰ ਵਾਰ-ਵਾਰ ਸੰਮਨ ਕਿਉਂ ਭੇਜੇ ਜਾ ਰਹੇ ਹਨ। 'ਆਪ' ਦਾ ਮੰਨਣਾ ਹੈ ਕਿ ਭਾਜਪਾ ਈਡੀ ਰਾਹੀਂ ਕੇਜਰੀਵਾਲ ਨੂੰ ਨਿਸ਼ਾਨਾ ਬਣਾ ਰਹੀ ਹੈ।


ਦਰਅਸਲ, ਸੀਬੀਆਈ ਨੇ ਜੁਲਾਈ 2022 ਵਿੱਚ ਬੋਰਡ ਦੀ ਟੈਂਡਰ ਪ੍ਰਕਿਰਿਆ ਵਿੱਚ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਸੀ। ਸੀਬੀਆਈ ਦੀ ਦਰਜ ਐਫਆਈਆਰ ਦੇ ਅਧਾਰ 'ਤੇ, ਈਡੀ ਨੇ ਦਿੱਲੀ ਜਲ ਬੋਰਡ ਦੀ ਟੈਂਡਰ ਪ੍ਰਕਿਰਿਆ ਵਿੱਚ ਬੇਨਿਯਮੀਆਂ ਦੇ ਦੋ ਵੱਖ-ਵੱਖ ਮਾਮਲਿਆਂ ਦੀ ਜਾਂਚ ਸ਼ੁਰੂ ਕੀਤੀ ਸੀ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial