ਕੇਜਰੀਵਾਲ ਨੇ ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ ਬਾਰੇ ਕਹੀ ਵੱਡੀ ਗੱਲ, ਸਿੱਖ ਜਥੇਬੰਦੀਆਂ ਕਰ ਰਹੀਆਂ ਵਿਰੋਧ
ਭਗਵੰਤ ਮਾਨ ਨੇ ਕਿਹਾ ਭੁੱਲਰ ਦੇ ਪਰਿਵਾਰ ਨੂੰ ਤਬਾਹ ਕਰਨ ਵਾਲੇ ਸੁਮੇਧ ਸੈਣੀ ਨੂੰ ਸੁਖਬੀਰ ਬਾਦਲ ਨੇ ਡੀਜੀਪੀ ਕਿਉਂ ਲਾਇਆ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸਿਆਸਤ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ ਦੇ ਮਾਮਲੇ 'ਚ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਸਲੇ ਉੱਪਰ ਅਕਾਲੀ ਦਲ ਗੰਦੀ ਰਾਜਨੀਤੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭੁੱਲਰ ਦੇ ਮਾਮਲੇ 'ਚ ਕਮੇਟੀ ਦੀ ਅਗਲੀ ਮੀਟਿੰਗ 'ਚ ਮਾਮਲਾ ਏਜੰਡੇ 'ਤੇ ਹੋਵੇਗਾ। ਸਜਾ ਰਿਵਿਊ ਮਾਮਲੇ ਬਾਰੇ ਕਮੇਟੀ 'ਚ ਜੋ ਵੀ ਫੈਸਲਾ ਹੋਵੇਗਾ, ਉਸ ਤੋਂ ਬਾਅਦ ਐਲਜੀ ਇਸ ਬਾਰੇ ਫੈਸਲਾ ਲੈਣਗੇ।
ਭਗਵੰਤ ਮਾਨ ਨੇ ਕਿਹਾ ਭੁੱਲਰ ਦੇ ਪਰਿਵਾਰ ਨੂੰ ਤਬਾਹ ਕਰਨ ਵਾਲੇ ਸੁਮੇਧ ਸੈਣੀ ਨੂੰ ਸੁਖਬੀਰ ਬਾਦਲ ਨੇ ਡੀਜੀਪੀ ਕਿਉਂ ਲਾਇਆ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸਿਆਸਤ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਅੱਜ ਅੰਮ੍ਰਿਤਸਰ ਦੇ ਹੋਟਲ ਹਯਾਤ 'ਚ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕੀਤਾ ਜਿੱਥੇ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਵਿਰੋਧ ਕਰਨ ਲਈ ਪਹੁੰਚ ਗਏ। ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਅੰਮ੍ਰਿਤਸਰ ਵਿਖੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ। ਇਹ ਜਥੇਬੰਦੀਆਂ ਪ੍ਰੋ. ਦਵਿੰਦਰਪਾਲ ਭੁੱਲਰ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰ ਰਹੀਆਂ ਹਨ।
ਸਰਕਾਰੀ ਦਫਤਰਾਂ 'ਚ ਲੱਗੇਗੀ ਬਾਬਾ ਸਾਹਿਬ ਅੰਬੇਦਕਰ ਤੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਤਸਵੀਰ
ਸਰਕਾਰੀ ਦਫਤਰਾਂ 'ਚ ਬਾਬਾ ਸਾਹਿਬ ਅੰਬੇਦਕਰ ਤੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਤਸਵੀਰ ਲੱਗੇਗੀ। ਤਿੰਨ ਦਿਨਾਂ ਪੰਜਾਬ ਦੌਰੇ 'ਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਵੱਲੋਂ ਅੰਮ੍ਰਿਤਸਰ 'ਚ ਪ੍ਰੈੱਸ ਕਾਨਫਰੰਸ ਦੌਰਾਨ ਵੱਡਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤਾਂ ਬਾਬਾ ਸਾਹਿਬ ਅੰਬੇਦਕਰ ਤੇ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ 'ਤੇ ਚੱਲੇਗੀ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਕਿਸੇ ਵੀ ਸਿਆਸੀ ਆਗੂ ਦੀ ਫੋਟੋ ਨਹੀਂ ਲਗਾਈ ਜਾਵੇਗੀ। ਸਿਰਫ ਬਾਬਾ ਸਾਹਿਬ ਅੰਬੇਦਕਰ ਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਲੱਗਣਗੀਆਂ। ਉਨ੍ਹਾਂ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਦਕਰ ਤੇ ਸ਼ਹੀਦ ਭਗਤ ਸਿੰਘ ਦਾ ਸੰਘਰਸ਼ ਹਰ ਪੀੜੀ ਲਈ ਪ੍ਰੇਰਨਾਦਾਇਕ ਹੈ ਤੇ ਸਾਨੂੰ ਵੀ ਉਹਨਾਂ ਦੇ ਵਿਚਾਰਾਂ 'ਤੇ ਚੱਲਣ ਲਈ ਪ੍ਰੇਰਨਾ ਮਿਲੇਗੀ। ਭਗਵੰਤ ਮਾਨ ਨੇ ਵੀ ਕੇਜਰੀਵਾਲ ਦੇ ਇਸ ਫੈਸਲੇ ਨੂੰ ਸ਼ਲਾਘਾਯੋਗ ਫੈਸਲਾ ਦੱਸਿਆ।