ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Punjab Politics : ਕੇਜਰੀਵਾਲ ਕੱਲ੍ਹ ਚੜ੍ਹਾਉਣਗੇ ਪੰਜਾਬ ਦਾ ਸਿਆਸੀ ਪਾਰਾ, 'ਮਿਸ਼ਨ ਪੰਜਾਬ' ਦੀ ਕਰਨਗੇ ਸ਼ੁਰੂਆਤ
ਕੇਜਰੀਵਾਲ ਕੱਲ੍ਹ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ ਪਹੁੰਚਣਗੇ। ਇੱਥੋਂ ਬਾਅਦ ਦੁਪਹਿਰ ਮੋਗਾ ਪਹੁੰਚਣਗੇ। ਮੋਗਾ ਵਿੱਚ ਔਰਤਾਂ ਨਾਲ ਵਿਚਾਰ-ਚਰਚਾ ਹੋਵੇਗੀ। ਉਹ 23 ਨਵੰਬਰ ਨੂੰ ਅੰਮ੍ਰਿਤਸਰ ਵਿੱਚ ਵਪਾਰੀਆਂ ਨਾਲ ਵਿਚਾਰ-ਚਰਚਾ ਕਰਨਗੇ।
![Punjab Politics : ਕੇਜਰੀਵਾਲ ਕੱਲ੍ਹ ਚੜ੍ਹਾਉਣਗੇ ਪੰਜਾਬ ਦਾ ਸਿਆਸੀ ਪਾਰਾ, 'ਮਿਸ਼ਨ ਪੰਜਾਬ' ਦੀ ਕਰਨਗੇ ਸ਼ੁਰੂਆਤ Kejriwal to launch Punjab political high tomorrow launch Mission Punjab Punjab Politics : ਕੇਜਰੀਵਾਲ ਕੱਲ੍ਹ ਚੜ੍ਹਾਉਣਗੇ ਪੰਜਾਬ ਦਾ ਸਿਆਸੀ ਪਾਰਾ, 'ਮਿਸ਼ਨ ਪੰਜਾਬ' ਦੀ ਕਰਨਗੇ ਸ਼ੁਰੂਆਤ](https://feeds.abplive.com/onecms/images/uploaded-images/2021/11/18/f31e96505cb1c7acbab9dde859c39edb_original.jpg?impolicy=abp_cdn&imwidth=1200&height=675)
Arvind_Kejriwal
ਚੰਡੀਗੜ੍ਹ: ਪੰਜਾਬ ਚੋਣਾਂ ਦੇ ਮੱਦੇ ਨਜ਼ਰ ਆਮ ਆਦਮੀ ਪਾਰਟੀ (AAP) ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind kejriwal) 22 ਨਵੰਬਰ ਤੋਂ ਸੂਬੇ 'ਚ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨਗੇ।
ਸੂਤਰਾਂ ਮੁਤਾਬਕ ਕੇਜਰੀਵਾਲ ਦੋ ਦਿਨਾਂ ਲਈ ਪੰਜਾਬ ਦੌਰੇ 'ਤੇ ਆ ਰਹੇ ਹਨ। ਕੇਜਰੀਵਾਲ ਕੱਲ੍ਹ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ ਪਹੁੰਚਣਗੇ। ਇੱਥੋਂ ਬਾਅਦ ਦੁਪਹਿਰ ਮੋਗਾ ਪਹੁੰਚਣਗੇ। ਮੋਗਾ ਵਿੱਚ ਔਰਤਾਂ ਨਾਲ ਵਿਚਾਰ-ਚਰਚਾ ਹੋਵੇਗੀ। ਉਹ 23 ਨਵੰਬਰ ਨੂੰ ਅੰਮ੍ਰਿਤਸਰ ਵਿੱਚ ਵਪਾਰੀਆਂ ਨਾਲ ਵਿਚਾਰ-ਚਰਚਾ ਕਰਨਗੇ।
ਦੱਸ ਦਈਏ ਕਿ ਕੇਜਰੀਵਾਲ ਦੇ ਪੰਜਾਬ ਦੌਰੇ ਦਾ ਕਈ ਵਾਰ ਐਲਾਨ ਹੋਇਆ ਪਰ ਲਗਾਤਾਰ ਮੁਲਤਵੀ ਹੋ ਰਿਹਾ ਹੈ। ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਸੀ ਕਿ 20 ਨਵੰਬਰ ਨੂੰ ਕੇਜਰੀਵਾਲ ਪੰਜਾਬ ਆ ਰਹੇ ਹਨ ਪਰ ਫਿਰ ਇਹ ਦੌਰਾ ਮੁਲਤਵੀ ਹੋ ਗਿਆ। ਹੁਣ ਕੇਜਰੀਵਾਲ 22 ਨਵੰਬਰ ਨੂੰ ਪੰਜਾਬ ਆ ਰਹੀ ਹੈ।
ਪਾਰਟੀ ਸੂਤਰਾਂ ਮੁਤਾਬਕ ਅਰਵਿੰਦ ਕੇਜਰੀਵਾਲ 22 ਨਵੰਬਰ ਨੂੰ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨਗੇ। ਪਾਰਟੀ ਦਾ ਦਾਅਵਾ ਹੈ ਕਿ ਸੂਬੇ 'ਚ ਆਮ ਆਦਮੀ ਪਾਰਟੀ ਸ਼ਹਿਰ ਤੋਂ ਲੈ ਕੇ ਪਿੰਡ ਤਕ ਤੂਫ਼ਾਨੀ ਪ੍ਰਚਾਰ ਕਰੇਗੀ ਤਾਂ ਜੋ ਆਉਂਦੀਆਂ ਵਿਧਾਨ ਸਭਾ ਚੋਣਾ 'ਚ ਪੰਜਾਬ ਨੂੰ ਹਸਦਾ-ਵਸਦਾ ਪੰਜਾਬ ਦੇ ਯਤਨ ਕੀਤੇ ਜਾਣ। ਮਿਸ਼ਨ ਪੰਜਾਬ ਤਹਿਤ ਅਰਵਿੰਦ ਕੇਜਰੀਵਾਲ ਸ਼ਹਿਰਾਂ, ਕਸਬਿਆਂ ਦੇ ਨਾਲ ਨਾਲ ਪਿੰਡਾਂ 'ਚ ਵੀ ਜਾਣਗੇ ਤੇ ਪਿੰਡ ਵਾਸੀਆਂ ਦੀ ਸਮੱਸਿਆਵਾਂ ਵੀ ਸੁਣਨਗੇ।
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਕਰ ਕੇ ਕੇਜਰੀਵਾਲ ਨੇ ਪੰਜਾਬ 'ਚ ਸਰਗਰਮੀ ਵਧਾ ਦਿੱਤੀ ਹੈ। ਉਹ ਸੂਬੇ ਦੇ ਮਸ਼ਹੂਰ ਚਿਹਰਿਆਂ ਨੂੰ ਪਾਰਟੀ ਵਿੱਚ ਲਿਆ ਕੇ ਪੰਜਾਬ ਦਾ ਮੈਦਾਨ ਫਤਹਿ ਕਰਨਾ ਚਾਹੁੰਦੇ ਹਨ। ਇਹ ਵੀ ਚਰਚਾ ਚੱਲੀ ਸੀ ਕਿ ਅਦਾਕਾਰ ਸੋਨੂੰ ਸੂਦ ਵੀ ਆਮ ਆਦਮੀ ਪਾਰਟੀ ਨਾਲ ਸੰਪਰਕ 'ਚ ਹਨ। ਉਨ੍ਹਾਂ ਨੇ ਵੀ ਕੇਜਰੀਵਾਲ ਨਾਲ ਮੀਟਿੰਗ ਕੀਤੀ ਸੀ। ਉਂਝ ਸੋਨੂੰ ਸੂਦ ਨੇ ਆਪਣੀ ਭੈਣ ਮਾਲਵਿਕਾ ਨੂੰ ਮੋਗਾ ਤੋਂ ਚੋਣ ਲੜਾਉਣ ਦਾ ਐਲਾਨ ਕੀਤਾ ਹੈ। ਚਰਚਾ ਹੈ ਕਿ ਉਹ ਕਾਂਗਰਸ ਦੀ ਟਿਕਟ ਉੱਪਰ ਚੋਣ ਲੜ ਸਕਦੇ ਹਨ ਪਰ ਅਜੇ ਕੁਝ ਸਪਸ਼ਟ ਨਹੀਂ ਹੋਇਆ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਤਕਨਾਲੌਜੀ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)