Lok Sabha Election: ਕੇਜਰੀਵਾਲ ਦੀ ਪੰਜਾਬ ਫੇਰੀ ਤੈਅ ਕਰੇਗੀ ਉਮੀਦਵਾਰਾਂ ਦੇ ਨਾਂਅ ? ਵੱਡੇ ਸ਼ਹਿਰਾਂ 'ਚ ਰੱਖੇ ਸਮਾਗਮ
ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ ਵਿੱਚ ਹੋਣਗੇ। ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਜਲੰਧਰ ਪਹੁੰਚ ਰਹੇ ਹਨ। ਇੱਥੇ ਉਹ ਪੰਜਾਬ ਦੇ 150 ਮੁਹੱਲਾ ਕਲੀਨਿਕ ਪੰਜਾਬ ਨੂੰ ਸੌਂਪਣਗੇ। ਇਸ ਦੌਰਾਨ ਵਿਸ਼ਾਲ ਰੈਲੀ ਵੀ ਕੀਤੀ ਜਾ ਰਹੀ ਹੈ। ਜਿਸ ਵਿੱਚ ਮੁੱਖ ਤੌਰ ਉੱਤੇ ਵਿਰੋਧੀ ਇਨ੍ਹਾਂ ਲੀਡਰਾਂ ਦੇ ਨਿਸ਼ਾਨੇ ਉੱਤੇ ਰਹਿਣਗੇ।
Punjab News: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ 'ਤੇ ਜਾ ਰਹੇ ਹਨ। ਸੀਐਮ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਹੋਣਗੇ। ਕਿਆਸਰਾਈਆਂ ਨੇ ਕਿ ਉਨ੍ਹਾਂ ਦਾ ਸਮਾਂ ਲੋਕ ਸਭਾ ਚੋਣਾਂ 'ਤੇ ਕੇਂਦਰਿਤ ਰਹੇਗਾ। ਪੰਜਾਬ ਵਿੱਚ ਉਦਘਾਟਨ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਪੰਜਾਬ ਵਿੱਚ ਲੋਕ ਸਭਾ ਉਮੀਦਵਾਰਾਂ ਬਾਰੇ ਗੱਲਬਾਤ ਕਰਨ ਜਾ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ ਵਿੱਚ ਹੋਣਗੇ। ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਜਲੰਧਰ ਪਹੁੰਚ ਰਹੇ ਹਨ। ਇੱਥੇ ਉਹ ਪੰਜਾਬ ਦੇ 150 ਮੁਹੱਲਾ ਕਲੀਨਿਕ ਪੰਜਾਬ ਨੂੰ ਸੌਂਪਣਗੇ। ਇਸ ਦੌਰਾਨ ਵਿਸ਼ਾਲ ਰੈਲੀ ਵੀ ਕੀਤੀ ਜਾ ਰਹੀ ਹੈ। ਜਿਸ ਵਿੱਚ ਮੁੱਖ ਤੌਰ ਉੱਤੇ ਵਿਰੋਧੀ ਇਨ੍ਹਾਂ ਲੀਡਰਾਂ ਦੇ ਨਿਸ਼ਾਨੇ ਉੱਤੇ ਰਹਿਣਗੇ।
ਜ਼ਿਕਰ ਕਰ ਦਈਏ ਕਿ ਬੀਤੇ ਦਿਨੀਂ ਪਠਾਨਕੋਟ ਅਤੇ ਹੁਸ਼ਿਆਰਪੁਰ 'ਚ ਆਯੋਜਿਤ ਕਾਰੋਬਾਰੀਆਂ ਨਾਲ ਮੀਟਿੰਗ ਪ੍ਰੋਗਰਾਮ 'ਚ ਸੀਐੱਮ ਭਗਵੰਤ ਮਾਨ ਇਕੱਲੇ ਹੀ ਪਹੁੰਚੇ ਸਨ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਸੀਐਮ ਭਗਵੰਤ ਮਾਨ ਨੂੰ ਕਾਰੋਬਾਰੀਆਂ ਵੱਲੋਂ ਚੰਗਾ ਹੁੰਗਾਰਾ ਮਿਲਿਆ ਹੈ। ਹੁਣ ਐਤਵਾਰ ਨੂੰ ਕਾਰੋਬਾਰੀਆਂ ਨਾਲ ਮੀਟਿੰਗ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਹੋਣ ਜਾ ਰਿਹਾ ਹੈ। ਅਜਿਹੇ 'ਚ ਅਰਵਿੰਦ ਕੇਜਰੀਵਾਲ ਵੀ ਇਸ ਦਾ ਹਿੱਸਾ ਹੋਣਗੇ। ਇਸੇ ਤਰ੍ਹਾਂ ਪੰਜਾਬ ਵਿੱਚ 150 ਨਵੇਂ ਬਣੇ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਜਾਵੇਗਾ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਤੇ ਕਾਂਗਰਸ ਵਿਚਾਲੇ INDIA ਤਹਿਤ ਹੋਇਆ ਸਮਝੌਤਾ ਪੰਜਾਬ ਵਿੱਚ ਸਿਰੇ ਨਹੀਂ ਚੜ੍ਹਿਆ ਹੈ ਜਿਸ ਤੋਂ ਬਾਅਦ ਦੋਵਾਂ ਧਿਰਾਂ ਨੇ ਆਪਣੇ 'ਬਲ-ਬੂਤੇ' ਉੱਤੇ ਚੋਣਾਂ ਲੜਣ ਦੀ ਐਲਾਨ ਕੀਤਾ ਹੋਇਆ ਹੈ ਇਸ ਲਈ ਹੁਣ ਉਮੀਦਵਾਰਾਂ ਦੇ ਨਾਵਾਂ ਉੱਤੇ ਮੰਥਨ ਹੋ ਰਿਹਾ ਹੈ ਤੇ ਆਉਣ ਵਾਲੇ ਹਫਤੇ ਵਿੱਚ ਉਮੀਦ ਜਤਾਈ ਜਾ ਰਹੀ ਹੈ ਕਿ ਪਾਰਟੀ ਕੁਝ ਚਿਹਰਿਆਂ ਦਾ ਐਲਾਨ ਕਰ ਸਕਦੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।