Punjab News: ਸੰਯੁਕਤ ਸਮਾਜ ਮੋਰਚਾ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣਾ ਚਾਹੁੰਦੀ ਹੈ। ਬਲਬੀਰ ਰਾਜੇਵਾਲ (Balbir Rajewal) ਨੇ ਆਮ ਆਦਮੀ ਪਾਰਟੀ 'ਤੇ ਟਿਕਟਾਂ ਵੇਚਣ ਦਾ ਦੋਸ਼ ਵੀ ਲਗਾਇਆ ਹੈ। ਇਸ ਦੇ ਨਾਲ ਹੀ ਬਲਬੀਰ ਰਾਜੇਵਾਲ ਨੇ ਇਹ ਵੀ ਦੱਸਿਆ ਹੈ ਕਿ ਸੰਯੁਕਤ ਸਮਾਜ ਮੋਰਚਾ (SSM) ਤੇ ਆਮ ਆਦਮੀ ਪਾਰਟੀ (AAP) ਵਿਚਾਲੇ ਗਠਜੋੜ ਕਿਉਂ ਨਹੀਂ ਹੋਇਆ।



ਕਿਸਾਨ ਅੰਦੋਲਨ ਤੋਂ ਬਾਅਦ ਸਿਆਸੀ ਪਾਰਟੀ ਬਣਾਉਣ ਵਾਲੇ ਬਲਬੀਰ ਰਾਜੇਵਾਲ ਨੇ 'ਏਬੀਪੀ ਸਾਂਝਾ' ਨੂੰ ਦਿੱਤੇ ਇੰਟਰਵਿਊ 'ਚ ਕਈ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਜਰੀਵਾਲ ਮੈਨੂੰ ਚਿਹਰਾ ਬਣਾਉਣਾ ਚਾਹੁੰਦੇ ਸਨ ਪਰ ਮੇਰੇ ਇਨਕਾਰ ਕਰਨ ਦੇ ਬਾਵਜੂਦ ਟਿਕਟਾਂ ਦਿੱਤੀਆਂ ਜਾ ਰਹੀਆਂ ਸਨ, ਇਸ ਲਈ ਮੈਂ ਪਿੱਛੇ ਹਟ ਗਿਆ ਤੇ 'ਆਪ' ਵਿੱਚ ਵੀ ਟਿਕਟਾਂ ਵਿਕਦੀਆਂ ਹਨ।

ਬਲਬੀਰ ਰਾਜੇਵਾਲ ਨੇ ਦੱਸਿਆ ਕਿ ਕਿਸਾਨ ਅੰਦੋਲਨ ਤੋਂ ਬਾਅਦ 'ਆਪ' ਨਾਲ ਮੁੱਖ ਮੰਤਰੀ ਦਾ ਚਿਹਰਾ ਬਣਨ ਦੀ ਗੱਲਬਾਤ ਸ਼ੁਰੂ ਹੋਈ ਸੀ। ਰਾਜੇਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਖਤਮ ਹੋਣ ਤੋਂ ਬਾਅਦ ਹੀ ਸਾਡੀ ਗੱਲਬਾਤ ਸ਼ੁਰੂ ਹੋਈ। ਮੈਂ ਚਾਹੁੰਦਾ ਸੀ ਕਿ ਮੈਨੂੰ ਪਤਾ ਲੱਗੇ ਕਿ ਪਾਰਟੀ ਕਿਸ ਨੂੰ ਟਿਕਟਾਂ ਦੇ ਰਹੀ ਹੈ। 'ਆਪ' ਨੇ ਅਪਰਾਧਿਕ ਅਕਸ ਤੇ ਭ੍ਰਿਸ਼ਟਾਚਾਰ ਵਾਲੇ ਉਮੀਦਵਾਰਾਂ ਦਾ ਐਲਾਨ ਵੀ ਕੀਤਾ ਹੈ।


ਰਾਜੇਵਾਲ ਨੇ ਦੇਰੀ ਨੂੰ ਮੰਨਿਆ ਕਾਰਨ
ਬਲਬੀਰ ਰਾਜੇਵਾਲ ਨੇ ਮੰਨਿਆ ਕਿ ਸੰਯੁਕਤ ਸਮਾਜ ਮੋਰਚਾ ਦੇ ਸਿਆਸਤ ਵਿੱਚ ਦਾਖ਼ਲੇ ਵਿੱਚ ਦੇਰੀ ਹੋਈ ਹੈ। ਰਾਜੇਵਾਲ ਨੇ ਕਿਹਾ ਕਿ 'ਆਪ' ਨੇ 90 ਉਮੀਦਵਾਰਾਂ ਦਾ ਐਲਾਨ ਕੀਤਾ ਸੀ ਪਰ ਸਾਨੂੰ ਦੱਸਿਆ ਜਾ ਰਿਹਾ ਸੀ ਕਿ ਉਮੀਦਵਾਰਾਂ ਦੇ ਨਾਂ ਵਾਪਸ ਲਏ ਜਾ ਸਕਦੇ ਹਨ। ਗਠਜੋੜ ਦੀ ਉਮੀਦ ਸੀ ਪਰ ਫਿਰ ਮੈਨੂੰ ਨਹੀਂ ਪਤਾ ਕੀ ਹੋਇਆ। ਇਨ੍ਹਾਂ ਦੀ ਅਸਲੀਅਤ ਕੁਝ ਹੋਰ ਹੈ। ਸਾਨੂੰ ਦੇਰ ਹੋ ਗਈ ਹੈ ਪਰ ਸੰਯੁਕਤ ਸਮਾਜ ਮੋਰਚਾ ਚੋਣ ਲੜੇਗਾ।

ਤੁਹਾਨੂੰ ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੇ ਵੀ ਮੰਨਿਆ ਹੈ ਕਿ ਸੰਯੁਕਤ ਸਮਾਜ ਮੋਰਚਾ ਦੇ ਚੋਣ ਲੜਨ ਨਾਲ ਆਮ ਆਦਮੀ ਪਾਰਟੀ ਨੂੰ ਨੁਕਸਾਨ ਹੋਵੇਗਾ। ਸੰਯੁਕਤ ਸਮਾਜ ਮੋਰਚਾ ਨੇ ਬੁੱਧਵਾਰ ਨੂੰ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904