Punjab Breaking Live Blog 16 May: ਅੱਜ ਅੰਮ੍ਰਿਤਸਰ ਤੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ ਕੇਜਰੀਵਾਲ, ਪੰਨੂ ਵੱਲੋਂ ਚੋਣ ਬੂਥਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਪੁਲਿਸ ਨੇ ਚੁੱਕਿਆ ਆਹ ਕਦਮ, ਨਸ਼ਾ ਬਣਿਆ ਜਲੰਧਰ 'ਚ ਚੋਣ ਮੁੱਦਾ
Punjab Breaking Live Blog 16 May: ਅੱਜ ਅੰਮ੍ਰਿਤਸਰ ਤੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ ਕੇਜਰੀਵਾਲ, ਪੰਨੂ ਵੱਲੋਂ ਚੋਣ ਬੂਥਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਪੁਲਿਸ ਨੇ ਚੁੱਕਿਆ ਆਹ ਕਦਮ, ਨਸ਼ਾ ਬਣਿਆ ਜਲੰਧਰ 'ਚ ਚੋਣ ਮੁੱਦਾ
LIVE
Background
Amritsar News: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ 16 ਮਈ ਨੂੰ ਪੰਜਾਬ ਦੇ ਦੌਰੇ 'ਤੇ ਆ ਰਹੇ ਹਨ। ਸਭ ਤੋਂ ਪਹਿਲਾਂ ਉਹ ਪੰਜਾਬ ਦੀ ਪਵਿੱਤਰ ਧਰਤੀ ਅੰਮ੍ਰਿਤਸਰ ਵਿਖੇ ਪੁੱਜਣਗੇ ਤੇ ਇੱਥੋਂ ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਅੱਜ ਕੇਜਰੀਵਾਲ 16 ਮਈ ਨੂੰ ਸ਼ਾਮ 6 ਵਜੇ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ 'ਚ ਵੱਡਾ ਰੋਡ ਸ਼ੋਅ ਕਰਨਗੇ।
ਪੰਨੂ ਵੱਲੋਂ ਚੋਣ ਬੂਥਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Pannu threatened: ਸਰਹੱਦੀ ਸੂਬੇ ਪੰਜਾਬ ਵਿੱਚ ਆਗਾਮੀ ਲੋਕ ਸਭਾ ਚੋਣਾਂ ਲਈ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਵੋਟਿੰਗ ਕਰਵਾਉਣ ਦੇ ਉਦੇਸ਼ ਨਾਲ 80 ਫੀਸਦੀ ਪੁਲਿਸ ਬਲ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 250 ਹੋਰ ਕੰਪਨੀਆਂ ਤਾਇਨਾਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹਿਲਾਂ ਹੀ ਤਾਇਨਾਤ ਹਨ। ਇਹ ਜਾਣਕਾਰੀ ਪੁਲਿਸ ਕਾਨੂੰਨ ਅਤੇ ਵਿਵਸਥਾ ਦੇ ਵਿਸ਼ੇਸ਼ ਡਾਇਰੈਕਟਰ ਜਨਰਲ ਅਰਪਿਤ ਸ਼ੁਕਲਾ ਨੇ ਦਿੱਤੀ।
ਨਸ਼ਾ ਬਣਿਆ ਜਲੰਧਰ 'ਚ ਚੋਣ ਮੁੱਦਾ, ਭਾਜਪਾ ਲੀਡਰਾਂ 'ਤੇ ਤਸਕਰਾਂ ਨਾਲ ਮਿਲੀ ਭੁਗਤ ਦੇ ਇਲਜ਼ਾਮ
Liquor policy Scam: ਪੰਜਾਬ ਦਾ ਸ਼ਰਾਬ ਘੋਟਾਲਾ ਦਿੱਲੀ ਨਾਲੋਂ ਵੀ ਵੱਡਾ ਹੈ ਤੇ ਇਸ ਸ਼ਰਾਬ ਘੋਟਾਲੇ ਦੀ ਜਾਂਚ ਹੋਣੀ ਚਾਹੀਦੀ ਹੈ। ਇਹ ਗੱਲ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਲਕਾ ਕਰਤਾਰਪੁਰ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆ ਕਹੀ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਸ਼ਰਾਬ ਘੋਟਾਲੇ ਵਿੱਚ ਲਿਪਤ ਹਨ ਤੇ ਅਜਿਹੇ ਵਿਅਕਤੀ ਤੇ ਵਿਸ਼ਵਾਸ਼ ਨਹੀਂ ਕੀਤਾ ਜਾ ਸਕਦਾ। ਉਨਾਂ ਕਿਹਾ ਕਿ ਜੋ ਸ਼ਰਾਬ ਘੋਟਾਲਾ ਦਿੱਲ਼ੀ ਵਿੱਚ ਹੋਇਆ ਹੈ ਉਹੀ ਪੰਜਾਬ ਵਿੱਚ ਵੀ ਹੋਇਆ ਤੇ ਉਹ ਇਸਦੀ ਨਿਰਪੱਖ ਜਾਂਚ ਦੀ ਮੰਗ ਕਰਦੇ ਹਨ।
Diesel Paratha: ਕੀ ਚੰਡੀਗੜ੍ਹ 'ਚ ਡੀਜ਼ਲ ਨਾਲ ਤਿਆਰ ਹੋ ਰਹੇ ਨੇ ਪਰਾਂਠੇ! ਜਾਣੋ ਕੀ ਹੈ ਪੂਰਾ ਸੱਚ
Diesel Paratha: ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਚੰਡੀਗੜ੍ਹ ਦੇ ਇਕ ਰੈਸਟੋਰੈਂਟ ਵਿਚ ਪਰਾਠੇ ਪਕਾਉਣ ਲਈ ਡੀਜ਼ਲ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਵੀਡੀਓ ਨੂੰ ਲੈ ਕੇ ਕਾਫੀ ਹੰਗਾਮਾ ਹੋ ਰਿਹਾ ਹੈ। ਲੋਕ ਤਰ੍ਹਾਂ-ਤਰ੍ਹਾਂ ਦੇ ਦਾਅਵੇ ਕਰ ਰਹੇ ਹਨ। ਤਿੰਨ ਮਿੰਟ ਦੀ ਵੀਡੀਓ ਦੀ ਸ਼ੁਰੂਆਤ ਇੱਕ ਆਦਮੀ ਦੁਆਰਾ ਇੱਕ ਰੈਸਟੋਰੈਂਟ ਵਿੱਚ ਆਟਾ ਗੁੰਨਨ ਨਾਲ ਸ਼ੁਰੂ ਹੁੰਦੀ ਹੈ। ਇਸ ਦੌਰਾਨ ਜਦੋਂ ਵੀਡੀਓ ਸ਼ੂਟ ਕਰ ਰਹੇ ਵਿਅਕਤੀ ਨੇ ਉਸ ਤੋਂ ਪੁੱਛਿਆ ਕਿ ਤੁਸੀਂ ਕੀ ਬਣਾ ਰਹੇ ਹੋ ਤਾਂ ਜਵਾਬ ਮਿਲਦਾ ਹੈ ਕਿ ਉਹ ''ਡੀਜ਼ਲ ਪਰਾਠਾ'' ਬਣਾ ਰਿਹਾ ਹੈ। ਇਸ ਤੋਂ ਬਾਅਦ ਵਿਅਕਤੀ ਤਵੇ 'ਤੇ ਪਰਾਠਾ ਪਕਾਉਂਦਾ ਹੈ ਅਤੇ ਉਸ 'ਤੇ ਜ਼ਿਆਦਾ ਮਾਤਰਾ 'ਚ ਤੇਲ ਪਾ ਕੇ ਕਹਿੰਦਾ ਹੈ ਕਿ ਇਹ ਡੀਜ਼ਲ ਹੈ। ਵੀਡੀਓ 'ਚ ਢਾਬੇ 'ਤੇ ਮੌਜੂਦ ਵਿਅਕਤੀ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਹਰ ਰੋਜ਼ ਕਰੀਬ 300 ਲੋਕ ਡੀਜ਼ਲ ਪਰਾਂਠੇ ਖਾਂਦੇ ਹਨ।
Amritsar News: ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਬੀਬੀ ਦਲਬੀਰ ਕੌਰ 'ਆਪ' 'ਚ ਹੋਈ ਸ਼ਾਮਲ
Amritsar News: ਅੰਮਿਤਸਰ ਦੇ ਹਲਕਾ ਕੇਂਦਰੀ ਅਤੇ ਦੱਖਣੀ ਵਿਚ ਆਮ ਆਦਮੀ ਪਾਰਟੀ ਉਸ ਵੇਲੇ ਹੋਰ ਮਜਬੂਤੀ ਹੁੰਦੀ ਦਿਖਾਈ ਦਿੱਤੀ, ਜਦੋਂ ਅੰਮ੍ਰਿਤਸਰ ਦੇ ਕੇਂਦਰੀ ਹਲਕੇ ਤੋਂ ਅਕਾਲੀ-ਭਾਜਪਾ ਗਠਜੋੜ ਤੋਂ ਚੌਣ ਲੜ ਚੁੱਕੇ ਬੀਬੀ ਦਲਬੀਰ ਕੌਰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਇਸ ਮੌਕੇ ਮੁਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਮੁਬਾਰਕਬਾਦ ਦਿੱਤੀ ਗਈ ਅਤੇ ਅੰਮ੍ਰਿਤਸਰ ਸੀਟ ਲਈ ਕੰਮ ਕਰਨ ਦੀ ਗਲ ਆਖੀ।
Lok Sabha Election 2024: ਪੰਜਾਬ ਦੇ 111 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ, ਹੁਣ 355 ਉਮੀਦਵਾਰ ਮੈਦਾਨ 'ਚ
Lok Sabha Election 2024: ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 355 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਹਨ। ਚੋਣ ਕਮਿਸ਼ਨ ਨੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ 111 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ। ਹਾਸਲ ਜਾਣਕਾਰੀ ਅਨੁਸਾਰ 7 ਤੋਂ 14 ਮਈ ਤੱਕ ਸੂਬੇ ਦੀਆਂ 13 ਲੋਕ ਸਭਾ ਸੀਟਾਂ ’ਤੇ ਕੁੱਲ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਚੋਣ ਕਮਿਸ਼ਨ ਨੇ 111 ਉਮੀਦਵਾਰਾਂ ਦੇ 164 ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਹਨ। ਹੁਣ ਸੂਬੇ ਵਿੱਚ 17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਉਸ ਤੋਂ ਬਾਅਦ 13 ਲੋਕ ਸਭਾ ਸੀਟਾਂ ਲਈ ਕਿੰਨੇ ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਉਸ ਬਾਰੇ ਸਥਿਤੀ ਸਪੱਸ਼ਟ ਹੋ ਜਾਵੇਗੀ।
Lok Sabha Election 2024: ਅੰਮ੍ਰਿਤਪਾਲ ਬਾਰੇ ਕੀ-ਕੀ ਬੋਲ ਗਏ ਸੁਖਬੀਰ ਬਾਦਲ...ਵੋਟਾਂ ਪਾਉਣ ਤੋਂ ਪਹਿਲਾਂ ਜਾਣ ਲਵੋ ਅੰਮ੍ਰਿਤਪਾਲ ਹੈ ਕੌਣ?
Amritsar News: ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਆਖਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚੁੱਪੀ ਤੋੜੀ ਹੈ। ਅਕਾਲੀ ਲੀਡਰ ਅਜੇ ਤੱਕ ਅੰਮ੍ਰਿਤਪਾਲ ਸਿੰਘ ਬਾਰੇ ਖੁੱਲ੍ਹ ਕੇ ਬੋਲਣ ਤੋਂ ਗੁਰੇਜ ਕਰ ਰਹੇ ਸੀ ਪਰ ਆਪਣੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਸੁਖਬੀਰ ਬਾਦਲ ਨੇ ਤਿੱਖਾ ਹਮਲਾ ਕੀਤਾ ਹੈ। ਬੁੱਧਵਾਰ ਨੂੰ ਚੋਣ ਰੈਲੀ ਦੌਰਾਨ ਸੁਖਬੀਰ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਉਸ ਸਾਜ਼ਿਸ਼ ਨੂੰ ਸਮਝਣ ਜਿਸ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੁਲਾਂਕਣ ਕਰਨ ਕਿ ਆਖਰ ਅੰਮ੍ਰਿਤਪਾਲ ਕੌਣ ਹੈ।
Retreat Ceremony: ਪੰਜਾਬ ਦੀਆਂ ਤਿੰਨ ਸਰਹੱਦਾਂ 'ਤੇ ਹੋਣ ਵਾਲੀ ਰਿਟਰੀਟ ਸੈਰੇਮਨੀ ਦਾ ਸਮਾਂ ਅੱਜ ਤੋਂ ਬਦਲਿਆ
Retreat Ceremony: ਪੰਜਾਬ ਵਿੱਚ ਪੈ ਰਹੀ ਤੇਜ਼ ਗਰਮੀ ਕਾਰਨ ਭਾਰਤ-ਪਾਕਿਸਤਾਨ ਸਰਹੱਦ 'ਤੇ ਦੋਵਾਂ ਦੇਸ਼ਾਂ ਵਿਚਾਲੇ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਵੀਰਵਾਰ ਤੋਂ ਫਾਜ਼ਿਲਕਾ ਦੇ ਸਾਦਕੀ, ਫ਼ਿਰੋਜ਼ਪੁਰ ਦੇ ਹੁਸੈਨੀਵਾਲਾ ਅਤੇ ਅੰਮ੍ਰਿਤਸਰ ਦੇ ਅਟਾਰੀ ਵਾਹਗਾ ਸਰਹੱਦ 'ਤੇ ਸ਼ਾਮ 6 ਵਜੇ ਰਿਟਰੀਟ ਸੈਰੇਮਨੀ ਹੋਵੇਗੀ। ਬੀਐਸਐਫ ਦੇ ਸੂਤਰਾਂ ਅਨੁਸਾਰ ਵੱਧਦੇ ਤਾਪਮਾਨ ਦੇ ਮੱਦੇਨਜ਼ਰ ਰਿਟਰੀਟ ਸੈਰੇਮਨੀ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ ਤਾਂ ਜੋ ਇੱਥੇ ਆਉਣ ਵਾਲੇ ਸੈਲਾਨੀਆਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਪਹਿਲਾਂ ਰਿਟਰੀਟ ਸੈਰੇਮਨੀ ਦਾ ਸਮਾਂ ਸ਼ਾਮ 5.30 ਵਜੇ ਸੀ।