Punjab News: ਕੇਜਰੀਵਾਲ ਦਾ ਦਾਅਵਾ, ਮਾਨ ਸਰਕਾਰ ਆਉਣ ਤੋਂ ਬਾਅਦ ਸੁਧਰੀ ਪੰਜਾਬ ਦੀ ਕਾਨੂੰਨ ਵਿਵਸਥਾ
ਜਦੋਂ ਭਗਵੰਤ ਮਾਨ ਦੀ ਸਰਕਾਰ ਪੰਜਾਬ ਵਿੱਚ ਹੋਂਦ ਵਿੱਚ ਆਈ ਸੀ ਤਾਂ ਸਿੱਧੂ ਮੂਸੇਵਾਲਾ ਸਮੇਤ ਕੁਝ ਨਾਮੀਂ ਹਸਤੀਆਂ ਦੇ ਕਤਲ ਹੋਣ ਕਰਕੇ ਸੂਬਾ ਸਰਕਾਰ ਉੱਪਰ ਸਵਾਲ ਵੀ ਉੱਠੇ ਸਨ।
Aam Aadmi Party: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੀ ਕਾਨੂੰਨ ਵਿਵਸਥਾ ਵਿੱਚ ਵੱਡਾ ਸੁਧਾਰ ਹੋਇਆ ਹੈ।
ਆਮ ਆਦਮੀ ਪਾਰਟੀ ਇਸ ਸਮੇਂ ਦਿੱਲੀ ਤੇ ਪੰਜਾਬ ਦੋਵਾਂ ਸੂਬਿਆਂ ਵਿੱਚ ਸੱਤਾ ’ਤੇ ਕਾਬਜ਼ ਹੈ। ਜਦੋਂ ਭਗਵੰਤ ਮਾਨ ਦੀ ਸਰਕਾਰ ਪੰਜਾਬ ਵਿੱਚ ਹੋਂਦ ਵਿੱਚ ਆਈ ਸੀ ਤਾਂ ਸਿੱਧੂ ਮੂਸੇਵਾਲਾ ਸਮੇਤ ਕੁਝ ਨਾਮੀਂ ਹਸਤੀਆਂ ਦੇ ਕਤਲ ਹੋਣ ਕਰਕੇ ਸੂਬਾ ਸਰਕਾਰ ਉੱਪਰ ਸਵਾਲ ਵੀ ਉੱਠੇ ਸਨ।
ਉਨ੍ਹਾਂ ਭਗਵੰਤ ਮਾਨ ਦੀ ਅਗਵਾਈ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿੱਚ ਸੁਧਾਰ ਬਾਰੇ ਇੱਕ ਮੀਡੀਆ ਰਿਪੋਰਟ ਨੂੰ ਟੈਗ ਕਰਦਿਆਂ ਟਵੀਟ ਕੀਤਾ ਕਿ ਪਹਿਲਾਂ ਗੈਂਗਸਟਰਾਂ ਨੂੰ ਸਿਆਸੀ ਸੁਰੱਖਿਆ ਮਿਲਦੀ ਸੀ ਪਰ ਹੁਣ ਦ੍ਰਿਸ਼ ਬਦਲ ਗਿਆ ਹੈ। ਹੁਣ ਕਿਸੇ ਵੀ ਗੈਂਗਸਟਰ ਜਾਂ ਅਪਰਾਧੀ ਕੋਲ ਰਾਜਨੀਤਕ ਸੁਰੱਖਿਆ ਨਹੀਂ ਹੈ।’
पंजाब में जब हमने सरकार सँभाली थी तो क़ानून व्यवस्था का बहुत बुरा हाल था। गैंगस्टरों और बदमाशों को खुले तौर पे राजनैतिक संरक्षण मिलता था। पंजाब की जनता के साथ मिलके @BhagwantMann जी ने क़ानून व्यवस्था में काफ़ी सुधार किया है। अब किसी गैंगस्टर या बदमाश को कोई राजनीतिक संरक्षण नहीं pic.twitter.com/nUEvgUPkRY
— Arvind Kejriwal (@ArvindKejriwal) February 12, 2023
ਜ਼ਿਕਰ ਕਰ ਦਈਏ ਕਿ ਪੰਜਾਬ ਵਿੱਚ ਆਏ ਦਿਨ ਹੋ ਰਹੀਆਂ ਵਾਰਦਾਤਾਂ ਤੋਂ ਬਾਅਦ ਵਿਰੋਧੀਆਂ ਵੱਲੋਂ ਲਗਾਤਾਰ ਪੰਜਾਬ ਸਰਕਾਰ ਉੱਤੇ ਸਵਾਲ ਚੁੱਕੇ ਜਾ ਰਹੇ ਹਨ। ਵਿਰੋਧੀਆਂ ਵੱਲੋਂ ਤਾਂ ਇੱਥੋ ਤੱਕ ਕਿਹਾ ਜਾ ਰਿਹਾ ਹੈ ਕਿ ਪੰਜਾਬ ਦੀ ਸਰਕਾਰ ਭਗਵੰਤ ਮਾਨ ਨਹੀਂ ਸਗੋਂ ਦਿੱਲੀ ਵਿੱਚੋਂ ਅਰਵਿੰਦ ਕੇਜਰੀਵਾਲ ਚਲਾ ਰਹੇ ਹਨ।
ਬੀਤੇ ਦਿਨੀਂ ਪੰਜਾਬ ਭਾਜਪਾ ਦੇ ਪ੍ਰਧਾਨ ਅਸਵਨੀ ਸ਼ਰਮਾ ਨੇ ਕਿਹਾ ਸੀ ਕਿ ਇਸ ਮੌਕੇ ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ ਬਿਲਕੁਲ ਵਿਗੜ ਚੁੱਕੀ ਹੈ। ਇਸ ਸਭ ਦੇ ਬਾਵਜੂਦ ਮੁੱਖ ਮੰਤਰੀ ਦਾ ਬਿਆਨ ਆਵੇਗਾ ਕਿ ਸਭ ਕੁਝ ਕਾਬੂ ਵਿੱਚ ਹੈ ਅਤੇ ਹੁਣ ਇਹ ਬਿਆਨ ਸੁਣ ਕੇ ਲੋਕਾਂ ਦੇ ਕੰਨ ਪੱਕ ਗਏ ਹਨ। ਪੰਜਾਬ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਹੈ, ਪੰਜਾਬ ਵਿੱਚ ਗੈਂਗਸਟਰਾਂ ਦਾ ਰਾਜ ਹੈ ਅਤੇ ਉਹ ਖੁੱਲ੍ਹੇਆਮ ਫਿਰੌਤੀ ਮੰਗ ਰਹੇ ਹਨ।
ਇਸ ਸਭ ਦੇ ਵਿਚਾਲੇ ਹੁਣ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਦਾ ਬਚਾਅ ਕਰਦਿਆਂ ਕਿਹਾ ਕਿ ਜਦੋਂ ਕਿ ਮਾਨ ਸਰਕਾਰ ਸੱਤਾ ਵਿੱਚ ਆਈ ਹੈ ਉਸ ਵੇਲੇ ਤੋਂ ਪੰਜਾਬ ਦੀ ਕਾਨੂੰਨ ਵਿਵਸਥਾ ਵਿੱਚ ਬਹੁਤ ਸੁਧਾਰ ਹੋਇਆ ਹੈ।