Aam Aadmi Party: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੀ ਕਾਨੂੰਨ ਵਿਵਸਥਾ ਵਿੱਚ ਵੱਡਾ ਸੁਧਾਰ ਹੋਇਆ ਹੈ।
ਆਮ ਆਦਮੀ ਪਾਰਟੀ ਇਸ ਸਮੇਂ ਦਿੱਲੀ ਤੇ ਪੰਜਾਬ ਦੋਵਾਂ ਸੂਬਿਆਂ ਵਿੱਚ ਸੱਤਾ ’ਤੇ ਕਾਬਜ਼ ਹੈ। ਜਦੋਂ ਭਗਵੰਤ ਮਾਨ ਦੀ ਸਰਕਾਰ ਪੰਜਾਬ ਵਿੱਚ ਹੋਂਦ ਵਿੱਚ ਆਈ ਸੀ ਤਾਂ ਸਿੱਧੂ ਮੂਸੇਵਾਲਾ ਸਮੇਤ ਕੁਝ ਨਾਮੀਂ ਹਸਤੀਆਂ ਦੇ ਕਤਲ ਹੋਣ ਕਰਕੇ ਸੂਬਾ ਸਰਕਾਰ ਉੱਪਰ ਸਵਾਲ ਵੀ ਉੱਠੇ ਸਨ।
ਉਨ੍ਹਾਂ ਭਗਵੰਤ ਮਾਨ ਦੀ ਅਗਵਾਈ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿੱਚ ਸੁਧਾਰ ਬਾਰੇ ਇੱਕ ਮੀਡੀਆ ਰਿਪੋਰਟ ਨੂੰ ਟੈਗ ਕਰਦਿਆਂ ਟਵੀਟ ਕੀਤਾ ਕਿ ਪਹਿਲਾਂ ਗੈਂਗਸਟਰਾਂ ਨੂੰ ਸਿਆਸੀ ਸੁਰੱਖਿਆ ਮਿਲਦੀ ਸੀ ਪਰ ਹੁਣ ਦ੍ਰਿਸ਼ ਬਦਲ ਗਿਆ ਹੈ। ਹੁਣ ਕਿਸੇ ਵੀ ਗੈਂਗਸਟਰ ਜਾਂ ਅਪਰਾਧੀ ਕੋਲ ਰਾਜਨੀਤਕ ਸੁਰੱਖਿਆ ਨਹੀਂ ਹੈ।’