ਭਗਵੰਤ ਮਾਨ ਜੀ ਕਹਿੰਦੇ ਕੋਈ ਗੱਲ ਨਹੀਂ, ਪੰਜਾਬ ਦਾ ਕੀ ਐ....! ਕੇਜਰੀਵਾਲ ਦੀ ਸੱਤਾ ਲਈ ਲਾਲਸਾ ਹੋਈ ਬੇਨਕਾਬ, MP ਨੂੰ ਜ਼ਿਮਨੀ ਚੋਣਾਂ ਲਈ ਬਣਾਇਆ ਉਮੀਦਵਾਰ'
ਮਜੀਠੀਆ ਨੇ ਕਿਹਾ ਕਿ ਇੱਕ ਵਾਰ ਫਿਰ ਪੰਜਾਬ ਨੂੰ ਦਿੱਲੀ ਵਾਸਤੇ ਕੁਰਬਾਨੀ ਦੇਣ ਲਈ ਤਿਆਰ ਕੀਤਾ ਜਾ ਰਿਹਾ। ਦਿੱਲੀ ਦੀ ਅਧੀਨਗੀ ਪੰਜਾਬ ਨੂੰ ਬਰਬਾਦ ਕਰ ਰਹੀ ਹੈ ਪਰ ਭਗਵੰਤ ਮਾਨ ਜੀ ਕਹਿੰਦੇ ਕੋਈ ਗੱਲ ਨਹੀਂ.ਦਿੱਲੀ ਵਾਲੇ ਖੁਸ਼ ਹੋਣੇ ਚਾਹੀਦੇ ਹਨ। ਪੰਜਾਬ ਦਾ ਕੀ ਐ

Punjab News: ਆਪ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਲੁਧਿਆਣਾ ਪੱਛਮੀ ਤੋਂ ਖਾਲੀ ਹੋਈ ਸੀਟ ਤੇ ਆਮ ਆਦਮੀ ਪਾਰਟੀ (AAP) ਨੇ ਸੰਜੀਵ ਅਰੋੜਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਜਿਸ ਨੂੰ ਲੈ ਕੇ ਨੋਟੀਫਿਕੇਸ਼ਨ ਵੀ ਸਾਂਝਾ ਕੀਤਾ ਗਿਆ ਹੈ। ਇਸ ਤੋਂ ਬਾਅਦ ਵਿਰੋਧੀ ਧਿਰ ਪੂਰੀ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾ ਰਹੀ ਹੈ। ਇਸ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ ਨੇ ਕੇਜਰੀਵਾਲ ਦੀ ਸੱਤਾ ਲਈ ਲਾਲਸਾ ਦੱਸਿਆ ਹੈ।
ਮਜੀਠੀਆ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅਰਵਿੰਦ ਕੇਜਰੀਵਾਲ ਦੀ ਸੱਤਾ ਲਈ ਲਾਲਸਾ ਹੋ ਗਈ ਬੇਨਕਾਬ,ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਬਣਾ ਦਿੱਤਾ ਹੈ। ਹੁਣ ਉਹਨਾਂ ਦੀ ਰਾਜ ਸਭਾ ਸੀਟ ਖਾਲੀ ਕਰਵਾ ਕੇ ਅਰਵਿੰਦ ਕੇਜਰੀਵਾਲ ਜਾਂ ਮਨੀਸ਼ ਸਿਸੋਦੀਆ ਨੂੰ ਪੰਜਾਬ ਤੋਂ ਰਾਜ ਸਭਾ ਮੈਂਬਰ ਬਣਾਇਆ ਜਾਵੇਗਾ
ਮਜੀਠੀਆ ਨੇ ਕਿਹਾ ਕਿ ਇੱਕ ਵਾਰ ਫਿਰ ਪੰਜਾਬ ਨੂੰ ਦਿੱਲੀ ਵਾਸਤੇ ਕੁਰਬਾਨੀ ਦੇਣ ਲਈ ਤਿਆਰ ਕੀਤਾ ਜਾ ਰਿਹਾ। ਦਿੱਲੀ ਦੀ ਅਧੀਨਗੀ ਪੰਜਾਬ ਨੂੰ ਬਰਬਾਦ ਕਰ ਰਹੀ ਹੈ ਪਰ ਭਗਵੰਤ ਮਾਨ ਜੀ ਕਹਿੰਦੇ ਕੋਈ ਗੱਲ ਨਹੀਂ.ਦਿੱਲੀ ਵਾਲੇ ਖੁਸ਼ ਹੋਣੇ ਚਾਹੀਦੇ ਹਨ। ਪੰਜਾਬ ਦਾ ਕੀ ਐ
ਕੇਜਰੀਵਾਲ ਭੇਜੇ ਜਾਣਗੇ ਰਾਜ ਸਭਾ ?
ਟ੍ਰਿਬਿਊਨ ਦੀ ਰਿਪੋਰਟ ਵਿੱਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਸੀ ਕਿ 'ਆਪ' ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ (MP Sanjeev Arora) ਉਪ ਚੋਣ ਰਾਹੀਂ ਸੂਬੇ ਦੀ ਰਾਜਨੀਤੀ ਵਿੱਚ ਪ੍ਰਵੇਸ਼ ਕਰ ਸਕਦੇ ਹਨ। ਅਜਿਹੀਆਂ ਚਰਚਾਵਾਂ ਹਨ ਕਿ ਉਹ ਲੁਧਿਆਣਾ ਪੱਛਮੀ ਸੀਟ ਤੋਂ ਆਉਣ ਵਾਲੀ ਵਿਧਾਨ ਸਭਾ ਉਪ ਚੋਣ ਲੜ ਸਕਦੇ ਹਨ। ਜੋ ਕਿ ਹੁਣ ਸੱਚ ਸਾਬਤ ਹੋ ਗਿਆ ਹੈ।
ਅਜਿਹੀਆਂ ਵੀ ਰਿਪੋਰਟਾਂ ਹਨ ਕਿ 'ਆਪ' ਅਰੋੜਾ ਦੀ ਥਾਂ ਕੇਜਰੀਵਾਲ ਨੂੰ ਰਾਜ ਸਭਾ ਵਿੱਚ ਭੇਜਣ ਦੀ ਯੋਜਨਾ 'ਤੇ ਵਿਚਾਰ ਕਰ ਰਹੀ ਹੈ। ਰਿਪੋਰਟ ਦੇ ਅਨੁਸਾਰ, ਸੂਤਰਾਂ ਨੇ ਇਹ ਵੀ ਕਿਹਾ ਹੈ ਕਿ ਪੰਜਾਬ ਤੋਂ 'ਆਪ' ਦੇ 6 ਹੋਰ ਰਾਜ ਸਭਾ ਸੰਸਦ ਮੈਂਬਰਾਂ ਨੇ ਵੀ ਕੇਜਰੀਵਾਲ ਨੂੰ ਆਪਣੀਆਂ ਸੀਟਾਂ ਦੀ ਪੇਸ਼ਕਸ਼ ਕੀਤੀ ਹੈ, ਪਰ ਆਪ ਮੁਖੀ ਵੱਲੋਂ ਕੋਈ ਵੀ ਪੇਸ਼ਕਸ਼ ਸਵੀਕਾਰ ਨਹੀਂ ਕੀਤੀ ਗਈ ਹੈ।
ਜ਼ਿਕਰ ਕਰ ਦਈਏ ਕਿ 11 ਫਰਵਰੀ ਨੂੰ ਕੇਜਰੀਵਾਲ ਨੇ ਦਿੱਲੀ ਵਿੱਚ ਪੰਜਾਬ ਸਰਕਾਰ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਉਦੋਂ ਵਿਧਾਇਕਾਂ ਨੇ ਆਪ ਵਿੱਚ ਕਿਸੇ ਵੀ ਅੰਦਰੂਨੀ ਕਲੇਸ਼ ਤੋਂ ਇਨਕਾਰ ਕੀਤਾ ਸੀ ਤੇ ਮੀਟਿੰਗ ਨੂੰ ਸੰਤੁਲਿਤ ਦੱਸਿਆ ਸੀ ਤੇ ਫਿਰ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਕੇਜਰੀਵਾਲ ਪੰਜਾਬ ਦੀ ਰਾਜਨੀਤੀ ਵਿੱਚ ਵੱਡੀ ਭੂਮਿਕਾ ਨਿਭਾ ਸਕਦੇ ਹਨ, ਉਨ੍ਹਾਂ ਦੇ ਲੁਧਿਆਣਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਦੀ ਚਰਚਾ ਸੀ। ਹਾਲਾਂਕਿ ਆਪ ਦੇ ਪੰਜਾਬ ਵਾਲੇ ਲੀਡਰਾਂ ਨੇ ਇਸ ਤੋਂ ਸਿਰੇ ਤੋਂ ਰੱਦ ਕੀਤਾ ਸੀ।




















