ਪੜਚੋਲ ਕਰੋ

Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ ,  "2027 'ਚ ਪੰਜਾਬ 'ਚ ਖਿੜੇਗਾ ਕਮਲ"

Kewal Singh Dhillon News : ਪੰਜਾਬ ਭਾਜਪਾ ਦਾ ਪ੍ਰਧਾਨ ਬਣਨ ਮਗਰੋਂ ਕੇਵਲ ਸਿੰਘ ਢਿੱਲੋਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ 2027 ਵਿਚ ਪੰਜਾਬ ਵਿਚ ਕਮਲ ਖਿੜੇਗਾ ਅਤੇ ਭਾਜਪਾ ਦੀ ਸਰਕਾਰ ਬਣੇਗੀ

Show Quick Read
Key points generated by AI, verified by newsroom
  • ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ।
  • ਢਿੱਲੋਂ, ਜੋ ਪਹਿਲਾਂ ਕਾਂਗਰਸੀ ਸਨ, 2027 ਦੀਆਂ ਚੋਣਾਂ ਲਈ ਪਾਰਟੀ ਦਾ ਸਿੱਖ ਚਿਹਰਾ ਹੋਣਗੇ।
  • ਉਨ੍ਹਾਂ ਨੇ ਪਾਰਟੀ ਦੀ ਜ਼ਿੰਮੇਵਾਰੀ ਵਫ਼ਾਦਾਰੀ ਨਾਲ ਨਿਭਾਉਣ ਅਤੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦਾ ਸੰਕਲਪ ਲਿਆ।
  • ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਅਸਤੀਫੇ ਮਗਰੋਂ ਇਹ ਨਿਯੁਕਤੀ ਹੋਈ।

Kewal Singh Dhillon News : ਪੰਜਾਬ ਵਿੱਚ ਭਾਜਪਾ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਵਲ ਸਿੰਘ ਢਿੱਲੋਂ ਨੂੰ ਨਵਾਂ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ। ਕੇਵਲ ਢਿੱਲੋਂ 4 ਸਾਲ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ। ਹੁਣ ਉਹ ਪੰਜਾਬ ਵਿੱਚ ਭਾਜਪਾ ਦਾ ਸਿੱਖ ਚਿਹਰਾ ਹੋਣਗੇ।

ਅੱਜ ਜਦੋਂ ਕੇਵਲ ਸਿੰਘ ਢਿੱਲੋਂ ਨੂੰ ਪ੍ਰਧਾਨ ਐਲਾਨਿਆ ਗਿਆ, ਉਸ ਸਮੇਂ ਉਹ ਚੰਡੀਗੜ੍ਹ ਦੇ ਗਵਰਨਰ ਹਾਊਸ ਵਿੱਚ ਮੌਜੂਦ ਸਨ। ਉਹ ਭਾਜਪਾ ਦੇ ਕੁਝ ਆਗੂਆਂ ਨਾਲ ਚੋਣ ਕਮਿਸ਼ਨ ਨਾਲ ਮੀਟਿੰਗ ਕਰਨ ਲਈ ਗਏ ਹੋਏ ਸਨ।

ਪੰਜਾਬ ਭਾਜਪਾ ਦਾ ਪ੍ਰਧਾਨ ਬਣਨ ਮਗਰੋਂ ਕੇਵਲ ਸਿੰਘ ਢਿੱਲੋਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਮੈਨੂੰ ਜੋ ਵੀ ਜ਼ਿੰਮੇਵਾਰੀ ਦੇਵੇਗੀ, ਮੈਂ ਪੂਰੀ ਵਫ਼ਾਦਾਰੀ ਨਾਲ ਨਿਭਾਵਾਂਗਾ। ਉਨ੍ਹਾਂ ਕਿਹਾ ਕਿ 2027 ਵਿਚ ਪੰਜਾਬ ਵਿਚ ਕਮਲ ਖਿੜੇਗਾ ਅਤੇ ਭਾਜਪਾ ਦੀ ਸਰਕਾਰ ਬਣੇਗੀ। ਪੂਰੀ ਭਾਰਤੀ ਜਨਤਾ ਪਾਰਟੀ ਇਕਜੁੱਟ ਹੈ। ਅਸੀਂ ਇਕੱਠੇ ਇਸ ਬਾਰੇ ਚਰਚਾ ਕਰਾਂਗੇ। ਪੱਛਮੀ ਬੰਗਾਲ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ ਹੈ।  

ਜਦੋਂ ਕੇਵਲ ਢਿੱਲੋਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਦਾਅਵੇ ਬਾਰੇ ਪੁੱਛਿਆ ਗਿਆ ਕਿ 2027 ਵਿਚ ਭਾਜਪਾ ਇਕ ਜਾਂ ਦੋ ਸੀਟਾਂ ਤੱਕ ਸਿਮਟ ਜਾਵੇਗੀ ਤਾਂ ਕੇਵਲ ਢਿੱਲੋਂ ਨੇ ਕਿਹਾ ਕਿ ਉਹ ਆਪਣੀ ਗੱਲ ਕਰ ਰਹੇ ਹਨ। ਭਾਜਪਾ ਪੰਜਾਬ ਵਿਚ ਆਪਣੀ ਸਰਕਾਰ ਬਣਾ ਰਹੀ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਾਰਟੀ ਨੇ ਸੁਨੀਲ ਜਾਖੜ ਨੂੰ ਪ੍ਰਧਾਨ ਬਣਾਇਆ ਸੀ। ਹਾਲਾਂਕਿ ਲੋਕ ਸਭਾ ਚੋਣਾਂ ਤੋਂ ਬਾਅਦ ਉਹ ਅਸਤੀਫਾ ਦੇ ਚੁੱਕੇ ਸਨ, ਪਰ ਭਾਜਪਾ ਨੇ ਉਸ ਨੂੰ ਮਨਜ਼ੂਰ ਨਹੀਂ ਕੀਤਾ ਸੀ। ਕੇਵਲ ਢਿੱਲੋਂ ਨੂੰ ਪ੍ਰਧਾਨ ਬਣਾਉਣ ਲਈ ਪੰਜਾਬ ਵਿੱਚ ਚੋਣ ਮੁਹਿੰਮ ਸੰਭਾਲ ਰਹੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੀ ਪੱਖ ਵਿੱਚ ਸਨ। ਕੇਵਲ ਢਿੱਲੋਂ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਰੀਬੀ ਮੰਨਿਆ ਜਾਂਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Frequently Asked Questions

ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੌਣ ਬਣੇ ਹਨ?

ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਜ਼ਿੰਮੇਵਾਰੀ ਸੰਭਾਲਣਗੇ।

ਕੇਵਲ ਸਿੰਘ ਢਿੱਲੋਂ ਪਹਿਲਾਂ ਕਿਹੜੀ ਪਾਰਟੀ ਵਿੱਚ ਸਨ?

ਕੇਵਲ ਸਿੰਘ ਢਿੱਲੋਂ 4 ਸਾਲ ਪਹਿਲਾਂ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ। ਹੁਣ ਉਹ ਪੰਜਾਬ ਭਾਜਪਾ ਦਾ ਸਿੱਖ ਚਿਹਰਾ ਹੋਣਗੇ।

ਪੰਜਾਬ ਭਾਜਪਾ ਦੇ ਪ੍ਰਧਾਨ ਬਣਨ ਮਗਰੋਂ ਕੇਵਲ ਸਿੰਘ ਢਿੱਲੋਂ ਦਾ ਕੀ ਕਹਿਣਾ ਹੈ?

ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਪੂਰੀ ਵਫ਼ਾਦਾਰੀ ਨਾਲ ਨਿਭਾਉਣਗੇ। ਉਨ੍ਹਾਂ ਨੂੰ 2027 ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਦਾ ਭਰੋਸਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੇ ਦਾਅਵੇ ਬਾਰੇ ਕੇਵਲ ਸਿੰਘ ਢਿੱਲੋਂ ਦੀ ਕੀ ਪ੍ਰਤੀਕਿਰਿਆ ਹੈ?

ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਦਾਅਵੇ ਬਾਰੇ ਕਿ ਭਾਜਪਾ 2027 ਵਿੱਚ ਇੱਕ ਜਾਂ ਦੋ ਸੀਟਾਂ ਤੱਕ ਸਿਮਟ ਜਾਵੇਗੀ, ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਵਿੱਚ ਆਪਣੀ ਸਰਕਾਰ ਬਣਾ ਰਹੀ ਹੈ।

Advertisement

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget