Barnala news: ਬਰਨਾਲਾ ਵਿੱਚ ਪੰਜਾਬ ਭਾਜਪਾ ਦੇ ਕੋਰ ਕਮੇਟੀ ਮੈਂਬਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਛੱਤੀਸਗੜ੍ਹ, ਰਾਜਸਥਾਨ ਅਤੇ ਮੱਧ ਪ੍ਰਦੇਸ਼ ‘ਚ ਹੋਈ BJP ਦੀ ਬੰਪਰ ਜਿੱਤ ‘ਤੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ।


ਇਸ ਮੌਕੇ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਤਿੰਨ ਸੂਬਿਆਂ ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਭਾਜਪਾ ਦੀ ਵੱਡੀ ਜਿੱਤ ਨਾਲ ਸਰਕਾਰ ਬਣੀ ਹੈ। ਇਸ ਲਈ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਰਟੀ ਪ੍ਰਧਾਨ ਜੇਪੀ ਨੱਡਾ, ਅਮਿਤ ਸ਼ਾਹ ਅਤੇ ਸਮੁੱਚੀ ਪਾਰਟੀ ਲੀਡਰਸ਼ਿਪ ਨੂੰ ਵਧਾਈ ਦਿੰਦਾ ਹਾਂ।


ਉਨ੍ਹਾਂ ਕਿਹਾ ਕਿ ਉਹ ਚੋਣ ਪ੍ਰਚਾਰ ਲਈ ਰਾਜਸਥਾਨ ਗਏ ਸਨ ਅਤੇ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਭਾਜਪਾ ਦੀ ਵੱਡੀ ਜਿੱਤ ਦੀ ਉਮੀਦ ਸੀ, ਜੋ ਅੱਜ ਸੱਚ ਹੋ ਗਈ ਹੈ।


ਇਹ ਵੀ ਪੜ੍ਹੋ: Election Result 2023: ਆਪ ਨੂੰ ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਰਾਜਸਥਾਨ 'ਚ ਕੀ ਮਿਲਿਆ ?


ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਜਿੱਤ ਸਿਰਫ਼ ਭਾਜਪਾ ਦੀ ਜਿੱਤ ਨਹੀਂ, ਸਗੋਂ ਵਿਕਾਸ ਦੀ ਜਿੱਤ ਹੈ, ਕਿਉਂਕਿ ਡਬਲ ਇੰਜਣ ਵਾਲੀ ਸਰਕਾਰ ਨਾਲ ਭਾਰਤ ਬਹੁਤ ਤਰੱਕੀ ਦੀਆਂ ਲੀਹਾਂ ’ਤੇ ਪਹੁੰਚ ਰਿਹਾ ਹੈ।


ਢਿੱਲੋਂ ਨੇ ਕਿਹਾ ਕਿ ਇਹ ਜਿੱਤ 2024 ਦੀਆਂ ਚੋਣਾਂ ਦਾ ਟ੍ਰੇਲਰ ਹੈ। 2024 ਵਿੱਚ ਭਾਜਪਾ ਇੱਕ ਵਾਰ ਫਿਰ ਕੇਂਦਰ ਵਿੱਚ ਵੱਡੇ ਫਰਕ ਨਾਲ ਜਿੱਤ ਕੇ ਸਰਕਾਰ ਬਣਾਏਗੀ।


ਇਸ ਦੇ ਨਾਲ ਹੀ ਕੇਵਲ ਸਿੰਘ ਢਿੱਲੋਂ ਨੇ ਇਨ੍ਹਾਂ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਹਾਰ 'ਤੇ ਕਿਹਾ ਕਿ 'ਆਪ' ਪਾਰਟੀ ਨੇ ਇਨ੍ਹਾਂ ਚੋਣਾਂ 'ਚ ਪੰਜਾਬ ਦੇ ਲੋਕਾਂ ਦਾ ਪੈਸਾ ਬਰਬਾਦ ਕੀਤਾ ਹੈ।


ਚੋਣ ਪ੍ਰਚਾਰ ਦੌਰਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਪੈਸਾ ਖਰਚ ਕੀਤਾ ਹੈ, ਜੋ ਕਿ ਬਹੁਤ ਗਲਤ ਹੈ। ਪਾਰਟੀ ਨੂੰ ਆਪਣੀ ਮੁਹਿੰਮ 'ਤੇ ਪਾਰਟੀ ਜਾਂ ਦਿੱਲੀ ਸਰਕਾਰ ਦਾ ਪੈਸਾ ਖਰਚ ਕਰਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ 'ਆਪ' ਨੂੰ ਭਾਰਤ ਦੇ ਸਾਰੇ ਹਿੱਸਿਆਂ ਦੇ ਲੋਕਾਂ ਨੇ ਨਕਾਰ ਦਿੱਤਾ ਹੈ, ਜਿਸ ਕਾਰਨ 2027 'ਚ ਪੰਜਾਬ ਦੇ ਲੋਕ ਵੀ ਤੁਹਾਨੂੰ ਸਬਕ ਸਿਖਾਉਣਗੇ।


ਇਹ ਵੀ ਪੜ੍ਹੋ: Election Result 2023: ਛੱਤੀਸਗੜ੍ਹ, ਰਾਜਸਥਾਨ ਅਤੇ ਮੱਧ ਪ੍ਰਦੇਸ਼ ‘ਚ BJP ਦੀ ਬੰਪਰ ਜਿੱਤ, ਤੇਲੰਗਾਨਾ ਵਿੱਚ ਕਾਂਗਰਸ ਨੇ KCR ਨੂੰ ਹਰਾਇਆ, ਪੜ੍ਹੋ ਤਾਜ਼ਾ ਅੰਕੜੇ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।