Punjab News: ਪੰਜਾਬ ਭਾਜਪਾ ਦੇ ਨਵੇਂ ਬਣੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ (Kewal Singh Dhillon) ਅੱਜ ਆਪਣਾ ਅਹੁਦਾ ਸੰਭਾਲਣਗੇ। ਉਹ ਸਵੇਰੇ 10 ਵਜੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana CM Nayab Singh Saini) ਦੀ ਮੌਜੂਦਗੀ ਵਿੱਚ ਚਾਰਜ ਸੰਭਾਲਣਗੇ। ਇਸ ਤੋਂ ਬਾਅਦ ਸੈਕਟਰ 37 ਦੇ ਕਾਨੂੰਨ ਭਵਨ ਵਿੱਚ ਇੱਕ ਪ੍ਰੋਗਰਾਮ ਕਰਵਾਇਆ ਜਾਵੇਗਾ।

Continues below advertisement

ਭਾਜਪਾ ਦੇ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ, ਰਾਸ਼ਟਰੀ ਉਪ ਪ੍ਰਧਾਨ ਸੌਦਾਨ ਸਿੰਘ, ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਰਾਸ਼ਟਰੀ ਸਕੱਤਰ ਨਰਿੰਦਰ ਸਿੰਘ ਰੈਣਾ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ (Sunil Jakhar) ਵੀ ਇਸ ਸਮਾਗਮ ਵਿੱਚ ਸ਼ਾਮਲ ਹੋਣਗੇ। ਢਿੱਲੋਂ ਇਸ ਸਮਾਗਮ ਦੌਰਾਨ ਵਰਕਰਾਂ ਨਾਲ ਵੀ ਮੁਲਾਕਾਤ ਕਰਨਗੇ।

Continues below advertisement

ਨਿਯੁਕਤ ਹੁੰਦਿਆਂ ਹੀ ਖੇਤਰ ਵਿੱਚ ਹੋਏ ਸਰਗਰਮ 

ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਪਹਿਲੇ ਜੱਟ ਸਿੱਖ ਪ੍ਰਧਾਨ ਹਨ। ਉਹ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਰਾਜਨੀਤੀ ਵਿੱਚ ਸਰਗਰਮ ਹਨ। ਉਨ੍ਹਾਂ ਨੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਵਿੱਚ ਸੇਵਾ ਨਿਭਾਈ ਹੈ ਅਤੇ ਉਹ ਵਿਧਾਇਕ ਵੀ ਰਹਿ ਚੁੱਕੇ ਹਨ। ਉਦਯੋਗ ਜਗਤ ਵਿੱਚ ਉਨ੍ਹਾਂ ਦੀ ਪਛਾਣ ਰਹਿ ਚੁੱਕੀ ਹੈ। ਇਸ ਦੇ ਨਾਲ ਹੀ ਹੁਣ ਉਹ ਪੰਜਾਬ ਭਾਜਪਾ ਪ੍ਰਧਾਨ ਬਣਦਿਆਂ ਹੀ ਰਾਜਨੀਤੀ ਵਿੱਚ ਐਕਟਿਵ ਹੋ ਗਏ, ਉਨ੍ਹਾਂ ਨੇ ਭਾਜਪਾ ਆਗੂਆਂ ਨਾਲ ਘਰ-ਘਰ ਜਾ ਕੇ ਮੁਲਾਕਾਤ ਕੀਤੀ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।