Amritpal Singh News: ਪੰਜਾਬ ਨਹੀਂ ਜਾ ਸਕਣਗੇ ਅੰਮ੍ਰਿਤਪਾਲ ਸਿੰਘ, ਦਿੱਲੀ 'ਚ ਹੀ ਰੁਕਣਗੇ, ਇਨ੍ਹਾਂ ਸ਼ਰਤਾਂ 'ਤੇ ਮਿਲੀ ਪੈਰੋਲ
Amritpal Singh: ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਜਲਦੀ ਹੀ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਇਸ ਦੇ ਲਈ ਅੰਮ੍ਰਿਤਪਾਲ ਸਿੰਘ ਨੂੰ ਸ਼ੁੱਕਰਵਾਰ (5 ਜੁਲਾਈ) ਤੋਂ 4 ਦਿਨ ਜਾਂ ਇਸ ਤੋਂ ਘੱਟ ਦੀ ਪੈਰੋਲ ਮਿਲੀ ਹੈ। ਪਰ ਕੀ ਇਸ ਦੌਰਾਨ ਉਹ ਆਪਣੇ ਘਰ ਜਾ ਸਕਣਗੇ, ਜਾਣੋ
Amritpal Singh: ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਜਲਦੀ ਹੀ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਇਸ ਦੇ ਲਈ ਅੰਮ੍ਰਿਤਪਾਲ ਸਿੰਘ ਨੂੰ ਸ਼ੁੱਕਰਵਾਰ (5 ਜੁਲਾਈ) ਤੋਂ 4 ਦਿਨ ਜਾਂ ਇਸ ਤੋਂ ਘੱਟ ਦੀ ਪੈਰੋਲ ਮਿਲੀ ਹੈ। ਪਰ ਇਨ੍ਹਾਂ 4 ਦਿਨਾਂ ਵਿੱਚ ਉਹ ਨਾ ਤਾਂ ਰਈਆ ਸਥਿਤ ਆਪਣੇ ਘਰ ਆ ਸਕਣਗੇ, ਨਾ ਹੀ ਆਪਣੇ ਲੋਕ ਸਭਾ ਹਲਕੇ ਅਤੇ ਨਾ ਹੀ ਪੰਜਾਬ। ਉਨ੍ਹਾਂ ਨੂੰ ਇਹ ਪੈਰੋਲ ਕੁਝ ਸ਼ਰਤਾਂ ਨਾਲ ਦਿੱਤੀ ਗਈ ਹੈ।
ਦਰਅਸਲ ਭਲਕੇ ਯਾਨੀ ਸ਼ੁੱਕਰਵਾਰ ਤੋਂ ਅੰਮ੍ਰਿਤਪਾਲ ਸਿੰਘ ਨੂੰ ਜ਼ਮਾਨਤ ਕੁਝ ਸ਼ਰਤਾਂ ਦੇ ਆਧਾਰ 'ਤੇ ਦਿੱਤੀ ਗਈ ਹੈ। ਜਿਸ ਦੀ ਸੂਚਨਾ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਭੇਜ ਦਿੱਤੀ ਗਈ ਹੈ ਅਤੇ ਉਨ੍ਹਾਂ ਰਾਹੀਂ ਇਹ ਸੂਚਨਾ ਅੰਮ੍ਰਿਤਪਾਲ ਨੂੰ ਦਿੱਤੀ ਗਈ ਹੈ। ਇਨ੍ਹਾਂ ਸ਼ਰਤਾਂ ਮੁਤਾਬਕ ਉਹ ਦਿੱਲੀ ਵਿੱਚ ਹੀ ਰਹਿ ਸਕਦੇ ਹਨ। ਉਹ ਦਿੱਲੀ ਤੋਂ ਇਲਾਵਾ ਹੋਰ ਕਿਤੇ ਨਹੀਂ ਜਾ ਸਕਦੇ, ਉਹ ਰਾਤ ਨੂੰ ਦਿੱਲੀ ਵੀ ਹੀ ਰੁਕਣਗੇ। ਇੰਨਾ ਹੀ ਨਹੀਂ ਉਹ ਹਰ ਵੇਲੇ ਸੁਰੱਖਿਆ ਦੇ ਘੇਰੇ ਵਿੱਚ ਰਹਿਣਗੇ। ਉੱਥੇ ਹੀ ਹਾਲੇ ਪਰਿਵਾਰ ਨੂੰ ਮਿਲਣ ਨੂੰ ਲੈਕੇ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
ਪੰਜਾਬ ਪੁਲਿਸ ਦੀ ਸੁਰੱਖਿਆ 'ਚ ਰਹਿਣਗੇ ਅੰਮ੍ਰਿਤਪਾਲ
ਇਸ ਦੌਰਾਨ ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਸੁਰੱਖਿਆ ਹੇਠ ਰਹਿਣਗੇ। ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਅੰਮ੍ਰਿਤਪਾਲ ਨੂੰ ਦਿੱਲੀ ਲਿਆਉਣ ਲਈ ਰਵਾਨਾ ਹੋ ਗਈ ਹੈ। ਇਸ ਦੌਰਾਨ ਡਿਬਰੂਗੜ੍ਹ ਜੇਲ੍ਹ ਦੇ ਕੁਝ ਸੁਰੱਖਿਆ ਮੁਲਾਜ਼ਮ ਵੀ ਉਨ੍ਹਾਂ ਦੇ ਨਾਲ ਰਹਿਣਗੇ। ਇਸ ਦੇ ਨਾਲ ਹੀ ਹਾਲੇ ਤੱਕ ਇਹ ਵੀ ਨਹੀਂ ਦੱਸਿਆ ਗਿਆ ਕਿ ਉਹ ਦਿੱਲੀ ਕਿਵੇਂ ਪਹੁੰਚਣਗੇ, ਇਸ ਬਾਰੇ ਵੀ ਜਾਣਕਾਰੀ ਗੁਪਤ ਰੱਖੀ ਗਈ ਹੈ।
ਇੱਥੇ ਤੁਹਾਡੀ ਜਾਣਕਾਰੀ ਲਈ ਦੱਸ ਦਿੰਦੇ ਹਾਂ ਕਿ 2017 ਦੇ ਜੰਮੂ-ਕਸ਼ਮੀਰ ਅੱਤਵਾਦੀ ਫੰਡਿੰਗ ਮਾਮਲੇ 'ਚ ਜੇਲ੍ਹ 'ਚ ਬੰਦ ਕਸ਼ਮੀਰੀ ਨੇਤਾ ਸ਼ੇਖ ਅਬਦੁਲ ਰਸ਼ੀਦ ਉਰਫ ਇੰਜੀਨੀਅਰ ਰਾਸ਼ਿਦ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੀ ਇਜਾਜ਼ਤ ਤੋਂ ਬਾਅਦ ਕੱਲ੍ਹ ਸਹੁੰ ਚੁੱਕਣਗੇ। ਅੰਮ੍ਰਿਤਪਾਲ ਵੀ ਕੱਲ੍ਹ ਹੀ ਸਹੁੰ ਚੁਕਣਗੇ। ਜਾਣਕਾਰੀ ਮੁਤਾਬਕ ਇਹ ਦੋਵੇਂ ਸਪੀਕਰ ਦੇ ਕਮਰੇ 'ਚ ਸਹੁੰ ਚੁੱਕਣਗੇ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਤੋਂ ਜਿੱਤ ਹਾਸਲ ਕੀਤੀ ਹੈ, ਜਿਸ ਤੋਂ ਬਾਅਦ ਕੱਲ੍ਹ ਉਹ ਐਮਪੀ ਵਜੋਂ ਸਹੁੰ ਚੁੱਕਣਗੇ।