ਪੜਚੋਲ ਕਰੋ

ਜਗੀਰ ਕੌਰ ਖਿਲਾਫ ਚੌਣ ਲੜਨ 'ਤੇ ਖਹਿਰਾ ਦਾ ਵੱਡਾ ਐਲਾਨ

ਚੰਡੀਗੜ੍ਹ: ਜੇ ਮੈਂ ਬੀਬੀ ਜਾਗੀਰ ਕੌਰ ਤੋਂ ਇਸ ਵਾਰ ਚੋਣ ਹਾਰ ਗਿਆ ਤਾਂ ਰਾਜਨੀਤੀ ਛੱਡ ਦਿਆਂਗਾ। ਮੈਨੂੰ ਲੱਗਦਾ ਕਿ ਫੇਰ ਮੇਰੇ ਰਾਜਨੀਤੀ 'ਚ ਰਹਿਣ ਦਾ ਕੋਈ ਮਤਲਬ ਨਹੀਂ ਹੈ। ਆਮ ਆਦਮੀ ਪਾਰਟੀ ਦੇ ਭੁਲੱਥ ਤੋਂ ਉਮੀਦਵਾਰ ਤੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਨੇ ਏਬੀਪੀ ਸਾਂਝਾ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਇਹ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਮੈਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਨਹੀਂ ਹਾਂ ਤੇ ਪਾਰਟੀ 'ਚ ਮੁੱਖ ਮੰਤਰੀ ਪਦ ਦੇ ਕਈ ਚਿਹਰੇ ਹਨ। ਪਾਰਟੀ ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਸਕਦੀ ਹੈ। ਮੈਂ ਪਾਰਟੀ ਦੇ ਫੈਸਲੇ ਦੀ ਹਮਾਇਤ ਕਰਾਂਗਾ। ਉਨ੍ਹਾਂ ਕਿਹਾ ਕਿ ਇਸ ਵਾਰ ਭੁਲੱਥ 'ਚ ਮੇਰੇ ਪੱਖ 'ਚ ਬੇਹੱਦ ਜ਼ਿਆਦਾ ਮਾਹੌਲ ਹੈ ਤੇ ਪੰਜਾਬ ਦੇ ਸਭ ਤੋਂ ਜ਼ਿਆਦਾ ਐਨ.ਆਰ.ਆਈ. ਵੀ ਮੇਰੇ ਹਲਕੇ 'ਚ ਰਹਿੰਦੇ ਹਨ। ਇਸ ਲਈ ਮੇਰੀ ਜਿੱਤ ਤੈਅ ਹੈ। ਉਨ੍ਹਾਂ ਕਿਹਾ ਕਿ ਜਗੀਰ ਕੌਰ ਕੇਸਾਂ 'ਚ ਫਸੇ ਹੋਣ ਕਰਕੇ ਚੋਣ ਨਹੀਂ ਵੀ ਲੜ ਸਕਦੀ, ਪਰ ਜੇ ਉਹੀ ਮੇਰੇ ਖ਼ਿਲਾਫ ਚੋਣ ਲੜਣ ਤਾਂ ਮੇਰੇ ਲਈ ਜ਼ਿਆਦਾ ਵਧੀਆ ਰਹੇਗਾ। ਖਹਿਰਾ ਨੇ ਕਿਹਾ ਕਿ ਚੌਥੇ ਫਰੰਟ ਦੇ ਲੀਡਰਾਂ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣਾ ਚਾਹੀਦਾ ਹੈ ਤੇ ਇਹ ਫੈਸਲਾ ਪੰਜਾਬ ਦੇ ਹਿੱਤ 'ਚ ਹੋਵੇਗਾ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ,ਬੈਂਸ ਬ੍ਰਦਰਜ਼ ਤੇ ਪ੍ਰਗਟ ਸਿੰਘ ਚੰਗੇ ਲੀਡਰ ਹਨ ਤੇ ਇਨ੍ਹਾਂ ਨੂੰ ਸਾਡੀ ਪਾਰਟੀ ਦਾ ਹਿੱਸਾ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਲੋਕ ਅਕਾਲੀਆਂ ਤੇ ਕਾਂਗਰਸੀਆਂ ਤੋਂ ਦੁਖੀ ਹੋ ਕੇ ਆਮ ਆਦਮੀ ਪਾਰਟੀ ਦੇ ਨਾਲ ਨੇ ਤੇ ਇਸ ਲਈ ਕਿਸੇ ਵੀ ਨਵੀਂ ਪਾਰਟੀ ਦਾ ਕੁਝ ਨਹੀਂ ਬਣੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਆਪਸ 'ਚ ਰਲੇ ਹੋਏ ਹਨ ਤੇ ਹੁਣ ਇਨ੍ਹਾਂ ਨੂੰ ਅਧਿਕਾਰਤ ਗਠਜੋੜ ਕਰ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੇ ਸਾਰੇ ਕੇਸ ਖ਼ਤਮ ਕਰਨਾ ਚਾਹੁੰਦੀ ਹੈ। ਇਸ ਲਈ ਵਿਜੀਲੈਂਸ ਨੇ ਮੋਹਾਲੀ ਦੀ ਅਦਾਲਤ 'ਚ ਅਰਜ਼ੀ ਦੇ ਕੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ ਕੇਸ ਨੂੰ ਕੈਂਸਲ ਕਰਨ ਨੂੰ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕੈਪਟਨ ਦੇ ਸਲਾਹਕਾਰ ਰਹੇ ਭਰਤਇੰਦਰ ਸਿੰਘ ਚਾਹਲ ਦੇ ਕੇਸ ਵੀ ਖ਼ਤਮ ਕੀਤੇ ਗਏ ਸਨ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਦਿਲਜੀਤ ਦੋਸਾਂਝ ਦੀ ਫਿਲਮ ਸਤਲੁਜ ਦਾ ਵਿਵਾਦ ਪਹੁੰਚਿਆ ਹਾਈਕੋਰਟ, ਮੁਹਾਲੀ ਦੇ ਵਿਅਕਤੀ ਨੇ OTT 'ਤੇ ਵਾਪਸ ਲਿਆਉਣ ਲਈ ਲਾਈ ਪਟੀਸ਼ਨ
ਦਿਲਜੀਤ ਦੋਸਾਂਝ ਦੀ ਫਿਲਮ ਸਤਲੁਜ ਦਾ ਵਿਵਾਦ ਪਹੁੰਚਿਆ ਹਾਈਕੋਰਟ, ਮੁਹਾਲੀ ਦੇ ਵਿਅਕਤੀ ਨੇ OTT 'ਤੇ ਵਾਪਸ ਲਿਆਉਣ ਲਈ ਲਾਈ ਪਟੀਸ਼ਨ
Armenia 'ਚ ਤਰਨਤਾਰਨ ਦੀ ਨੌਜਵਾਨ ਕੁੜੀ ਦੀ ਮੌਤ, 1 ਸਾਲ ਪਹਿਲਾਂ ਲੱਖਾਂ ਰੁਪਏ ਖਰਚ ਕਰਕੇ ਭੇਜਿਆ ਸੀ ਵਿਦੇਸ਼ 
Armenia 'ਚ ਤਰਨਤਾਰਨ ਦੀ ਨੌਜਵਾਨ ਕੁੜੀ ਦੀ ਮੌਤ, 1 ਸਾਲ ਪਹਿਲਾਂ ਲੱਖਾਂ ਰੁਪਏ ਖਰਚ ਕਰਕੇ ਭੇਜਿਆ ਸੀ ਵਿਦੇਸ਼ 

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
Embed widget