Toll Plaza Closed: ਜੋ ਕੰਮ ਤੁਸੀਂ ਕੀਤਾ ਹੀ ਨਹੀਂ ਉਸ ਲਈ ਹੇਠਲੇ ਪੱਧਰ ਦਾ ਤੇ ਸਸਤਾ ਪ੍ਰਚਾਰ ਕਰਕੇ ਕਿਉਂ ਲੈ ਰਹੇ ਹੋ ਕ੍ਰੈਡਿਟ ?-ਖਹਿਰਾ
ਭਗਵੰਤ ਮਾਨ ਵੱਲੋਂ ਇਹ ਸਭ ਤੋਂ ਹੇਠਲੇ ਪੱਧਰ ਦਾ ਸਸਤਾ ਪ੍ਰਚਾਰ ਹੈ। ਮੋਗਾ-ਕੋਟਕਪੂਰਾ ਰੋਡ 'ਤੇ ਸਿੰਘਾਂਵਾਲਾ ਟੋਲ ਪਲਾਜ਼ਾ ਨੂੰ ਬੰਦ ਕਰਨ ਦਾ ਦਾਅਵਾ ਕੀਤਾ ਗਿਆ ਹੈ ਜਦਕਿ ਟੋਲ ਪਲਾਜ਼ਾ ਦੇ ਸਮਝੌਤੇ ਨੇ ਟੋਲ ਵਸੂਲਣ ਲਈ ਆਪਣਾ ਕਾਰਜਕਾਲ ਪੂਰਾ ਕਰ ਲਿਆ ਹੈ!
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਇੱਕ ਹੋਰ ਟੋਲ ਪਲਾਜ਼ਾ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੋਗਾ-ਕੋਟਕਪੂਰਾ ਰੋਡ 'ਤੇ ਸਿੰਘਾਂਵਾਲਾ ਟੋਲ ਪਲਾਜ਼ਾ ਕੱਲ ਤੋਂ ਲੋਕਾਂ ਲਈ ਫ੍ਰੀ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਕਾਂਗਰਸ ਦੇ ਵਿਧਾਇਕ ਨੇ ਇਸ ਨੂੰ ਸਸਤਾ ਤੇ ਹੇਠਲੇ ਪੱਧਰ ਦਾ ਪ੍ਰਚਾਰ ਦੱਸਿਆ ਹੈ।
ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ, ਭਗਵੰਤ ਮਾਨ ਵੱਲੋਂ ਇਹ ਸਭ ਤੋਂ ਹੇਠਲੇ ਪੱਧਰ ਦਾ ਸਸਤਾ ਪ੍ਰਚਾਰ ਹੈ। ਮੋਗਾ-ਕੋਟਕਪੂਰਾ ਰੋਡ 'ਤੇ ਸਿੰਘਾਂਵਾਲਾ ਟੋਲ ਪਲਾਜ਼ਾ ਨੂੰ ਬੰਦ ਕਰਨ ਦਾ ਦਾਅਵਾ ਕੀਤਾ ਗਿਆ ਹੈ ਜਦਕਿ ਟੋਲ ਪਲਾਜ਼ਾ ਦੇ ਸਮਝੌਤੇ ਨੇ ਟੋਲ ਵਸੂਲਣ ਲਈ ਆਪਣਾ ਕਾਰਜਕਾਲ ਪੂਰਾ ਕਰ ਲਿਆ ਹੈ! ਤਾਂ ਫਿਰ ਮੁੱਖ ਮੰਤਰੀ ਝੂਠੇ ਦਾਅਵੇ ਕਿਉਂ ਕਰ ਰਿਹਾ ਹੈ ਅਤੇ ਉਸ ਕੰਮ ਲਈ ਬੇਲੋੜਾ ਕ੍ਰੈਡਿਟ ਲੈਣ ਦੀ ਕੋਸ਼ਿਸ਼ ਕਿਉਂ ਕਰ ਰਿਹਾ ਹੈ ਜੋ ਤੁਸੀਂ ਨਹੀਂ ਕੀਤਾ ਹੈ?
This is cheap publicity of the lowest level by @BhagwantMann claiming to shut down Singhanwala Toll Plaza on Moga-Kotkapura road whereas according to information shared by activist @ManikGoyal_ clearly shows the agreement of said toll plaza has completed its tenure to collect… pic.twitter.com/LlDjbe36ir
— Sukhpal Singh Khaira (@SukhpalKhaira) July 4, 2023
ਜ਼ਿਕਰ ਕਰ ਦਈਏ ਕਿ ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ, ਇੱਕ ਹੋਰ ਖੁਸ਼ਖਬਰੀ..ਕੱਲ ਪੰਜਾਬ ਦਾ ਇੱਕ ਹੋਰ ਟੋਲ ਪਲਾਜ਼ਾ ਬੰਦ ਕਰ ਦਿੱਤਾ ਜਾਵੇਗਾ...ਮੋਗਾ-ਕੋਟਕਪੂਰਾ ਰੋਡ 'ਤੇ ਸਿੰਘਾਂਵਾਲਾ ਟੋਲ ਪਲਾਜ਼ਾ ਕੱਲ ਤੋਂ ਲੋਕਾਂ ਲਈ ਫ੍ਰੀ ਕਰ ਦਿੱਤਾ ਜਾਵੇਗਾ....ਹੁਣ ਤੱਕ ਮੈਂ 9 ਟੋਲ ਪਲਾਜ਼ਾ ਬੰਦ ਕਰ ਚੁੱਕਿਆ ਹਾਂ ਇਹ 10ਵਾਂ ਟੋਲ ਹੈ ਜੋ ਬੰਦ ਹੋਵੇਗਾ...ਲੋਕਾਂ ਦਾ ਹਰ ਰੋਜ਼ 4.50 ਲੱਖ ਬਚੇਗਾ..ਬਾਕੀ ਵੇਰਵੇ ਕੱਲ ਟੋਲ ਪਲਾਜ਼ਾ ਤੇ ਪਹੁੰਚ ਕੇ ਸਾਂਝੇ ਕੀਤੇ ਜਾਣਗੇ ..
ਇੱਕ ਹੋਰ ਖੁਸ਼ਖਬਰੀ
— Bhagwant Mann (@BhagwantMann) July 4, 2023
ਕੱਲ ਪੰਜਾਬ ਦਾ ਇੱਕ ਹੋਰ ਟੋਲ ਪਲਾਜ਼ਾ ਬੰਦ ਕਰ ਦਿੱਤਾ ਜਾਵੇਗਾ...ਮੋਗਾ-ਕੋਟਕਪੂਰਾ ਰੋਡ 'ਤੇ ਸਿੰਘਾਂਵਾਲਾ ਟੋਲ ਪਲਾਜ਼ਾ ਕੱਲ ਤੋਂ ਲੋਕਾਂ ਲਈ ਫ੍ਰੀ ਕਰ ਦਿੱਤਾ ਜਾਵੇਗਾ....ਹੁਣ ਤੱਕ ਮੈਂ 9 ਟੋਲ ਪਲਾਜ਼ਾ ਬੰਦ ਕਰ ਚੁੱਕਿਆ ਹਾਂ ਇਹ 10ਵਾਂ ਟੋਲ ਹੈ ਜੋ ਬੰਦ ਹੋਵੇਗਾ...ਲੋਕਾਂ ਦਾ ਹਰ ਰੋਜ਼ 4.50 ਲੱਖ ਬਚੇਗਾ..ਬਾਕੀ ਵੇਰਵੇ ਕੱਲ…