Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਇੱਕ ਹੋਰ ਟੋਲ ਪਲਾਜ਼ਾ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ  ਮੋਗਾ-ਕੋਟਕਪੂਰਾ ਰੋਡ 'ਤੇ ਸਿੰਘਾਂਵਾਲਾ ਟੋਲ ਪਲਾਜ਼ਾ ਕੱਲ ਤੋਂ ਲੋਕਾਂ ਲਈ ਫ੍ਰੀ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਕਾਂਗਰਸ ਦੇ ਵਿਧਾਇਕ ਨੇ ਇਸ ਨੂੰ ਸਸਤਾ ਤੇ ਹੇਠਲੇ ਪੱਧਰ ਦਾ ਪ੍ਰਚਾਰ ਦੱਸਿਆ ਹੈ।


ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ, ਭਗਵੰਤ ਮਾਨ ਵੱਲੋਂ ਇਹ ਸਭ ਤੋਂ ਹੇਠਲੇ ਪੱਧਰ ਦਾ ਸਸਤਾ ਪ੍ਰਚਾਰ ਹੈ। ਮੋਗਾ-ਕੋਟਕਪੂਰਾ ਰੋਡ 'ਤੇ ਸਿੰਘਾਂਵਾਲਾ ਟੋਲ ਪਲਾਜ਼ਾ ਨੂੰ ਬੰਦ ਕਰਨ ਦਾ ਦਾਅਵਾ ਕੀਤਾ ਗਿਆ ਹੈ ਜਦਕਿ ਟੋਲ ਪਲਾਜ਼ਾ ਦੇ ਸਮਝੌਤੇ ਨੇ ਟੋਲ ਵਸੂਲਣ ਲਈ ਆਪਣਾ ਕਾਰਜਕਾਲ ਪੂਰਾ ਕਰ ਲਿਆ ਹੈ! ਤਾਂ ਫਿਰ ਮੁੱਖ ਮੰਤਰੀ ਝੂਠੇ ਦਾਅਵੇ ਕਿਉਂ ਕਰ ਰਿਹਾ ਹੈ ਅਤੇ ਉਸ ਕੰਮ ਲਈ ਬੇਲੋੜਾ ਕ੍ਰੈਡਿਟ ਲੈਣ ਦੀ ਕੋਸ਼ਿਸ਼ ਕਿਉਂ ਕਰ ਰਿਹਾ ਹੈ ਜੋ ਤੁਸੀਂ ਨਹੀਂ ਕੀਤਾ ਹੈ?






ਜ਼ਿਕਰ ਕਰ ਦਈਏ ਕਿ ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ, ਇੱਕ ਹੋਰ ਖੁਸ਼ਖਬਰੀ..ਕੱਲ ਪੰਜਾਬ ਦਾ ਇੱਕ ਹੋਰ ਟੋਲ ਪਲਾਜ਼ਾ ਬੰਦ ਕਰ ਦਿੱਤਾ ਜਾਵੇਗਾ...ਮੋਗਾ-ਕੋਟਕਪੂਰਾ ਰੋਡ 'ਤੇ ਸਿੰਘਾਂਵਾਲਾ ਟੋਲ ਪਲਾਜ਼ਾ ਕੱਲ ਤੋਂ ਲੋਕਾਂ ਲਈ ਫ੍ਰੀ ਕਰ ਦਿੱਤਾ ਜਾਵੇਗਾ....ਹੁਣ ਤੱਕ ਮੈਂ 9 ਟੋਲ ਪਲਾਜ਼ਾ ਬੰਦ ਕਰ ਚੁੱਕਿਆ ਹਾਂ ਇਹ 10ਵਾਂ ਟੋਲ ਹੈ ਜੋ ਬੰਦ ਹੋਵੇਗਾ...ਲੋਕਾਂ ਦਾ ਹਰ ਰੋਜ਼ 4.50 ਲੱਖ ਬਚੇਗਾ..ਬਾਕੀ ਵੇਰਵੇ ਕੱਲ ਟੋਲ ਪਲਾਜ਼ਾ ਤੇ ਪਹੁੰਚ ਕੇ ਸਾਂਝੇ ਕੀਤੇ ਜਾਣਗੇ ..