ਅੰਕੜਿਆਂ ਦਾ ਸੱਚ: ਖਹਿਰਾ ਨੇ ਕਰਾਇਆ ਕੈਪਟਨ ਨੂੰ ਚੁੱਪ
ਏਬੀਪੀ ਸਾਂਝਾ | 19 Sep 2017 04:07 PM (IST)
ਚੰਡੀਗੜ੍ਹ: ਵਿਰੋਧੀ ਧਿਰ ਦੇ ਲੀਡਰ ਸੁਖਪਾਲ ਖਹਿਰਾ ਨੇ ਅੱਜ ਕੈਪਟਨ ਸਰਕਾਰ ਦੀ ਪੋਲ ਖੋਲ੍ਹੀ ਹੈ। ਖਹਿਰਾ ਨੇ ਅੰਕੜੇ ਪੇਸ਼ ਕਰਦਿਆਂ ਦਾਅਵਾ ਕੀਤਾ ਕਿ 1 ਜੁਲਾਈ ਤੋਂ 18 ਸਤੰਬਰ ਤੱਕ ਪੰਜਾਬ ਵਿੱਚ 116 ਕਿਸਾਨਾਂ ਖ਼ੁਦਕੁਸ਼ੀ ਕਰ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਖ਼ੁਦਕੁਸ਼ੀ ਕਰ ਚੁੱਕੇ 116 ਕਿਸਾਨਾਂ ਦਾ ਨਾਮ, ਪਤਾ, ਕਰਜ਼ ਦੇ ਵੇਰਵੇ ਨਾਲ ਸੂਚੀ ਜਾਰੀ ਕੀਤੀ ਹੈ। ਸੁਖਪਾਲ ਖਹਿਰਾ ਦਾ ਦਾਅਵਾ ਹੈ ਕਿ ਕੈਪਟਨ ਸਰਕਾਰ ਬਣਨ ਮਗਰੋਂ ਹੁਣ ਤੱਕ 250 ਦੇ ਕਰੀਬ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਦਰਅਸਲ ਕੈਪਟਨ ਨੇ ਕੱਲ੍ਹ ਕਿਹਾ ਸੀ ਕਿ ਵਿਰੋਧੀ ਧਿਰ ਕਿਸਾਨ ਖੁਦਕੁਸ਼ੀਆਂ ਦਾ ਜਾਣਬੁੱਝ ਕੇ ਸਿਆਸੀਕਰਨ ਕਰ ਰਹੀ ਹੈ। ਇਸ ਦੇ ਜਵਾਬ ਵਿੱਚ ਅੱਜ ਅੰਕੜੇ ਪੇਸ਼ ਕਰਕੇ ਖਹਿਰਾ ਨੇ ਕਿਸਾਨ ਖੁਦਕੁਸ਼ੀਆਂ ਨੂੰ ਲੈ ਕੇ ਕੈਪਟਨ ਸਰਕਾਰ 'ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਜਿੱਥੇ ਕਿਸਾਨਾਂ ਨਾਲ ਵਾਅਦਾ ਖਿਲਾਫ਼ੀ ਕਰ ਰਹੀ ਹੈ, ਉੱਥੇ ਹੀ ਕਿਸਾਨ ਖੁਦਕੁਸ਼ੀਆਂ ਦਾ ਸੱਚ ਦੱਸਣ ਨੂੰ ਤਿਆਰ ਨਹੀਂ। ਖਹਿਰਾ ਨੇ ਕੈਪਟਨ ਨੂੰ ਲਲਕਾਰਦਿਆਂ ਕਿਹਾ ਬਹਿਸ ਦੀ ਥਾਂ ਮੁੱਖ ਮੰਤਰੀ ਤੈਅ ਕਰਨ ਤੇ ਆਮ ਆਮ ਆਦਮੀ ਪਾਰਟੀ ਵੱਲੋਂ ਉਹ ਆਪ ਖ਼ੁਦਕੁਸ਼ੀ ਬਾਰੇ ਤੱਥ ਸਾਹਮਣੇ ਰੱਖਣਗੇ। ਉਨ੍ਹਾਂ ਨੇ ਪਟਿਆਲਾ ਵਿੱਚ ਧਰਨਾ ਦੇ ਰਹੇ ਕਿਸਾਨਾਂ ਨੂੰ ਪੁਲਿਸ ਹਿਰਾਸਤ ਵਿੱਚ ਲੈਣਾ ਨਿੰਦਣਯੋਗ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਕਿਸਾਨਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।