ਪੜਚੋਲ ਕਰੋ
Advertisement
ਹਾਈਕਮਾਨ ਦੇ ਸੱਦੇ 'ਤੇ ਖਹਿਰਾ ਨੇ ਵੀ ਕੀਤਾ ਦਿੱਲੀ ਵੱਲ ਕੂਚ
ਬਰਨਾਲਾ: ਆਮ ਆਦਮੀ ਪਾਰਟੀ ਦੀ ਪੰਜਾਬ ਲੀਡਰਸ਼ਿਪ ਅੱਜ ਦਿੱਲੀ ਹਾਈਕਮਾਨ ਨਾਲ 'ਆਢਾ' ਲਾਉਣ ਲਈ ਦਿੱਲੀ ਜਾ ਰਹੀ ਹੈ। ਹਾਈਕਮਾਨ ਨੇ ਪੰਜਾਬ ਦੇ ਵਿਧਾਇਕਾਂ ਨੂੰ ਦਿੱਲੀ ਕੇਜਰੀਵਾਲ ਨਾਲ ਮੀਟਿੰਗ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਸੀ, ਜਿਸ ਤੋਂ ਬਾਅਦ ਇੱਕ-ਇੱਕ ਕਰਕੇ ਕਈ ਵਿਧਾਇਕ ਉੱਥੇ ਪਹੁੰਚ ਰਹੇ ਹਨ। ਇਨ੍ਹਾਂ ਵਿੱਚ ਸੁਖਪਾਲ ਖਹਿਰਾ ਵੀ ਸ਼ਾਮਲ ਹਨ।
ਹਾਲਾਂਕਿ, ਸੁਖਪਾਲ ਖਹਿਰਾ ਨੇ ਅੱਜ ਬਰਨਾਲਾ ਵਿੱਚ ਵਰਕਰਾਂ ਨਾਲ ਮੀਟਿੰਗ ਦੌਰਾਨ ਕਿਹਾ ਸੀ ਕਿ ਉਨ੍ਹਾਂ ਦਾ ਦਿੱਲੀ ਜਾਣਾ ਤੈਅ ਨਹੀਂ। ਅੱਜ ਉਨ੍ਹਾਂ ਦਾ ਬਰਨਾਲਾ ਤੋਂ ਬਾਅਦ ਹੁਸ਼ਿਆਰਪੁਰ ਜਾਣ ਦਾ ਪ੍ਰੋਗਰਾਮ ਸੀ, ਜੋ ਦਿੱਲੀ ਜਾਣ ਕਰਕੇ ਰੱਦ ਕਰ ਦਿੱਤਾ ਗਿਆ। ਖਹਿਰਾ ਨੇ ਬਰਨਾਲਾ ਵਿੱਚ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਦਿੱਲੀ ਹਾਈਕਮਾਨ ਦੀ ਗ਼ੁਲਾਮੀ ਨਹੀਂ ਕਰਨਗੇ।
ਖਹਿਰਾ ਨੇ ਕਿਹਾ ਕਿ ਉਹ ਬਟਨ ਕਲਚਰ ਦੇ ਖਿਲਾਫ ਹਨ ਤੇ ਇਸੇ ਦਾ ਵਿਰੋਧ ਕਰ ਰਹੇ ਹਨ ਨਾ ਕਿ ਪਾਰਟੀ ਵਿੱਚ ਕੋਈ ਬਗ਼ਾਵਤ ਕਰ ਰਹੇ ਹਨ। ਸਾਬਕਾ ਵਿਰੋਧੀ ਧਿਰ ਦੇ ਲੀਡਰ ਨੇ ਇੱਥੇ ਹਾਈਕਮਾਨ ਨੂੰ ਖਰੀਆਂ-ਖਰੀਆਂ ਸੁਣਾਈਆਂ। ਖਹਿਰਾ ਨੇ ਕਿਹਾ ਕਿ ਆਉਣ ਵਾਲੀ ਦੋ ਅਗਸਤ ਨੂੰ ਬਠਿੰਡਾ ਵਿੱਚ ਜਮਹੂਰੀ ਕਨਵੈਨਸ਼ਨ ਕਰਨਗੇ। ਪਰ ਹੁਣ ਖਹਿਰਾ ਦੀ ਦਿੱਲੀ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਬਾਰੇ ਸਾਫ਼ ਹੋਵੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement