ਚੰਡੀਗੜ੍ਹ: ਸੁਪਰੀਮ ਕੋਰਟ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਗੈਰ ਇਰਾਦਾ ਕਤਲ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। ਵਿਧਾਨ ਸਭ ਵਿੱਚ ਵਿਰੋਧੀ ਧਿਰ ਦੇ ਲੀਡਰ ਨੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਨੇ ਸਿੱਧੂ ਨੂੰ ਰਾਹਤ ਦੇ ਦਿੱਤੀ ਹੈ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨੂੰ ਠੋਕਣ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਸਿੱਧੂ ਤਾਂ ਆਪਣੀ ਕਿਸਮਤ ਨਾਲ ਬਚ ਗਿਆ ਹੈ।   ਇਸ ਬਾਰੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਨਵਜੋਤ ਸਿੱਧੂ ਦੇ ਫੈਸਲੇ ਨੂੰ ਕੈਪਟਨ ਤੇ ਰਾਹੁਲ ਧੜੇ ਦੀ ਜਿੱਤ ਹਾਰ ਨਾ ਬਣਾਓ। ਇਹ ਸਿਰਫ ਕਨੂੰਨੀ ਫੈਸਲਾ ਹੈ। ਰਾਹੁਲ ਨੂੰ ਇਸ ਸਭ ਦੀ ਲੋੜ ਨਹੀਂ। ਸੁਪਰੀਮ ਕੋਰਟ ਦਾ ਫੈਸਲਾ ਆਉਣ ਮਗਰੋਂ ਸਿੱਧੂ ਨੇ ਸਭ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਉਹ ਰਾਜਨੀਤੀ ਕਰਨ ਵਾਲਿਆਂ ਨੂੰ ਮਾਫ ਕਰਦੇ ਹਨ। ਉਨ੍ਹਾਂ ਦੱਸਿਆ ਕਿ ਫੈਸਲੇ ਤੋਂ ਬਾਅਦ ਰਾਹੁਲ ਗਾਂਧੀ ਨੂੰ ਮੈਸੇਜ ਭੇਜਿਆ ਹੈ। ਸਿੱਧੂ ਨੇ ਖਹਿਰਾ ਦੀ ਤਾਰੀਫ ਵੀ ਕੀਤੀ।