Bharat Bhushan Ashu: ਸਾਬਕਾ ਮੰਤਰੀ ਆਸ਼ੂ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਆਏ ਖਹਿਰਾ, ਦੱਸਿਆ ਸਿਆਸਤ ਤੋਂ ਪ੍ਰੇਰਿਤ
Punjab News: ਭਗਵੰਤ ਮਾਨ ਦੀ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਸੀ ਤੇ 7 ਮਹੀਨੇ ਜੇਲ ਕੱਟੇ ਸੀ ਤੇ ED ਨੇ ਵੀ ਉਸੇ ਅਪਰਾਧ ਲਈ ਗ੍ਰਿਫ਼ਤਾਰ ਕੀਤਾ ਹੈ ਜੇ ਕੀਤਾ ਹੈ ਤਾਂ ! ਇਸਦਾ ਮਤਲਬ ਹੈ ਕਿ ਉਸਨੂੰ ਇੱਕੋ ਜੁਰਮ ਲਈ ਦੋ ਵਾਰ ਸਜ਼ਾ ਦਿੱਤੀ ਜਾ ਰਹੀ ਹੈ!
Bharat Bhushan Ashu arrested: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਿਸ ਤੋਂ ਬਾਅਦ ਹੁਣ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ। ਦੱਸ ਦਈਏ ਕਿ ਸਾਬਕਾ ਮੰਤਰੀ ਆਸ਼ੂ ਨੂੰ ਕਈ ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ
ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ 'ਤੇ ਲਿਖਿਆ, ਜਾਂਚ ਏਜੰਸੀਆਂ ਕਿਸੇ ਦੀ ਵੀ ਜਾਂਚ ਕਰ ਸਕਦੀਆਂ ਹਨ ਤੇ ਗ੍ਰਿਫਤਾਰ ਕਰ ਸਕਦੀਆਂ ਹਨ ਪਰ ਭਾਰਤ ਭੂਸ਼ਣ ਆਸ਼ੂ ਸਾਬਕਾ ਮੰਤਰੀ ਨੂੰ ਈ.ਡੀ ਵੱਲੋਂ ਗ੍ਰਿਫਤਾਰ ਕਰਨ ਦਾ ਮਾਮਲਾ ਕਾਨੂੰਨ ਅਨੁਸਾਰ ਦੋਹਰਾ ਖ਼ਤਰਾ ਹੈ !
Although investigative agencies can probe and arrest anyone but the case of ED arresting Bharat Bhushan Ashu Ex Minister @INCPunjab is a double jeopardy according to law!
— Sukhpal Singh Khaira (@SukhpalKhaira) August 2, 2024
He was earlier arrested by Vigilance Bureau of @BhagwantMann and spent 7 months in jail and ED arrest is… pic.twitter.com/1b0k7o8XTs
ਉਸ ਨੂੰ ਪਹਿਲਾਂ ਭਗਵੰਤ ਮਾਨ ਦੀ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਸੀ ਤੇ 7 ਮਹੀਨੇ ਜੇਲ ਕੱਟੇ ਸੀ ਤੇ ED ਨੇ ਵੀ ਉਸੇ ਅਪਰਾਧ ਲਈ ਗ੍ਰਿਫ਼ਤਾਰ ਕੀਤਾ ਹੈ ਜੇ ਕੀਤਾ ਹੈ ਤਾਂ ! ਇਸਦਾ ਮਤਲਬ ਹੈ ਕਿ ਉਸਨੂੰ ਇੱਕੋ ਜੁਰਮ ਲਈ ਦੋ ਵਾਰ ਸਜ਼ਾ ਦਿੱਤੀ ਜਾ ਰਹੀ ਹੈ!
ਖਹਿਰਾ ਨੇ ਕਿਹਾ ਕਿ ਜਿਵੇਂ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਭਾਜਪਾ ਦੇ ਸ਼ਾਸਨ ਦੌਰਾਨ ਈਡੀ ਦੁਆਰਾ ਕੀਤੀਆਂ ਗਈਆਂ ਗ੍ਰਿਫਤਾਰੀਆਂ ਸਿਆਸੀ ਦਿਸ਼ਾਵਾਂ 'ਤੇ ਆਧਾਰਿਤ ਹਨ। ਇਸ ਲਈ ਸਰਕਾਰਾਂ ਦਾ ਇੱਕੋ ਇੱਕ ਉਦੇਸ਼ ਕਿਸੇ ਵਿਅਕਤੀ ਨੂੰ ਤੰਗ ਕਰਨਾ ਅਤੇ ਉਸ ਦੇ ਅਕਸ ਨੂੰ ਖਰਾਬ ਕਰਨਾ ਹੈ, ਇਸ ਲਈ ਮੈਂ ਸਿਆਸਤ ਤੋਂ ਪ੍ਰੇਰਿਤ ਗ੍ਰਿਫ਼ਤਾਰੀ ਦੀ ਨਿਖੇਧੀ ਕਰਦਾ ਹਾਂ।
ਤੁਹਾਨੂੰ ਦੱਸ ਦਈਏ ਕਿ ਭਾਰਤ ਭੂਸ਼ਣ ਆਸ਼ੂ ਵੀਰਵਾਰ ਨੂੰ ਪਹਿਲਾਂ ਜਲੰਧਰ ਦਫ਼ਤਰ ਪਹੁੰਚੇ, ਜਿੱਥੇ ਉਨ੍ਹਾਂ ਤੋਂ ਈਡੀ ਦੀ ਟੀਮ ਤੋਂ ਪੁੱਛਗਿੱਛ ਕੀਤੀ ਗਈ । ਜ਼ਿਕਰਯੋਗ ਹੈ ਕਿ 2 ਦਿਨ ਪਹਿਲਾਂ ED ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕਿਸੇ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਸੀ। ਮਾਮਲੇ ਦੀ ਪੰਜਾਬ ਪੁਲਿਸ ਦੀ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਸੀ। ਇਸੇ ਕੇਸ ਦੇ ਆਧਾਰ 'ਤੇ ਕੇਂਦਰੀ ਜਾਂਚ ਏਜੰਸੀ ED ਨੇ ਇਸ ਕੇਸ ਨੂੰ ਆਪਣੇ ਹੱਥਾਂ ਵਿੱਚ ਲਿਆ ਅਤੇ ਇਸ ਮਾਮਲੇ ਦੀ ਜਾਂਚ ਦੌਰਾਨ ਕਈ ਮੁਲਜ਼ਮਾਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਬਹੁਤ ਅਹਿਮ ਸਬੂਤ ਇਕੱਠੇ ਕੀਤੇ ਗਏ। ਇਸ ਮਾਮਲੇ ਵਿੱਚ ਕਾਰਵਾਈ ਨੂੰ ਅੱਗੇ ਵਧਾਉਂਦੇ ਹੋਏ ਪੁੱਛਗਿੱਛ ਲਈ ਬੁਲਾਇਆ ਗਿਆ। ਹੁਣ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।