Intelligence Alert in Punjab: ਖਾਲਿਸਤਾਨ ਪੱਖੀ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਪੰਜਾਬ ਵਿੱਚ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਰਚ ਰਿਹਾ ਹੈ। ਸੁਰੱਖਿਆ ਏਜੰਸੀਆਂ ਨੇ ਇਸ ਸਬੰਧੀ ਅਲਰਟ ਜਾਰੀ ਕੀਤਾ ਹੈ। BKI ਪਾਕਿਸਤਾਨ ਦੀ ਮਦਦ ਨਾਲ ਪੰਜਾਬ 'ਚ ਵੱਡੇ ਹਮਲੇ ਦੀ ਯੋਜਨਾ ਬਣਾ ਰਿਹਾ ਹੈ। ਪੰਜਾਬ ਦੇ ਸੀਨੀਅਰ ਪੁਲਿਸ ਅਧਿਕਾਰੀ ਅੱਤਵਾਦੀ ਸੰਗਠਨ ਦੇ ਨਿਸ਼ਾਨੇ 'ਤੇ ਹਨ। ਪੰਜਾਬ ਦਾ ਇੱਕ ਵੱਡਾ ਗੈਂਗਸਟਰ ਵੀ ਇਸ ਵਿੱਚ ਸ਼ਾਮਲ ਹੈ।


ਖੁਫੀਆ ਏਜੰਸੀਆਂ ਨੇ ਅਲਰਟ 'ਚ ਕਿਹਾ ਹੈ ਕਿ ਬੀਕੇਆਈ ਅੱਤਵਾਦੀ ਪਰਮਜੀਤ ਸਿੰਘ ਪੰਮਾ ਪਾਕਿਸਤਾਨ ਦੀ ਮਦਦ ਨਾਲ ਭਾਰਤ 'ਚ ਅੱਤਵਾਦੀ ਹਮਲੇ ਦੀ ਯੋਜਨਾ ਬਣਾ ਰਿਹਾ ਹੈ। ਪੰਮਾ ਉਹ ਵਿਅਕਤੀ ਹੈ ਜਿਸ ਨੂੰ ਐਨਆਈਏ ਨੇ ਆਪਣੀ ਮੋਸਟ ਵਾਂਟੇਡ ਸੂਚੀ ਵਿੱਚ ਸ਼ਾਮਲ ਕੀਤਾ ਹੈ।


ਨਿਸ਼ਾਨੇ 'ਤੇ ਨੇ ਸੀਨੀਅਰ ਪੁਲਿਸ ਅਧਿਕਾਰੀ 


ਸੂਤਰਾਂ ਮੁਤਾਬਕ, ਖਾਲਿਸਤਾਨੀ ਅੱਤਵਾਦੀ ਪਰਮਜੀਤ ਸਿੰਘ ਪੰਮਾ ਦੇ ਨਿਸ਼ਾਨੇ 'ਤੇ ਪੰਜਾਬ ਦੇ ਸੀਨੀਅਰ ਪੁਲਿਸ ਅਧਿਕਾਰੀ ਹਨ, ਜਿਨ੍ਹਾਂ ਨੇ ਇਨ੍ਹਾਂ ਅੱਤਵਾਦੀਆਂ ਨੂੰ ਕਾਬੂ ਕਰਨ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਇਨ੍ਹਾਂ ਅੱਤਵਾਦੀਆਂ ਦੇ ਨਿਸ਼ਾਨੇ 'ਚ ਧਾਰਮਿਕ ਅਤੇ ਸਮਾਜਿਕ ਨੇਤਾ ਵੀ ਸ਼ਾਮਲ ਹਨ, ਜਿਨ੍ਹਾਂ 'ਤੇ ਹਮਲੇ ਦੀ ਯੋਜਨਾ ਹੋ ਸਕਦੀ ਹੈ।


ਪੰਜਾਬ ਦੇ ਵੱਡੇ ਗੈਂਗਸਟਰ ਦੀ ਮਦਦ


ਦਹਿਸ਼ਤ ਫੈਲਾਉਣ ਲਈ ਅੱਤਵਾਦੀ ਪਰਮਜੀਤ ਸਿੰਘ ਪੰਜਾਬ ਦੇ ਵੱਡੇ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦਾ ਵੀ ਸਹਾਰਾ ਲੈ ਸਕਦਾ ਹੈ, ਜਿਸ ਨੂੰ ਪਾਕਿਸਤਾਨ ਤੋਂ ਹਥਿਆਰਾਂ ਦੀ ਖੇਪ ਅਤੇ ਵਿਸਫੋਟਕ ਮੁਹੱਈਆ ਕਰਵਾਉਣ ਦੀ ਸੂਚਨਾ ਮਿਲੀ ਹੈ। ਪੰਜਾਬ ਦੀ ਜੇਲ੍ਹ ਵਿੱਚ ਬੰਦ ਪੰਜਾਬ ਦਾ ਵੱਡਾ ਗੈਂਗਸਟਰ ਜੱਗੂ ਭਗਵਾਨਪੁਰੀਆ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਦਾ ਵੱਡਾ ਨੈੱਟਵਰਕ ਹੈ।


ਇਹ ਵੀ ਪੜ੍ਹੋ: Punjab News: ਵਿਦੇਸ਼ਾਂ ਵਿੱਚ ਬੈਠੇ ਖਾਲਿਸਤਾਨੀਆਂ ਦਾ ਚੁਣ-ਚੁਣ ਕੇ ਕੀਤਾ ਜਾ ਰਿਹਾ ਕਤਲ, ਅੱਜ ਤੱਕ ਨਹੀਂ ਖੁੱਲ੍ਹਿਆ ਰਾਜ?




ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।