ਰੋਪੜ: ਇੱਥੇ ਐਸਐਸਪੀ ਤੇ ਡੀਸੀ ਦਫ਼ਤਰ ਸਾਹਮਣੇ ਕਿਸੇ ਨੇ ਖਾਲਿਸਤਾਨ ਦਾ ਬੈਨਰ ਲਾ ਦਿੱਤਾ। ਇਸ ਦਾ ਵਿਰੋਧ ਕਰਦਿਆਂ ਸ਼ਿਵ ਸੈਨਿਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਮਨ-ਕਾਨੂੰਨ ਦੀ ਹਾਲਤ ਬਰਕਰਾਰ ਰੱਖਣ ਵਿੱਚ ਅਸਫਲ ਸਾਬਤ ਹੋ ਰਿਹਾ ਹੈ। ਇਸ ਲਈ ਸ਼ਰਾਰਤੀ ਅਨਸਰ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ।

ਦਰਮਸਲ ਰੂਪਨਗਰ ਵਿੱਚ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਦੇ ਬਾਹਰ ਖਾਲਿਸਤਾਨ ਦਾ ਬੈਨਰ ਲਾ ਦਿੱਤਾ ਗਿਆl ਇਹ ਬੈਨਰ ਐਸਐਸਪੀ ਤੇ ਡੀਸੀ ਦਫ਼ਤਰ ਦੇ ਬਿੱਲਕੁਲ ਸਾਹਮਣੇ ਲਾਇਆ ਗਿਆ ਹੈ। ਖ਼ਾਲਿਸਤਾਨ ਦਾ ਬੈਨਰ ਲਾਉਣ ਦਾ ਪਤਾ ਲੱਗਦਾ ਹੀ ਸ਼ਿਵ ਸੈਨਿਕ ਮੌਕੇ ਉੱਪਰ ਪਹੁੰਚ ਗਏ। ਇਸ ਤੋਂ ਬਾਅਦ ਸ਼ਿਵ ਸੈਨਿਕਾਂ ਨੇ ਘਟਨਾ ਦੀ ਨਿੰਦਾ ਕਰਦੇ ਹੋਏ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਉਧਰ, ਜਦੋਂ ਇਸ ਘਟਨਾ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਮਿਲੀ ਤਾਂ ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਵੱਲੋਂ ਬੈਨਰ ਨੂੰ ਖੋਲ੍ਹ ਕੇ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ।