ਲੁਧਿਆਣਾ: ਮੋਗਾ ਤੋਂ ਬਾਅਦ ਹੁਣ ਰਾਏਕੋਟ ਤਹਿਸੀਲ ਤੇ ਸਿਵਲ ਹਸਪਤਾਲ ਵਿੱਚ ਬਣੀ ਪਾਣੀ ਦੀ ਟੈਂਕੀ ਸਾਹਮਣੇ ਅਣਪਛਾਤੇ ਵਿਅਕਤੀਆਂ ਨੇ ਖਾਲਿਸਤਾਨ ਦਾ ਝੰਡਾ ਲਹਿਰਾਇਆ। ਸਵੇਰੇ ਉੱਥੋਂ ਲੰਘ ਰਹੇ ਯਾਤਰੀਆਂ ਨੇ ਇਸ ਨੂੰ ਵੇਖਿਆ ਤੇ ਪੁਲਿਸ ਨੂੰ ਇਸ ਬਾਰੇ ਸੂਚਿਤ ਕੀਤਾ।


ਇਸ ਬਾਰੇ ਜਗਰਾਉਂ ਦੇ ਐਸਐਸਪੀ ਸਣੇ ਹੋਰ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਗਈ। ਸੂਚਨਾ ਮਿਲਦੇ ਹੀ ਥਾਣਾ ਮੁਖੀ ਹੀਰਾ ਸਿੰਘ ਪੁਲਿਸ ਪਾਰਟੀ ਨਾਲ ਪਹੁੰਚੀ ਤੇ ਦੋਵੇਂ ਝੰਡੇ ਉਤਾਰ ਦਿੱਤੇ ਤੇ ਉੱਥੇ ਮੌਜੂਦ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਗਈ। ਹੁਣ ਇਸ ਬਾਰੇ ਜਾਣਕਾਰੀ ਸ਼ਹਿਰ ਦੇ ਹੀ ਲੋਕਾਂ ਤੋਂ ਇਕੱਠੀ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ 14 ਅਗਸਤ ਨੂੰ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਖਾਲਿਸਤਾਨ ਦਾ ਝੰਡਾ ਲਹਿਰਾਇਆ ਗਿਆ ਸੀ। ਇਸ ‘ਤੇ ਖਾਲਿਸਤਾਨ ਜ਼ਿੰਦਾਬਾਦ ਵੀ ਲਿਖਿਆ ਹੋਇਆ ਸੀ। ਪਿਛਲੇ ਨੌਂ ਦਿਨਾਂ ਵਿੱਚ ਝੰਡਾ ਲਹਿਰਾਉਣ ਦੀ ਇਹ ਚੌਥੀ ਘਟਨਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904