Punjab News: ਭਾਰਤ ਵਿੱਚ ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ (SFJ) ਦੇ ਲੀਡਰ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਖਾਲਿਸਤਾਨ ਦੇ ਨਾਅਰੇ ਲਿਖਵਾਏ ਹਨ। ਇਸ ਵਾਰ ਇਹ ਨਾਅਰੇ 324ਵੇਂ ਖ਼ਾਲਸਾ ਸਾਜਨਾ ਦਿਵਸ ਤੋਂ ਚਾਰ ਦਿਨ ਪਹਿਲਾਂ ਬਠਿੰਡਾ ਦੇ ਤਲਵੰਡੀ ਸਾਬੋ ਵਿਖੇ ਲਿਖੇ ਗਏ ਹਨ। ਇੱਥੇ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਮੌਕੇ ਵੱਡੇ ਪੱਧਰ 'ਤੇ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।
ਗੁਰਪਤਵੰਤ ਪੰਨੂ ਨੇ ਤਲਵੰਡੀ ਸਾਬੋ ਵਿੱਚ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਬਾਹਰ ਇਹ ਨਾਅਰੇ ਲਿਖਵਾਏ ਹਨ। ਪੰਨੂ ਨੇ ਇਸ ਦੀ ਵੀਡੀਓ ਵੀ ਵਾਇਰਲ ਕੀਤੀ ਹੈ ਜਿਸ ਵਿੱਚ ਉਹ ਸਾਫ ਕਹਿ ਰਿਹਾ ਹੈ ਕਿ ਖਾਲਿਸਤਾਨ ਬਣਨਾ ਹੀ ਪੰਜਾਬ ਦਾ ਇੱਕੋ ਇੱਕ ਹੱਲ ਹੈ।
ਦੱਸ ਦਈਏ ਕਿ 12 ਤੋਂ 14 ਅਪ੍ਰੈਲ ਤੱਕ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਸ੍ਰੀ ਦਮਦਮਾ ਸਾਹਿਬ ਨੇੜੇ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਦੇ ਬਾਵਜੂਦ ਗੁਰਪਤਵੰਤ ਪੰਨੂ ਵੱਲੋਂ ਇੱਥੇ ਖਾਲਿਸਤਾਨ ਪੱਖੀ ਨਾਅਰੇ ਲਿਖਵਾਏ ਗਏ ਹਨ। ਇਸ ਨਾਲ ਸੁਰੱਖਿਆ ਪ੍ਰਬੰਧਾਂ ਉੱਪਰ ਵੀ ਸਵਾਲ ਉੱਠ ਰਹੇ ਹਨ।
ਇਹ ਵੀ ਪੜ੍ਹੋ: Punjab Weather: ਪੰਜਾਬ 'ਚ ਪਾਰਾ 35 ਡਿਗਰੀ ਸੈਲਸੀਅਸ ਤੱਕ ਪਹੁੰਚਿਆ, ਚਾਰ ਦਿਨਾਂ 'ਚ ਹੋਰ ਵਧੇਗਾ ਤਾਪਮਾਨ
ਦੱਸ ਦਈਏ ਕਿ ਹਾਲ ਹੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਆਤਮ ਸਮਰਪਣ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ 'ਤੇ ਗੁਰਪਤਵੰਤ ਪੰਨੂ ਕਾਫੀ ਭੜਕਿਆ ਹੈ। ਪੰਨੂੰ ਨੇ ਆਪਣੀ ਵੀਡੀਓ 'ਚ ਗਿਆਨੀ ਹਰਪ੍ਰੀਤ ਸਿੰਘ ਨੂੰ ਸਲਾਹ ਦਿੱਤੀ ਹੈ। ਪੰਨੂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਆਪਣੀ ਰਣਨੀਤੀ ਹੈ, ਜੇਕਰ ਉਹ ਚੜ੍ਹਦੀਕਲਾ ਦਾ ਸੰਦੇਸ਼ ਨਹੀਂ ਦੇ ਸਕਦੇ ਤਾਂ ਉਸ ਨੂੰ ਆਤਮ ਸਮਰਪਣ ਕਰਨ ਲਈ ਕਹਿਣਾ ਵੀ ਗਲਤ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।