khalistan slogans Punjab : ਬਠਿੰਡਾ ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ‘ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਇਹ ਨਾਅਰੇ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਨਾਲ ਲੱਗਦੀਆਂ ਕੰਧਾਂ 'ਤੇ ਲਿਖੇ ਹੋਏ ਹਨ। ਇਸ ਸਬੰਧੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੀ ਜ਼ਿੰਮੇਵਾਰੀ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਲਈ ਹੈ।
ਇਸ ਤੋਂ ਕੁਝ ਦਿਨ ਪਹਿਲਾਂ ਬਠਿੰਡਾ ਸ਼ਹਿਰ ਵਿੱਚ ਡਵੀਜ਼ਨਲ ਜੰਗਲਾਤ ਅਫ਼ਸਰ ਦੇ ਦਫ਼ਤਰ ਦੀ ਬਾਹਰਲੀ ਕੰਧ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਪਾਏ ਗਏ ਸਨ। ਇਹ ਨਾਅਰੇ ਸਪਰੇਅ ਪੇਂਟ ਨਾਲ ਲਿਖੇ ਗਏ ਸਨ। ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ ਨੇ ਇਸ ਘਿਨਾਉਣੇ ਕਾਰੇ ਦੀ ਜ਼ਿੰਮੇਵਾਰੀ ਲਈ ਸੀ। ਇਹ ਨਾਅਰੇ ਬਠਿੰਡਾ ਦੇ ਮਾਡਲ ਟਾਊਨ ਦੇ ਫੇਜ਼ 4 ਅਤੇ 5 ਦੇ ਨਾਲ ਲੱਗਦੀ ਪਾਣੀ ਦੀ ਟੈਂਕੀ ਅਤੇ ਜੋਗਾਨੰਦ ਰੋਡ 'ਤੇ ਡਵੀਜ਼ਨਲ ਜੰਗਲਾਤ ਦਫ਼ਤਰ ਦੇ ਬਾਹਰ ਇੱਕ ਕੰਧ 'ਤੇ ਲਿਖੇ ਹੋਏ ਸਨ।
ਇਹ ਵੀ ਪੜ੍ਹੋ : Chandigarh News : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਐਸਕਾਰਟ ਗੱਡੀ ਦੇ ਡਰਾਈਵਰ ਖ਼ਿਲਾਫ਼ ਕੇਸ ਦਰਜ , ਪਰਿਵਾਰ ਨੇ ਲਗਾਏ ਸੀ ਇਹ ਇਲਜ਼ਾਮ
ਇਸ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਕੰਧ ਤੋਂ ਨਾਅਰੇ ਮਿਟਾਏ ਹਨ। ਇਸ ਘਟਨਾ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਜਦੋਂ ਕਿ 2 ਅਕਤੂਬਰ ਦੀ ਘਟਨਾ ਤੋਂ ਬਾਅਦ ਖਾਲਿਸਤਾਨੀ ਅੱਤਵਾਦੀ ਸੰਗਠਨ SFJ ਨੇ ਵੀਡੀਓ ਫੁਟੇਜ ਜਾਰੀ ਕੀਤੀ ਸੀ। ਜਿਸ ਵਿੱਚ ਐਸਐਫਜੇ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੂੰ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਸੀ।
ਦੱਸ ਦੇਈਏ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਸ਼ਰਾਰਤੀ ਅਨਸਰਾਂ ਵੱਲੋਂ ਕੰਧਾਂ 'ਤੇ ਖਾਲਿਸਤਾਨ ਦੇ ਨਾਅਰੇ ਲਿਖੇ ਜਾ ਰਹੇ ਹਨ। ਪਿਛਲੇ ਦਿਨੀਂ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਖਾਲਿਸਤਾਨ ਦੇ ਹੱਕ ਵਿੱਚ ਨਾਅਰੇ ਲਿਖੇ ਜਾਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਆਮ ਤੌਰ 'ਤੇ ਇਹ ਨਾਅਰੇ ਕਿਸੇ ਵੀ ਸਰਕਾਰੀ ਜਾਂ ਜਨਤਕ ਸਥਾਨ ਦੇ ਨੇੜੇ ਲਿਖੇ ਜਾਂਦੇ ਹਨ। ਜਦੋਂ ਕਿ ਸ਼ਰਾਰਤੀ ਅਨਸਰਾਂ ਵੱਲੋਂ ਇਕ ਮੰਦਰ ਦੀ ਕੰਧ 'ਤੇ ਖਾਲਿਸਤਾਨ ਪੱਖੀ ਪੋਸਟਰ ਲਗਾਉਣ ਦੀ ਘਟਨਾ ਸਾਹਮਣੇ ਆ ਚੁੱਕੀ ਹੈ।