Amritpal Singh: ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਚੋਣ ਜਿੱਤ ਗਏ...ਪਰ ਜੇਲ੍ਹ 'ਚ ਰਹਿੰਦਿਆਂ ਕਿਵੇਂ ਚੁੱਕਣਗੇ ਸਹੁੰ? ਇੱਕ ਕਲਿੱਕ ਨਾਲ ਜਾਣੋ
Punjab News: ਇਸ ਵਾਰ ਦੇ ਲੋਕ ਸਭਾ ਚੋਣ ਬਹੁਤ ਹੀ ਹੈਰਾਨ ਕਰਨ ਵਾਲੇ ਰਹੇ। ਅਜਿਹੇ ਦੇ ਵਿੱਚ ਪੰਜਾਬ ਦੇ ਵਿੱਚ ਹੈਰਾਨੀ ਵਾਲੇ ਨਤੀਜੇ ਸਾਹਮਣੇ ਆਏ। ਜੇਲ੍ਹ ਤੋਂ ਹੀ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ
Lok Sabha Election 2024: ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੀ ਹੈ। ਇਸ ਜਿੱਤ ਤੋਂ ਬਾਅਦ ਅੰਮ੍ਰਿਤਪਾਲ ਦੇ ਸਮਰਥਕਾਂ ਦੇ ਵਿੱਚ ਕਾਫੀ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਹੈ। ਜਿਵੇਂ ਕਿ ਸਭ ਜਾਣਦੇ ਹਨ ਅੰਮ੍ਰਿਤਪਾਲ ਸਿੰਘ (Amritpal Singh) ਜੋ ਕਿ ਇਸ ਸਮੇਂ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਚੋਣ ਜਿੱਤ ਗਏ, ਪਰ ਹੁਣ ਸਵਾਲ ਇਹ ਹੈ ਕਿ ਅੱਗੇ ਕੀ ਹੋਵੇਗਾ, ਉਹ ਸੰਸਦ ਮੈਂਬਰ ਵਜੋਂ ਸਹੁੰ ਕਿਵੇਂ ਚੁੱਕਣਗੇ? ਜੀ ਹਾਂ ਇਹ ਸਵਾਲ ਬਹੁਤ ਸਾਰੇ ਲੋਕਾਂ ਦੇ ਜ਼ਹਿਨ ਦੇ ਵਿੱਚ ਆ ਰਿਹਾ ਹੈ।
NSA ਕਾਨੂੰਨ ਕਦੋਂ ਲਾਗੂ ਹੋਇਆ ਸੀ
ਅੰਮ੍ਰਿਤਪਾਲ ਸਿੰਘ ਮਾਰਚ 2023 ਤੋਂ ਨੈਸ਼ਨਲ ਸਕਿਓਰਿਟੀ ਐਕਟ (NSA) ਤਹਿਤ ਅਸਾਮ ਦੇ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਬੰਦ ਹੈ। ਰਾਸ਼ਟਰੀ ਸੁਰੱਖਿਆ ਕਾਨੂੰਨ 1980 ਵਿੱਚ ਲਾਗੂ ਹੋਇਆ ਸੀ। ਇਹ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਕਿਸੇ ਨੂੰ ਵੀ ਨਜ਼ਰਬੰਦ ਕਰਨ ਦਾ ਅਧਿਕਾਰ ਦਿੰਦਾ ਹੈ। ਇਹ ਕਾਨੂੰਨ ਕਿਸੇ ਵੀ ਵਿਅਕਤੀ ਨੂੰ 12 ਮਹੀਨਿਆਂ ਲਈ ਹਿਰਾਸਤ ਵਿੱਚ ਰੱਖਣ ਦੀ ਇਜਾਜ਼ਤ ਦਿੰਦਾ ਹੈ।
ਸੰਸਦ ਮੈਂਬਰ ਵਜੋਂ ਸਹੁੰ ਕਿਵੇਂ ਚੁੱਕਣਗੇ?
ਸਾਫ਼ ਹੈ ਕਿ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਦਾ ਮਤਲਬ ਇਹ ਨਹੀਂ ਕਿ ਹੁਣ ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਬਾਹਰ ਆ ਕੇ ਸੰਸਦ ਮੈਂਬਰ ਵਜੋਂ ਕੰਮ ਕਰਨਾ ਸ਼ੁਰੂ ਕਰ ਦੇਣਗੇ।
ਭਾਰਤੀ ਸੰਵਿਧਾਨ ਦੇ ਮਾਹਿਰਾਂ ਦਾ ਮੰਨਣਾ ਹੈ ਕਿ ਕਿਸੇ ਨੂੰ ਸਹੁੰ ਚੁੱਕਣ ਲਈ ਸੰਸਦ ਵਿੱਚ ਆਉਣਾ ਪੈਂਦਾ ਹੈ ਅਤੇ ਇਹ ਉਨ੍ਹਾਂ ਦਾ ਕਾਨੂੰਨੀ ਅਧਿਕਾਰ ਵੀ ਹੈ। ਸਹੁੰ ਚੁੱਕਣਾ ਸੰਸਦ ਮੈਂਬਰ ਵਜੋਂ ਕਿਸੇ ਵੀ ਚੁਣੇ ਹੋਏ ਵਿਅਕਤੀ ਦੀ ਭੂਮਿਕਾ ਨਿਭਾਉਣ ਵੱਲ ਪਹਿਲਾ ਕਦਮ ਹੈ।
ਭਾਰਤ ਦੇ ਐਡੀਸ਼ਨਲ ਸਾਲਿਸਟਰ ਜਨਰਲ ਸਤਪਾਲ ਜੈਨ ਦਾ ਕਹਿਣਾ ਹੈ ਕਿ ਜੇਲ 'ਚ ਰਹਿੰਦਿਆਂ ਲੋਕ ਸਭਾ ਚੋਣਾਂ ਜਿੱਤਣ ਵਾਲਾ ਵਿਅਕਤੀ ਜ਼ਿਲਾ ਅਧਿਕਾਰੀ ਦੀ ਇਜਾਜ਼ਤ ਤੋਂ ਬਾਅਦ ਸਪੀਕਰ ਵੱਲੋਂ ਨਿਰਧਾਰਤ ਸਮੇਂ ਮੁਤਾਬਕ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕ ਸਕਦਾ ਹੈ। ਉਨ੍ਹਾਂ ਮੁਤਾਬਕ ਸਪੀਕਰ ਤੈਅ ਕਰਨਗੇ ਕਿ ਸਹੁੰ ਸਦਨ 'ਚ ਚੁਕਾਈ ਜਾਵੇ ਜਾਂ ਸਪੀਕਰ ਦੇ ਚੈਂਬਰ ਵਿੱਚ।
ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਵਿਅਕਤੀ ਦੇ ਸੰਸਦ ਮੈਂਬਰ ਚੁਣੇ ਜਾਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਸਾਲ ਮਾਰਚ ਵਿੱਚ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਕੈਦ ਹੋਣ ਦੇ ਬਾਵਜੂਦ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਨੂੰ ਦੂਜੀ ਵਾਰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦਿੱਤੀ ਸੀ।
ਹੇਠਲੀ ਅਦਾਲਤ ਨੇ ਜੇਲ੍ਹ ਸੁਪਰਡੈਂਟ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਸੀ ਕਿ ਸੰਜੇ ਸਿੰਘ ਨੂੰ ਲੋੜੀਂਦੀ ਸੁਰੱਖਿਆ ਨਾਲ ਸੰਸਦ ਜਾਣ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਸਹੁੰ ਚੁੱਕਣ ਤੋਂ ਬਾਅਦ ਉਸ ਨੂੰ ਵਾਪਸ ਜੇਲ੍ਹ ਲਿਆਂਦਾ ਜਾਵੇ।
1977 ਵਿੱਚ ਐਮਰਜੈਂਸੀ ਦੌਰਾਨ ਜੇਲ੍ਹ ਵਿੱਚ ਰਹਿੰਦਿਆਂ ਜਾਰਜ ਫਰਨਾਂਡੀਜ਼ ਬਿਹਾਰ ਦੇ ਮੁਜ਼ੱਫਰਪੁਰ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਪਰ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਸੀ।