Khalistani Hardeep Nijjar shot dead: ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਨਿੱਝਰ ਦਾ ਗੋਲੀਆਂ ਮਾਰ ਕੇ ਕਤਲ
halistani Hardeep Singh Nijjar shot dead in Canada: ਮੁੱਢਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਨੇੜੇ ਦੋ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
halistani Hardeep Singh Nijjar shot dead in Canada: ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਨਿੱਝਰ ਅੱਤਵਾਦੀ ਸੰਗਠਨ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦਾ ਮੁਖੀ ਸੀ। ਉਹ ਕੈਨੇਡਾ ਵਿੱਚ ਰਹਿੰਦਿਆਂ ਲੰਮੇ ਸਮੇਂ ਤੋਂ ਪੰਜਾਬ ਵਿੱਚ ਖਾਲਿਸਤਾਨੀ ਲਹਿਰ ਨੂੰ ਉਭਾਰਨ ਦੀ ਕੋਸ਼ਿਸ਼ ਕਰ ਰਿਹਾ ਸੀ।
ਮੁੱਢਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਨੇੜੇ ਦੋ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਨਿੱਝਰ ਇਸ ਗੁਰਦੁਆਰੇ ਦਾ ਮੁਖੀ ਵੀ ਸੀ। ਉਹ ਅੱਤਵਾਦੀ ਸੰਗਠਨ ਸਿੱਖਸ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦਾ ਵੀ ਕਰੀਬੀ ਸੀ।
ਦੱਸ ਦਈਏ ਕਿ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਕੈਨੇਡਾ ਵਿੱਚ ਬੈਠ ਕੇ ਇਸ ਸੰਗਠਨ ਨੂੰ ਚਲਾ ਰਿਹਾ ਸੀ। ਸਤੰਬਰ 2020 ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਹਰਦੀਪ ਸਿੰਘ ਨਿੱਝਰ ਨੂੰ ਅੱਤਵਾਦੀ ਐਲਾਨਿਆ ਸੀ। ਇਸ ਤੋਂ ਬਾਅਦ ਜਲੰਧਰ ਦੇ ਪਿੰਡ ਭਾਰ ਸਿੰਘ ਪੁਰਾ ਵਿੱਚ ਨਿੱਝਰ ਦੀਆਂ ਜਾਇਦਾਦਾਂ ਵੀ ਕੁਰਕ ਕੀਤੀਆਂ ਗਈਆਂ ਸੀ। NIA ਨੇ ਨਿੱਝਰ 'ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਵੀ ਕੀਤਾ ਸੀ।
ਕੇਂਦਰੀ ਗ੍ਰਹਿ ਮੰਤਰਾਲੇ ਨੇ 4 ਮਹੀਨੇ ਪਹਿਲਾਂ ਨਿੱਝਰ ਦੇ ਸੰਗਠਨ ਕੇਟੀਐਫ ਨੂੰ ਅੱਤਵਾਦੀ ਸੰਗਠਨ ਘੋਸ਼ਿਤ ਕੀਤਾ ਸੀ। ਗ੍ਰਹਿ ਮੰਤਰਾਲੇ ਨੇ ਕਿਹਾ ਸੀ- “ਖਾਲਿਸਤਾਨ ਟਾਈਗਰ ਫੋਰਸ ਇੱਕ ਕੱਟੜਪੰਥੀ ਸੰਗਠਨ ਹੈ ਜਿਸ ਦਾ ਮਕਸਦ ਪੰਜਾਬ ਵਿੱਚ ਮੁੜ ਅੱਤਵਾਦ ਫੈਲਾਉਣਾ ਹੈ। ਪੰਜਾਬ ਵਿੱਚ ਟਾਰਗੇਟ ਕਿਲਿੰਗ ਦੇ ਪਿੱਛੇ ਵੀ ਇਸ ਜਥੇਬੰਦੀ ਦਾ ਹੱਥ ਹੈ। ਗ੍ਰਹਿ ਮੰਤਰਾਲੇ ਦਾ ਕਹਿਣਾ ਸੀ ਕਿ ਇਹ ਸੰਗਠਨ ਭਾਰਤ ਦੀ ਖੇਤਰੀ ਅਖੰਡਤਾ, ਏਕਤਾ, ਰਾਸ਼ਟਰੀ ਸੁਰੱਖਿਆ ਤੇ ਪ੍ਰਭੂਸੱਤਾ ਨੂੰ ਚੁਣੌਤੀ ਦਿੰਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ