Khalistan slogans in Punjab: ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਕਾਲਜ ਦੀਆਂ ਕੰਧਾਂ 'ਤੇ ‘ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਜਾਣਕਾਰੀ ਅਨੁਸਾਰ ਲਿਖਿਆ ਗਿਆ ਹੈ ਕਿ ਖਾਲਿਸਤਾਨ ਜ਼ਿੰਦਾਬਾਦ ਤੇ ਇੰਦਰਾ ਠੋਕੀ ਸੀ ਤੇ ਹੁਣ ਰਾਹੁਲ ਨੂੰ ਠੋਕਾਂਗੇ। ਇਸ ਸਬੰਧੀ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਪੋਸਟ ਕਰਕੇ ਪੁਸ਼ਟੀ ਕੀਤੀ ਹੈ। ਪੁਲਿਸ ਅਧਿਕਾਰੀ ਤੇ ਕਾਲਜ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਕੰਧਾਂ 'ਤੇ ਲਿਖੇ ਨਾਅਰਿਆਂ ਨੂੰ ਮਿਟਾ ਦਿੱਤਾ ਹੈ। ਇਸ ਸਬੰਧੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਨਾਲ ਲੱਗਦੀਆਂ ਕੰਧਾਂ 'ਤੇ ‘ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਸਨ। ਇਸ ਦੀ ਜ਼ਿੰਮੇਵਾਰੀ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਲਈ ਸੀ। ਇਸ ਦੇ ਨਾਲ ਹੀ ਬਠਿੰਡਾ ਸ਼ਹਿਰ ਵਿੱਚ ਡਵੀਜ਼ਨਲ ਜੰਗਲਾਤ ਅਫ਼ਸਰ ਦੇ ਦਫ਼ਤਰ ਦੀ ਬਾਹਰਲੀ ਕੰਧ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਪਾਏ ਗਏ ਸਨ। ਇਹ ਨਾਅਰੇ ਸਪਰੇਅ ਪੇਂਟ ਨਾਲ ਲਿਖੇ ਗਏ ਸਨ।

Continues below advertisement


 ਇਹ ਵੀ ਪੜ੍ਹੋ : ਪੰਜਾਬ ‘ਚ ਠੰਡ ਤੇ ਧੁੰਦ ਨੇ ਫੜਿਆ ਜ਼ੋਰ , ਠੰਡ ਨੇ ਠਾਰੇ ਲੋਕਾਂ ਦੇ ਹੱਡ , ਸੰਘਣੀ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ

ਦੱਸ ਦੇਈਏ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਸ਼ਰਾਰਤੀ ਅਨਸਰਾਂ ਵੱਲੋਂ ਕੰਧਾਂ 'ਤੇ ਖਾਲਿਸਤਾਨ ਦੇ ਨਾਅਰੇ ਲਿਖੇ ਜਾ ਰਹੇ ਹਨ। ਪਿਛਲੇ ਦਿਨੀਂ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਖਾਲਿਸਤਾਨ ਦੇ ਹੱਕ ਵਿੱਚ ਨਾਅਰੇ ਲਿਖੇ ਜਾਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਆਮ ਤੌਰ 'ਤੇ ਇਹ ਨਾਅਰੇ ਕਿਸੇ ਵੀ ਸਰਕਾਰੀ ਜਾਂ ਜਨਤਕ ਸਥਾਨ ਦੇ ਨੇੜੇ ਲਿਖੇ ਜਾਂਦੇ ਹਨ, ਜਦੋਂ ਕਿ ਸ਼ਰਾਰਤੀ ਅਨਸਰਾਂ ਵੱਲੋਂ ਇਕ ਮੰਦਰ ਦੀ ਕੰਧ 'ਤੇ ਖਾਲਿਸਤਾਨ ਪੱਖੀ ਪੋਸਟਰ ਲਗਾਉਣ ਦੀ ਘਟਨਾ ਸਾਹਮਣੇ ਆ ਚੁੱਕੀ ਹੈ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।