ਫਿਰੋਜ਼ਪੁਰ 'ਚ ਡੀਆਰਐਮ ਦਫ਼ਤਰ ਦੀਆਂ ਕੰਧਾਂ 'ਤੇ ਲਿਖੇ 'ਖਾਲਿਸਤਾਨ ਜ਼ਿੰਦਾਬਾਦ' ਜ਼ਿੰਦਾਬਾਦ ਦੇ ਨਾਅਰੇ, ਪੁਲਿਸ ਤੇ ਸੁਰੱਖਿਆ ਏਜੰਸੀਆਂ ਚੌਕਸ
ਡਿਵੀਜ਼ਨਲ ਰੇਲਵੇ ਮੈਨੇਜਰ ਫ਼ਿਰੋਜ਼ਪੁਰ ਦੇ ਦਫ਼ਤਰ ਦੀਆਂ ਕੰਧਾਂ 'ਤੇ ਖਾਲਿਸਤਾਨ ਜ਼ਿੰਦਾਬਾਦ, ਸਿੱਖ ਫ਼ਾਰ ਜਸਟਿਸ ਜ਼ਿੰਦਾਬਾਦ ਤੇ 26 ਜਨਵਰੀ 2023 ਐਸਐਫਜੇ ਦੇ ਨਾਅਰੇ ਲਿਖੇ ਮਿਲੇ।
ਫਿਰੋਜ਼ਪੁਰ: ਸ਼ਹਿਰ ਵਿੱਚ ਫਿਰ ਖਾਲਿਸਤਾਨ ਜ਼ਿੰਦਾਬਾਦ ਤੇ ਸਿੱਖ ਫ਼ਾਰ ਜਸਟਿਸ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਡੀਆਰਐਮ ਦਫ਼ਤਰ ਫ਼ਿਰੋਜ਼ਪੁਰ ਦੀਆਂ ਕੰਧਾਂ 'ਤੇ ਖਾਲਿਸਤਾਨ ਜ਼ਿੰਦਾਬਾਦ ਤੇ ਸਿੱਖ ਫ਼ਾਰ ਜਸਟਿਸ ਜ਼ਿੰਦਾਬਾਦ ਦੇ ਨਾਅਰੇ ਲਿਖੇ ਵੇਖ ਕੇ ਪੁਲਿਸ ਤੇ ਸੁਰੱਖਿਆ ਏਜੰਸੀਆਂ ਹਰਕਤ 'ਚ ਆ ਗਈਆਂ ਹਨ।
ਹਾਸਲ ਜਾਣਕਾਰੀ ਅਨੁਸਾਰ ਅੱਜ ਸਵੇਰੇ ਡਿਵੀਜ਼ਨਲ ਰੇਲਵੇ ਮੈਨੇਜਰ ਫ਼ਿਰੋਜ਼ਪੁਰ ਦੇ ਦਫ਼ਤਰ ਦੀਆਂ ਕੰਧਾਂ 'ਤੇ ਖਾਲਿਸਤਾਨ ਜ਼ਿੰਦਾਬਾਦ, ਸਿੱਖ ਫ਼ਾਰ ਜਸਟਿਸ ਜ਼ਿੰਦਾਬਾਦ ਤੇ 26 ਜਨਵਰੀ 2023 ਐਸਐਫਜੇ ਦੇ ਨਾਅਰੇ ਲਿਖੇ ਮਿਲੇ। ਇਸ ਦਾ ਪਤਾ ਲੱਗਦੇ ਹੀ ਪੁਲਿਸ ਤੇ ਸੁਰੱਖਿਆ ਏਜੰਸੀਆਂ ਹਰਕਤ 'ਚ ਆ ਗਈਆਂ।
ਦਰਅਸਲ ਪਿਛਲੇ ਕਾਫੀ ਸਮੇਂ ਤੋਂ ਵਿਦੇਸ਼ ਵਿੱਚ ਬੈਠੇ ਗੁਰਪਤਵੰਤ ਪੰਨੂ ਦੀ ਖਾਲਿਸਤਾਨੀ ਜਥੇਬੰਦੀ ਸਿੱਖ ਫ਼ਾਰ ਜਸਟਿਸ ਵੱਲੋਂ ਪੰਜਾਬ ਵਿੱਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਦੀ ਮੁਹਿੰਮ ਵਿੱਢੀ ਹੋਈ ਹੈ। ਇਨ੍ਹਾਂ ਨਾਅਰਿਆਂ ਨੂੰ ਦੇਖਦਿਆਂ ਪੰਜਾਬ ਪੁਲਿਸ ਤੇ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ।
ਪੁਲਿਸ ਮੁਤਾਬਕ ਡੀਆਰਐਮ ਦਫ਼ਤਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਨਾਅਰੇ ਲਿਖਣ ਵਾਲਿਆਂ ਦੀ ਪਛਾਣ ਕੀਤੀ ਜਾ ਸਕੇ। ਫ਼ਿਰੋਜ਼ਪੁਰ ਵਰਗੇ ਸਰਹੱਦੀ ਖੇਤਰ ਵਿੱਚ ਰੇਲਵੇ ਦੇ ਡਿਵੀਜ਼ਨਲ ਦਫ਼ਤਰ ਦੀਆਂ ਕੰਧਾਂ ’ਤੇ ਅਜਿਹੇ ਨਾਅਰਿਆਂ ਦਾ ਲਿਖਿਆ ਜਾਣਾ ਕਾਫੀ ਚਿੰਤਾ ਦਾ ਵਿਸ਼ਾ ਮੰਨਿਆ ਜਾ ਰਿਹਾ ਹੈ।
ਦੇਸ਼ ਦਾ ਸਭ ਤੋਂ ਵੱਧ ਖੁਸ਼ਹਾਲ ਸੂਬਾ ਪੰਜਾਬ ਅੱਜ ਕਤਲਾਂ, ਗੈਂਗਵਾਰਾਂ ਤੇ ਧਾਰਮਿਕ ਝੜੱਪਾਂ ਦਾ ਗੜ੍ਹ ਬਣ ਗਿਆ: ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਨੂੰ ਘੇਰਦਿਆਂ ਕਿਹਾ ਹੈ ਕਿ ਅੱਜ ਦੇਸ਼ ਦਾ ਸਭ ਤੋਂ ਵੱਧ ਖੁਸ਼ਹਾਲ ਸੂਬਾ ਪੰਜਾਬ ਕਤਲਾਂ, ਗੈਂਗਵਾਰਾਂ ਤੇ ਧਾਰਮਿਕ ਝੜੱਪਾਂ ਦਾ ਗੜ੍ਹ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਦਲਾਅ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕੀਤੀਆਂ ਸਨ, ਪਰ ਹਾਲਾਤ ਭਿਆਨਕ ਹੁੰਦੇ ਜਾ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬੀਆਂ ਨੇ ਅਜਿਹਾ ਬਦਲਾਅ ਨਹੀਂ ਮੰਗਿਆ ਸੀ। ਬਾਦਲ ਨੇ ਟਵੀਟ ਵਿੱਚ ਦੁੱਖ ਜ਼ਾਹਰ ਕੀਤਾ ਕਿ ‘ਦੇਸ਼ ਦਾ ਸਭ ਤੋਂ ਵੱਧ ਖੁਸ਼ਹਾਲ ਸੂਬਾ ਅੱਜ ਕਤਲਾਂ, ਗੈਂਗਵਾਰ, ਧਾਰਮਿਕ ਝੜਪਾਂ ਤੇ ਹੋਰਨਾਂ ਘਟਨਾਵਾਂ ਦਾ ਗੜ੍ਹ ਬਣ ਗਿਆ ਹੈ। ਇਹ ਸਭ ਕੁਝ ਸੂਬੇ ’ਚ ਹੋਣ ਵਾਲੇ ਨਿਵੇਸ਼ਾਂ ਤੇ ਸੂਬੇ ਦੀ ਪ੍ਰਤਿਭਾ ਲਈ ਘਾਤਕ ਸਾਬਤ ਹੋਵੇਗਾ।’