Amritpal Singh: ਅੰਮ੍ਰਿਤਪਾਲ ਨੇ ਆਤਮ ਸਮਰਪਣ ਲਈ ਰੱਖੀਆਂ ਤਿੰਨ ਸ਼ਰਤਾਂ - ਕੁੱਟਮਾਰ ਨਹੀਂ, ਪੰਜਾਬ ਦੀ ਜੇਲ੍ਹ ਵਿੱਚ ਹੀ ਰੱਖਿਆ ਜਾਵੇ, ਆਤਮ ਸਮਰਪਣ ਨੂੰ ਗ੍ਰਿਫਤਾਰ ਨਾ ਕਿਹਾ ਜਾਵੇ
Amritpal Singh: ਵਾਰਿਸ ਪੰਜਾਬ ਦੇ ਮੁਖੀ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਪੰਜਾਬ ਵਿੱਚ ਹੀ ਲੁਕਿਆ ਹੋਇਆ ਹੈ। ਪੁਲਿਸ ਸੂਤਰਾਂ ਅਨੁਸਾਰ ਉਹ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਜਾਂ ਬਠਿੰਡਾ ਦੇ...
Amritpal Singh: ਵਾਰਿਸ ਪੰਜਾਬ ਦੇ ਮੁਖੀ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਪੰਜਾਬ ਵਿੱਚ ਹੀ ਲੁਕਿਆ ਹੋਇਆ ਹੈ। ਪੁਲਿਸ ਸੂਤਰਾਂ ਅਨੁਸਾਰ ਉਹ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਜਾਂ ਬਠਿੰਡਾ ਦੇ ਤਲਵੰਡੀ ਸਾਹਿਬ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆ ਕੇ ਆਤਮ ਸਮਰਪਣ ਕਰ ਸਕਦਾ ਹੈ। ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਦੋਵਾਂ ਥਾਵਾਂ 'ਤੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਦੋਵਾਂ ਸ਼ਹਿਰਾਂ ਵਿੱਚ ਨਾਕਾਬੰਦੀ ਕਰਕੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ।
ਪੁਲਿਸ ਸੂਤਰਾਂ ਅਨੁਸਾਰ ਅੰਮ੍ਰਿਤਪਾਲ ਨੇ ਆਤਮ ਸਮਰਪਣ ਲਈ ਤਿੰਨ ਸ਼ਰਤਾਂ ਰੱਖੀਆਂ ਹਨ। ਪਹਿਲਾ- ਪੁਲਿਸ ਹਿਰਾਸਤ ਵਿੱਚ ਉਸ ਨਾਲ ਕੁੱਟਮਾਰ ਨਾ ਕੀਤੀ ਜਾਵੇ। ਦੂਜਾ- ਉਸ ਨੂੰ ਪੰਜਾਬ ਦੀ ਜੇਲ੍ਹ ਵਿੱਚ ਹੀ ਰੱਖਿਆ ਜਾਵੇ। ਤੀਜਾ- ਉਸ ਦੇ ਸਮਰਪਣ ਨੂੰ ਗ੍ਰਿਫਤਾਰੀ ਨਾ ਕਿਹਾ ਜਾਵੇ। ਸੂਤਰਾਂ ਦੀ ਮੰਨੀਏ ਤਾਂ ਕੁਝ ਧਾਰਮਿਕ ਆਗੂ ਉਸ ਦੇ ਸਮਰਪਣ ਬਾਰੇ ਵਿਚੋਲਗੀ ਕਰ ਰਹੇ ਹਨ।
ਇਸੇ ਦੌਰਾਨ 18 ਮਾਰਚ ਨੂੰ ਫਰਾਰ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੀ ਪਹਿਲੀ ਵੀਡੀਓ ਸਾਹਮਣੇ ਆਈ ਹੈ। ਵੀਡੀਓ 'ਚ ਉਹ ਦੇਸ਼-ਵਿਦੇਸ਼ 'ਚ ਵੱਸਦੇ ਸਿੱਖ ਭਾਈਚਾਰੇ ਨੂੰ ਵਿਸਾਖੀ 'ਤੇ ਸਰਬੱਤ ਖਾਲਸਾ ਬੁਲਾਉਣ ਦੀ ਅਪੀਲ ਕਰਦੇ ਨਜ਼ਰ ਆ ਰਹੇ ਹਨ।
ਇਸ ਦੇ ਨਾਲ ਹੀ ਵੀਡੀਓ ਵਿੱਚ ਅੰਮ੍ਰਿਤਪਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵਿਸਾਖੀ ਮੌਕੇ ਸਰਬੱਤ ਖ਼ਾਲਸਾ ਸੱਦਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਫਿਰਕੂ ਮਸਲਿਆਂ ਦੇ ਹੱਲ ਲਈ ਸਰਬੱਤ ਖਾਲਸਾ ਬੁਲਾਇਆ ਜਾਣਾ ਚਾਹੀਦਾ ਹੈ। ਦੱਸ ਦੇਈਏ ਕਿ ਸੋਸ਼ਲ ਮੀਡੀਆ 'ਤੇ ਜਾਰੀ ਵੀਡੀਓ 'ਚ ਅੰਮ੍ਰਿਤਪਾਲ ਸਿੰਘ ਕਾਲੀ ਪੱਗ ਅਤੇ ਸ਼ਾਲ ਪਹਿਨੇ ਨਜ਼ਰ ਆ ਰਹੇ ਹਨ।
ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਇਕ ਵੀਡੀਓ 'ਚ ਅੰਮ੍ਰਿਤਪਾਲ ਨੇ ਕਿਹਾ ਹੈ, ''ਜੇ ਪੰਜਾਬ ਸਰਕਾਰ ਨੇ ਮੈਨੂੰ ਗ੍ਰਿਫਤਾਰ ਕਰਨਾ ਹੁੰਦਾ ਤਾਂ ਪੁਲਿਸ ਮੇਰੇ ਘਰ ਆ ਜਾਂਦੀ ਅਤੇ ਮੈਂ ਮੰਨ ਜਾਂਦਾ।'' ਉਸ ਨੇ ਪੰਜਾਬ ਪੁਲਿਸ ਦੀ ਵੀ ਆਲੋਚਨਾ ਕੀਤੀ ਹੈ।
ਇਹ ਵੀ ਪੜ੍ਹੋ: IPL 2023: ਪੰਜਾਬ ਕਿੰਗਜ਼ ਨੂੰ ਲੱਗਾ ਵੱਡਾ ਝਟਕਾ, ਪਹਿਲੇ ਮੈਚ 'ਚ ਨਹੀਂ ਖੇਡ ਪਾਵੇਗਾ ਇਹ ਬੱਲੇਬਾਜ਼
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: ABP Cvoter Opinion Poll: ਕਰਨਾਟਕ ਦੇ ਕਿਸ ਖੇਤਰ 'ਚ ਕਿਸ ਪਾਰਟੀ ਨੂੰ ਮਿਲੇਗੀ ਲੀਡ, ਜਾਣੋ ਓਪੀਨੀਅਨ ਪੋਲ ਦੇ ਨਤੀਜੇ