Pathankot News: ਖਾਲਿਸਤਾਨੀ ਲੀਡਰ ਹਰਦੀਪ ਨਿੱਝਰ ਦਾ ਪੁਰਾਣਾ ਸਾਥੀ ਪੁਲਿਸ ਅੜਿੱਕੇ, ਕਈ ਕੇਸ ਦਰਜ
Pathankot News: ਸੂਤਰਾਂ ਮੁਤਾਬਕ ਉਸ ਉੱਪਰ ਕਈ ਕੇਸ ਦਰਜ ਦਰਜ ਹਨ। ਪੁਲਿਸ ਵੱਲੋਂ 23 ਲੱਖ 50 ਹਜ਼ਾਰ ਰੁਪਏ, 3 ਮੋਬਾਈਲ ਫ਼ੋਨ, ਇੱਕ ਕਾਰ ਤੇ 2 ਪਾਸਪੋਰਟ ਬਰਾਮਦ ਕੀਤੇ ਗਏ ਹਨ। ਫ਼ਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
Pathankot News: ਕੈਨੇਡਾ ਵਿੱਚ ਮਾਰੇ ਗਏ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੇ ਇੱਕ ਪੁਰਾਣੇ ਸਾਥੀ ਨੂੰ ਪਠਾਨਕੋਟ ਪੁਲਿਸ ਨੇ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਹੈ। ਉਸ ਉਪਰ ਪਠਾਨਕੋਟ ਦੀ ਧਾਰਮਿਕ ਸੰਸਥਾ ਨਾਲ ਜੁੜੇ ਇੱਕ ਆਗੂ ਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੀ ਇਲਜ਼ਾਮ ਸੀ। ਸੂਤਰਾਂ ਮੁਤਾਬਕ ਉਸ ਉੱਪਰ ਕਈ ਕੇਸ ਦਰਜ ਦਰਜ ਹਨ। ਪੁਲਿਸ ਵੱਲੋਂ 23 ਲੱਖ 50 ਹਜ਼ਾਰ ਰੁਪਏ, 3 ਮੋਬਾਈਲ ਫ਼ੋਨ, ਇੱਕ ਕਾਰ ਤੇ 2 ਪਾਸਪੋਰਟ ਬਰਾਮਦ ਕੀਤੇ ਗਏ ਹਨ। ਫ਼ਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਹਾਸਲ ਜਾਣਕਾਰੀ ਮੁਤਾਬਕ ਹਰਦੀਪ ਸਿੰਘ ਨਿੱਝਰ ਦੇ ਇੱਕ ਪੁਰਾਣੇ ਸਾਥੀ ਨੂੰ ਪਠਾਨਕੋਟ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਵਿਅਕਤੀ ਦਾ ਨਾਂ ਮਨਦੀਪ ਸਿੰਘ ਧਾਲੀਵਾਲ ਹੈ। ਉਹ ਪਠਾਨਕੋਟ ਦੀ ਧਾਰਮਿਕ ਸੰਸਥਾ ਨਾਲ ਜੁੜੇ ਇੱਕ ਆਗੂ ਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਸੀ।
ਇਹ ਵਿਅਕਤੀ 'ਤੇ ਯੂਪੀਏ ਤੇ ਆਰਮਜ਼ ਐਕਟ ਦੇ ਵੀ ਕਈ ਮਾਮਲੇ ਦਰਜ ਹਨ। ਗ੍ਰਿਫ਼ਤਾਰ ਕੀਤੇ ਵਿਅਕਤੀ ਕੋਲੋਂ ਪੁਲਿਸ ਨੇ 23 ਲੱਖ 50 ਹਜ਼ਾਰ ਰੁਪਏ, ਤਿੰਨ ਮੋਬਾਈਲ ਫ਼ੋਨ, ਇੱਕ ਕਾਰ ਤੇ ਦੋ ਪਾਸਪੋਰਟ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਨੂੰ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਹੈ। ਮੁਲਜ਼ਮ 2016 'ਚ ਕੈਨੇਡਾ ਤੋਂ ਪੰਜਾਬ ਆਇਆ ਸੀ, ਜਿਸ ਤੋਂ ਪਹਿਲਾਂ ਉਹ ਨਿੱਝਰ ਦੇ ਸੰਪਰਕ 'ਚ ਸੀ।
ਸੂਤਰਾਂ ਮੁਤਾਬਕ ਪੰਜਾਬ ਆਉਣ ਤੋਂ ਬਾਅਦ ਉਸ 'ਤੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਦੋਸ਼ 'ਚ ਕੇਸ ਵੀ ਦਰਜ ਕੀਤੇ ਗਏ ਸਨ, ਜਿਸ ਨੂੰ ਹੁਣ ਪੁਲਿਸ ਨੇ ਕਾਬੂ ਕਰ ਲਿਆ ਹੈ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਵਿੱਚ ਰੁੱਝੀ ਹੋਈ ਹੈ ਤਾਂ ਜੋ ਇਹ ਪਤਾ ਲਾਇਆ ਜਾ ਸਕੇ ਕਿ ਗ੍ਰਿਫਤਾਰ ਦੋਸ਼ੀ ਕਿਸ ਮਡਿਊਲ ਦਾ ਹਿੱਸਾ ਹੈ ਤੇ ਉਸ ਦੇ ਇਰਾਦੇ ਕੀ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ
ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ