Punjab News: ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਇਸ ਵਕਤ ਅਸਾਮ ਦੇ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਹੈ। ਅਜਨਾਲਾ ਹਿੰਸਾ ਤੋਂ ਬਾਅਦ ਉਹ ਪੰਜਾਬ ਸਰਕਾਰ ਦੇ ਨਿਸ਼ਾਨੇ 'ਤੇ ਆ ਗਿਆ ਸੀ ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਹੋਇਆ ਉੱਤੇ ਨੈਸ਼ਨਲ ਸਕਿਓਰਟੀ ਐਕਟ ਲਾ ਕੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਸੀ। ਇਸ ਤੋਂ ਹੁਣ ਵਿਦੇਸ਼ਾਂ ਵਿੱਚ ਖ਼ਾਲਿਸਤਾਨੀ ਸਮਰਥਕਾਂ ਦੇ ਹੋ ਰਹੇ 'ਕਤਲਾਂ' ਨੇ ਖਾਲਿਸਤਾਨੀ ਸਰਮਥਕਾਂ ਦੀਆਂ ਚਿੰਤਾਵਾਂ ਵਿੱਚ ਇਜ਼ਾਫ਼ਾ ਜ਼ਰੂਰ ਕਰ ਦਿੱਤਾ ਹੈ। 


45 ਦਿਨਾਂ ਵਿੱਚ ਹੋਈਆਂ ਤਿੰਨ ਮੌਤਾਂ


ਤੁਹਾਨੂੰ ਦੱਸ ਦੇਈਏ ਕਿ ਪਿਛਲੇ ਇੱਕ ਮਹੀਨੇ ਵਿੱਚ ਕਈ ਖਾਲਿਸਤਾਨੀ ਸਮਰਥਕਾਂ ਦੀ ਮੌਤ ਹੋ ਚੁੱਕੀ ਹੈ। ਸਭ ਤੋਂ ਪਹਿਲਾਂ ਮਈ ਦੇ ਮਹੀਨੇ ਲਾਹੌਰ ਵਿੱਚ ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਪਰਮਜੀਤ ਸਿੰਘ ਪੰਜਵੜ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੰਜਵਾੜ 1990 ਤੋਂ ਪਾਕਿਸਤਾਨ ਵਿੱਚ ਸ਼ਰਨ ਲੈ ਰਿਹਾ ਸੀ। ਇਸ ਤੋਂ ਬਾਅਦ ਖਾਲਿਸਤਾਨੀ ਸਮਰਥਕ ਅਤੇ ਅੰਮ੍ਰਿਤਪਾਲ ਦੇ ਗਾਈਡ ਅਵਤਾਰ ਸਿੰਘ ਖੰਡਾ ਦੀ ਬਰਮਿੰਘਮ ਦੇ ਇੱਕ ਹਸਪਤਾਲ ਵਿੱਚ ਮੌਤ ਹੋ ਗਈ ਹੈ। ਖੰਡਾ ਦੀ ਮੌਤ ਕਿਵੇਂ ਹੋਈ, ਇਸ ਬਾਰੇ ਸਸਪੈਂਸ ਬਣਿਆ ਹੋਇਆ ਹੈ। ਕੁਝ ਲੋਕਾਂ ਦਾ ਕਹਿਣਾ ਹੈ ਕਿ ਉਸ ਦੀ ਮੌਤ ਬਲੱਡ ਕੈਂਸਰ ਨਾਲ ਹੋਈ ਸੀ, ਜਦਕਿ ਕੁਝ ਲੋਕਾਂ ਦਾ ਕਹਿਣਾ ਹੈ ਕਿ ਉਸ ਨੂੰ ਜ਼ਹਿਰ ਦੇ ਕੇ ਮਾਰਿਆ ਗਿਆ ਸੀ। ਅੱਤਵਾਦੀ ਸੰਗਠਨ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਨਿੱਝਰ ਐਨਆਈਏ ਦੀ ਮੋਸਟ ਵਾਂਟੇਡ ਅੱਤਵਾਦੀਆਂ ਦੀ ਸੂਚੀ ਵਿੱਚ ਸ਼ਾਮਲ ਸੀ। 


ਹੁਣ ਅੱਗੇ ਕੀ?


ਇਨ੍ਹਾਂ ਖਾਲਿਸਤਾਨੀ ਸਮਰਥਕਾਂ ਦੀ ਮੌਤ ਤੋਂ ਬਾਅਦ ਹੁਣ ਸਭ ਦੀਆਂ ਨਜ਼ਰਾਂ ਸਿੱਖ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ 'ਤੇ ਟਿਕੀਆਂ ਹੋਈਆਂ ਹਨ। ਇਹ ਕਿਆਸ ਲਾਏ ਜਾ ਰਹੇ ਹਨ ਅਗਲਾ ਨੰਬਰ ਗੁਰਪਤਵੰਤ ਸਿੰਘ ਪੰਨੂ ਦਾ ਹੋ ਸਕਦਾ ਹੈ। ਇਸ ਲਈ ਰਿਪੋਰਟਾਂ ਹਨ ਕਿ ਪੰਨੂੰ ਰੂਪੋਸ਼ ਹੋ ਗਿਆ ਹੈ। ਜ਼ਿਕਰ ਕਰ ਦਈਏ ਭਾਰਤ ਸਰਕਾਰ ਨੇ ਪੰਨੂ ਨੂੰ ਮੋਸਟ ਵਾਂਟੇਡ ਨੌਂ ਅੱਤਵਾਦੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :