Punjab News: ਪੰਜਾਬ ਪੁਲਿਸ ਲਗਾਤਾਰ ਸੂਬੇ ਵਿੱਚ ਸਮਾਜ ਵਿਰੋਧੀ ਅਨਸਰਾਂ ਉੱਤੇ ਕਾਰਵਾਈ ਕਰਨ ਦੇ ਦਾਅਵੇ ਕਰ ਰਹੀ ਹੈ। ਇਸ ਦੇ ਚਲਦੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਾਅਵਾ ਕੀਤਾ ਹੈ ਪੁਲਿਸ ਨੇ ਸਮਾਜ ਵਿਰੋਧ ਅਨਸਰਾਂ ਦੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।


ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦੱਸਿਆ, ਇੱਕ ਵੱਡੀ ਸਫਲਤਾ ਵਿੱਚ ਮੋਗਾ ਪੁਲਿਸ ਨੇ ਮਾਸਟਰ ਮਾਈਂਡ ਗੁਰਪਤਵੰਤ ਸਿੰਘ ਪੰਨੂ ਦੀ ਹਮਾਇਤ ਨਾਲ ਜਨਤਕ ਥਾਵਾਂ 'ਤੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਵਾਲੇ ਸਮਾਜ ਵਿਰੋਧੀ ਅਨਸਰਾਂ ਦੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਦੋਸ਼ੀਆਂ ਦਾ ਪਤਾ ਲਗਾਉਣ ਲਈ ਪੇਸ਼ੇਵਰ ਅਤੇ ਵਿਗਿਆਨਕ ਤਰੀਕੇ ਨਾਲ ਜਾਂਚ ਕੀਤੀ ਗਈ ਹੈ






ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ


ਜ਼ਿਕਰ ਕਰ ਦਈਏ ਕਿ ਜੂਨ ਮਹੀਨੇ ਦੇ ਸ਼ੁਰੂਆਤੀ ਦਿਨਾਂ ਵਿੱਚ ਮੋਗਾ ਜ਼ਿਲੇ ਦੇ ਪਿੰਡ ਪੱਤੋ ਹੀਰਾ ਸਿੰਘ 'ਚ ਤਿੰਨ ਥਾਵਾਂ 'ਤੇ ਕੰਧਾਂ 'ਤੇ ਖਾਲਿਸਤਾਨ ਦੇ ਨਾਅਰੇ ਲਿਖੇ ਹੋਏ ਪਾਏ ਗਏ ਸਨ। ਜਿਸ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਨਾਅਰੇਬਾਜ਼ੀ ਨੂੰ ਹਟਾਇਆ ਸੀ। ਇਸ ਤੋਂ ਇੱਕ ਦਿਨ ਪਹਿਲਾਂ ਮੋਗਾ ਦੇ ਬੱਸ ਸਟੈਂਡ 'ਤੇ ਵੀ ਖਾਲਿਸਤਾਨ ਦੇ ਨਾਅਰੇ ਲਿਖੇ ਹੋਏ ਪਾਏ ਗਏ। ਪੁਲਿਸ ਇਸ ਮਾਮਲੇ ਦੀ ਵੀ ਜਾਂਚ ਕਰ ਰਹੀ ਹੈ।


ਇਹ ਵੀ ਪੜ੍ਹੋ: Punjab News: ਖਾਲਿਸਤਾਨ ਪੱਖੀਆਂ ਦੇ ਲਗਾਤਾਰ ਕਤਲਾਂ ਮਗਰੋਂ ਵਿਦੇਸ਼ਾਂ 'ਚ ਹਲਚਲ! ਗੁਰਪਤਵੰਤ ਪੰਨੂ ਹੋਇਆ ਰੂਪੋਸ਼


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।