Khalistani Slogans : ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਮਲੋਟ ਦੇ ਬੀ.ਡੀ.ਪੀ.ਓ ਦਫ਼ਤਰ 'ਚ ਦੇਰ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਜਿਸ ਦੀ ਵੀਡੀਓ ਗੁਰਪੰਤ ਸਿੰਘ ਪੰਨੂ ਵੱਲੋਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਗਈ ਹੈ। ਹੁਣ ਇਨ੍ਹਾਂ ਨਾਅਰਿਆਂ ਨੂੰ ਮਿਟਾਇਆ ਜਾ ਰਿਹਾ ਹੈ।

 

ਇਸ ਤੋਂ ਪਹਿਲਾਂ ਸੰਗਰੂਰ ਦੇ ਰਾਧਾ ਸੁਆਮੀ ਸਤਿਸੰਗ ਬਿਆਸ ਘਰ ਦੀ ਕੰਧ 'ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੈ। ਇਸ ਤੋਂ ਪਹਿਲਾਂ ਫਿਰੋਜ਼ਪੁਰ ਦੇ ਹਲਕਾ ਤਲਵੰਡੀ ਭਾਈ ’ਚ ਸਥਿਤ ਡੇਰਾ ਰਾਧਾ ਸਵਾਮੀ ਦੀਆਂ ਕੰਧਾਂ ’ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਸੰਬੰਧੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂੰ ਵਲੋਂ ਇਕ ਵੀਡੀਓ ਵੀ ਜਾਰੀ ਕੀਤਾ ਗਿਆ ਸੀ। 

 


 

ਦੱਸ ਦਈਏ ਗੁਰਪਤਵੰਤ ਸਿੰਘ ਪੰਨੂੰ ਵੱਲੋਂ ਲਗਾਤਾਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਵੀ ਪੰਜਾਬ ਦੀਆਂ ਕਿ ਥਾਵਾਂ 'ਤੇ ਖਾਲਿਸਤਾਨ ਦੇ ਨਾਅਰੇ ਲਿਖਣ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਮਲੋਟ ਦੇ ਬੀ.ਡੀ.ਪੀ.ਓ ਦਫ਼ਤਰ 'ਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ।

 

ਇਸ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਸ ਪਾਰਟੀ ਵਲੋਂ ਕੰਧਾਂ ’ਤੇ ਲਿਖੇ ਨਾਅਰੇ ਕਾਲੇ ਰੰਗ ਨਾਲ ਮਿਟਾਏ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਦੀ ਵੀਡੀਓ ਗੁਰਪੰਤ ਸਿੰਘ ਪੰਨੂ ਵੱਲੋਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਗਈ ਹੈ। ਹੁਣ ਇਨ੍ਹਾਂ ਨਾਅਰਿਆਂ ਨੂੰ ਮਿਟਾਇਆ ਜਾ ਰਿਹਾ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।