Punjab News: ਐਸਐਸਪੀ ਦਫ਼ਤਰ ਦੀ ਕੰਧ ’ਤੇ ਖਾਲਿਸਤਾਨੀ ਨਾਅਰੇ, ਰਾਹੁਲ ਗਾਂਧੀ ਤੇ ਸੀਐਮ ਭਗਵੰਤ ਮਾਨ ਨੂੰ ਧਮਕੀ
ਸ਼੍ਰੀ ਮੁਕਤਸਰ ਸਾਹਿਬ ਵਿੱਚ ਇੱਕ ਵਾਰ ਫਿਰ ਤੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਇਹ ਦੂਜੀ ਵਾਰ ਹੈ ਜਦੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਸਿੱਖਜ਼ ਫਾਰ ਜਸਟਿਸ ਦੀ ਤਰਫੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ।
ਸ੍ਰੀ ਮੁਕਤਸਰ ਸਾਹਿਬ, (ਅਸ਼ਰਫ ਢੁੱਡੀ): ਪੰਜਾਬ ਦੇ ਸ਼੍ਰੀ ਮੁਕਤਸਰ ਸਾਹਿਬ ਵਿੱਚ ਇੱਕ ਵਾਰ ਫਿਰ ਤੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਇਹ ਦੂਜੀ ਵਾਰ ਹੈ ਜਦੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਸਿੱਖਜ਼ ਫਾਰ ਜਸਟਿਸ ਦੀ ਤਰਫੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਇਸ ਤੋਂ ਪਹਿਲਾਂ ਵੀ ਇੱਥੋਂ ਦੇ ਸਰਕਾਰੀ ਕਾਲਜ ਦੀਆਂ ਕੰਧਾਂ ’ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਸਨ।
ਅੱਜ ਐਸਐਸਪੀ ਦਫ਼ਤਰ ਦੀ ਕੰਧ ’ਤੇ ਇਹ ਨਾਅਰੇ ਲਿਖੇ ਗਏ ਹਨ। ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਇਹ ਯਤਨ ਪਹਿਲਾਂ ਵੀ ਹੁੰਦੇ ਰਹੇ ਹਨ। ਐਸਐਫਜੇ ਵੱਲੋਂ ਇੱਕ ਵੀਡੀਓ ਵੀ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਧਮਕੀਆਂ ਦਿੱਤੀਆਂ ਗਈਆਂ ਹਨ। ਇਸ ਵੀਡੀਓ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਹਰ ਘਰ ਵਿੱਚ ਦਹਿਸ਼ਤ ਦਾ ਸਾਮਾਨ ਪਹੁੰਚ ਗਿਆ ਹੈ। ਇਸ ਵੀਡੀਓ ਵਿੱਚ ਰਾਹੁਲ ਗਾਂਧੀ ਨੂੰ ਧਮਕੀ ਵੀ ਦਿੱਤੀ ਗਈ ਹੈ।
ਦੱਸ ਦਈਏ ਕਿ ਜਨਵਰੀ ਦੇ ਦੂਜੇ ਹਫ਼ਤੇ 11 ਜਨਵਰੀ 2023 ਨੂੰ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਪੰਜਾਬ ਪਹੁੰਚ ਰਹੀ ਹੈ। ਇਸ ਤੋਂ ਪਹਿਲਾਂ ਵੀ ਰਾਹੁਲ ਗਾਂਧੀ ਨੂੰ ਚੁਣੌਤੀ ਦਿੱਤੀ ਗਈ ਸੀ ਕਿ ਪੰਜਾਬ ਦੀਆਂ ਸੜਕਾਂ 'ਤੇ ਚੱਲ਼ ਕੇ ਵਿਖਾਏ। ਵੀਡੀਓ 'ਚ ਇਹ ਧਮਕੀ ਦਿੱਤੀ ਗਈ ਹੈ ਕਿ ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਪਾਰਕ 'ਚ ਮਿਲਿਆ ਬੰਬ ਹੈਲੀਪੈਡ 'ਤੇ ਵੀ ਮਿਲ ਸਕਦਾ ਹੈ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :