(Source: ECI/ABP News)
ਸਾਕਾ ਨੀਲਾ ਤਾਰਾ ਮੌਕੇ ਮੋਗਾ 'ਚ ਲਿਖੇ ਗਏ ਖ਼ਾਲਿਸਤਾਨੀ ਨਾਅਰੇ, ਪੁਲਿਸ ਦੀ ਚੌਕਸੀ 'ਤੇ ਉੱਠੇ ਸਵਾਲ
ਪੁਲਿਸ ਸੂਤਰਾਂ ਅਨੁਸਾਰ ਖੁਫੀਆ ਵਿਭਾਗ ਨੂੰ ਇਨਪੁਟ ਮਿਲਿਆ ਹੈ ਕਿ ਗੈਂਗਸਟਰ ਅਰਸ਼ ਡੱਲਾ ਸਾਕਾ ਨੀਲਾ ਤਾਰਾ ਦੀ ਬਰਸੀ ਤੋਂ ਪਹਿਲਾਂ ਮਾਹੌਲ ਖਰਾਬ ਕਰਨ ਦੀ ਯੋਜਨਾ ਬਣਾ ਰਿਹਾ ਹੈ। ਅਰਸ਼ ਡੱਲਾ ਪੰਜਾਬ ਦੀਆਂ ਸਰਕਾਰੀ ਇਮਾਰਤਾਂ 'ਤੇ ਖਾਲਿਸਤਾਨੀ ਝੰਡੇ ਲਹਿਰਾਉਣ ਦੀ ਵੀ ਯੋਜਨਾ ਬਣਾ ਰਿਹਾ ਹੈ।
![ਸਾਕਾ ਨੀਲਾ ਤਾਰਾ ਮੌਕੇ ਮੋਗਾ 'ਚ ਲਿਖੇ ਗਏ ਖ਼ਾਲਿਸਤਾਨੀ ਨਾਅਰੇ, ਪੁਲਿਸ ਦੀ ਚੌਕਸੀ 'ਤੇ ਉੱਠੇ ਸਵਾਲ Khalistani slogans written in Moga on the occasion of blue star questions raised on police vigilance ਸਾਕਾ ਨੀਲਾ ਤਾਰਾ ਮੌਕੇ ਮੋਗਾ 'ਚ ਲਿਖੇ ਗਏ ਖ਼ਾਲਿਸਤਾਨੀ ਨਾਅਰੇ, ਪੁਲਿਸ ਦੀ ਚੌਕਸੀ 'ਤੇ ਉੱਠੇ ਸਵਾਲ](https://feeds.abplive.com/onecms/images/uploaded-images/2023/06/02/708432c77e539f63aa7c11628df115da1685702781217674_original.jpg?impolicy=abp_cdn&imwidth=1200&height=675)
Punjab News: ਪੰਜਾਬ 'ਚ ਸਾਕਾ ਨੀਲਾ ਤਾਰਾ (ਘੱਲੂਘਾਰਾ ਦਿਵਸ) ਅਤੇ ਅੱਤਵਾਦੀ ਹਮਲੇ ਦੇ ਇਨਪੁਟ ਨੂੰ ਲੈ ਕੇ ਪੁਲਿਸ ਚੌਕਸ ਹੋ ਗਈ ਹੈ। ਮੋਗਾ 'ਚ ਸ਼ੁੱਕਰਵਾਰ ਨੂੰ ਖਾਲਿਸਤਾਨੀ ਸਮਰਥਕਾਂ ਨੇ ਬੱਸ ਸਟੈਂਡ 'ਤੇ ਖਾਲਿਸਤਾਨ ਦੇ ਝੰਡੇ ਲਹਿਰਾਏ ਅਤੇ ਨਾਅਰੇ ਲਿਖੇ ਗਏ ਜਿਸ ਤੋਂ ਬਾਅਦ ਪੁਲਿਸ ਨੇ ਸ਼ਹਿਰਾਂ ਤੋਂ ਲੈ ਕੇ ਪੇਂਡੂ ਖੇਤਰਾਂ ਤੱਕ ਫਲੈਗ ਮਾਰਚ ਕੱਢਣੇ ਸ਼ੁਰੂ ਕਰ ਦਿੱਤੇ ਹਨ।
ਪੁਲਿਸ ਸੂਤਰਾਂ ਅਨੁਸਾਰ ਖੁਫੀਆ ਵਿਭਾਗ ਨੂੰ ਇਨਪੁਟ ਮਿਲਿਆ ਹੈ ਕਿ ਗੈਂਗਸਟਰ ਅਰਸ਼ ਡੱਲਾ ਸਾਕਾ ਨੀਲਾ ਤਾਰਾ ਦੀ ਬਰਸੀ ਤੋਂ ਪਹਿਲਾਂ ਮਾਹੌਲ ਖਰਾਬ ਕਰਨ ਦੀ ਯੋਜਨਾ ਬਣਾ ਰਿਹਾ ਹੈ। ਅਰਸ਼ ਡੱਲਾ ਪੰਜਾਬ ਦੀਆਂ ਸਰਕਾਰੀ ਇਮਾਰਤਾਂ 'ਤੇ ਖਾਲਿਸਤਾਨੀ ਝੰਡੇ ਲਹਿਰਾਉਣ ਦੀ ਵੀ ਯੋਜਨਾ ਬਣਾ ਰਿਹਾ ਹੈ।
ਇਸ ਦੌਰਾਨ ਸ਼ੁੱਕਰਵਾਰ ਨੂੰ ਮੋਗਾ ਬੱਸ ਸਟੈਂਡ 'ਤੇ ਖਾਲਿਸਤਾਨੀ ਝੰਡਾ ਲਹਿਰਾਇਆ ਗਿਆ ਅਤੇ ਨਾਅਰੇ ਲਿਖੇ ਗਏ। ਇਸ ਤੋਂ ਬਾਅਦ ਸਿੱਖ ਫਾਰ ਜਸਟਿਸ (SFJ) ਦੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਜਾਰੀ ਕੀਤੀ। ਜਿਸ ਵਿੱਚ ਉਨ੍ਹਾਂ ਨੇ ਸਾਰਿਆਂ ਨੂੰ ਬਰਸੀ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕੱਠੇ ਹੋਣ ਲਈ ਕਿਹਾ ਹੈ।
ਜ਼ਿਕਰ ਕਰ ਦਈਏ ਕਿ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਮੁਸਤੈਦੀ ਵਿਖਾਈ ਜਾ ਰਹੀ ਹੈ। ਇਸ ਦੌਰਾਨ ਜਲੰਧਰ 'ਚ ਜਿੱਥੇ ਸੁਰੱਖਿਆ ਦੇ ਮੱਦੇਨਜ਼ਰ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ, ਉੱਥੇ ਹੀ ਪੁਲਿਸ ਅਧਿਕਾਰੀਆਂ ਨੇ ਲੋਕਾਂ 'ਚ ਸੁਰੱਖਿਆ ਪ੍ਰਤੀ ਭਰੋਸਾ ਪੈਦਾ ਕਰਨ ਲਈ ਸ਼ਹਿਰ 'ਚ ਫਲੈਗ ਮਾਰਚ ਕੱਢਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਫਲੈਗ ਮਾਰਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਅਤੇ ਸ਼ਰਾਰਤੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਕੱਢਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ 'ਤੇ ਫੈਲ ਰਹੀਆਂ ਅਫਵਾਹਾਂ 'ਤੇ ਧਿਆਨ ਨਾ ਦੇਣ। ਪੁਲਿਸ ਉਨ੍ਹਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਤਿਆਰ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)