Punjab News: ਮੋਹਾਲੀ 'ਚ ਲਿਖੇ ਗਏ ਖਾਲਿਸਤਾਨੀ ਨਾਅਰੇ, ਅੰਮ੍ਰਿਤਸਰ-ਚੰਡੀਗੜ੍ਹ ਏਅਰਪੋਰਟ ਕੱਲ੍ਹ ਬੰਦ ਰਹੇਗਾ, ਪੰਨੂ ਨੇ ਵੀਡੀਓ 'ਚ ਦਿੱਤੀ ਧਮਕੀ
ਨਾਅਰਿਆਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਨ੍ਹਾਂ ਨੂੰ "ਹਿੰਦੂ ਅੱਤਵਾਦੀ" ਕਿਹਾ। ਪੰਨੂ ਨੇ ਆਪਣਾ ਵੀਡੀਓ ਜਾਰੀ ਕਰਕੇ ਸਿੱਖ ਨੌਜਵਾਨਾਂ ਨੂੰ 17 ਨਵੰਬਰ ਨੂੰ ਪੰਜਾਬ ਦੇ ਅੰਮ੍ਰਿਤਸਰ ਅਤੇ ਚੰਡੀਗੜ੍ਹ ਹਵਾਈ ਅੱਡੇ ਬੰਦ ਕਰਨ ਦੀ ਅਪੀਲ ਕੀਤੀ ਹੈ।
Punjab News: ਖਾਲਿਸਤਾਨ ਪੱਖੀ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਦੇ ਮੋਹਾਲੀ ਦੇ ਏਅਰਪੋਰਟ ਰੋਡ ਕੁੰਬੜਾ 'ਤੇ ਦੇਸ਼ ਵਿਰੋਧੀ ਨਾਅਰੇ ਲਿਖਵਾਏ ਹਨ। ਇਨ੍ਹਾਂ ਨਾਅਰਿਆਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਨ੍ਹਾਂ ਨੂੰ "ਹਿੰਦੂ ਅੱਤਵਾਦੀ" ਕਿਹਾ। ਪੰਨੂ ਨੇ ਆਪਣਾ ਵੀਡੀਓ ਜਾਰੀ ਕਰਕੇ ਸਿੱਖ ਨੌਜਵਾਨਾਂ ਨੂੰ 17 ਨਵੰਬਰ ਨੂੰ ਪੰਜਾਬ ਦੇ ਅੰਮ੍ਰਿਤਸਰ ਅਤੇ ਚੰਡੀਗੜ੍ਹ ਹਵਾਈ ਅੱਡੇ ਬੰਦ ਕਰਨ ਦੀ ਅਪੀਲ ਕੀਤੀ ਹੈ।
ਇਸ ਵੀਡੀਓ ਨੂੰ ਜਾਰੀ ਕਰਕੇ ਪੰਨੂੰ ਨੇ ਹਾਲ ਹੀ ਵਿੱਚ ਪਰਵਾਸੀਆਂ ਵੱਲੋਂ ਕਤਲ ਕੀਤੇ ਗਏ ਇੱਕ ਨੌਜਵਾਨ ਦੇ ਕਤਲ ਸਬੰਧੀ ਵੀ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ। ਪੰਨੂ ਨੇ ਵੀਡੀਓ 'ਚ ਕਿਹਾ ਹੈ ਕਿ ਇਨ੍ਹਾਂ ਹਿੰਦੂ ਅੱਤਵਾਦੀਆਂ ਦੀਆਂ ਜੜ੍ਹਾਂ ਅਯੁੱਧਿਆ ਤੋਂ ਹਿਲਾਉਣੀਆਂ ਪੈਣਗੀਆਂ। ਅੱਜ ਖਾਲਿਸਤਾਨੀ ਨਾਅਰੇ ਲਿਖਵਾਏ ਗਏ ਹਨ ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਹਿੰਦੂ ਅੱਤਵਾਦੀ ਕਿਹਾ ਗਿਆ ਹੈ। ਅੰਮ੍ਰਿਤਸਰ-ਚੰਡੀਗੜ੍ਹ ਹਵਾਈ ਅੱਡਾ 17 ਨਵੰਬਰ ਨੂੰ ਬੰਦ ਰਹੇਗਾ।
ਜ਼ਿਕਰ ਕਰ ਦਈਏ ਕਿ ਪੰਨੂ ਨੇ ਆਪਣੇ ਬਿਆਨ ਵਿੱਚ ਪੰਨੂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ "ਹਿੰਦੂ ਅੱਤਵਾਦੀ" ਕਹਿ ਕੇ ਭੜਕਾਉਣ ਦਾ ਦੋਸ਼ ਲਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਹਿੰਦੂਤਵ ਵਿਚਾਰਧਾਰਾ ਨੂੰ 'ਹਿੰਸਕ' ਦੱਸਿਆ ਅਤੇ ਇਸ ਨੂੰ ਅਯੁੱਧਿਆ 'ਚੋਂ ਉਖਾੜ ਸੁੱਟਣ ਦਾ ਸੱਦਾ ਦਿੱਤਾ।
ਪੰਨੂ ਨੇ ਵੀਡੀਓ ਰਾਹੀਂ 17 ਨਵੰਬਰ ਨੂੰ ਅੰਮ੍ਰਿਤਸਰ ਤੇ ਚੰਡੀਗੜ੍ਹ ਹਵਾਈ ਅੱਡੇ ਬੰਦ ਕਰਨ ਦੀ ਯੋਜਨਾ ਦਾ ਐਲਾਨ ਕੀਤਾ। ਇਹ ਕਦਮ ਪੰਜਾਬ ਦੇ ਆਰਥਿਕ ਅਤੇ ਸਮਾਜਿਕ ਢਾਂਚੇ ਨੂੰ ਵਿਗਾੜਨ ਦੇ ਮਕਸਦ ਨਾਲ ਚੁੱਕਿਆ ਗਿਆ ਹੈ। ਪੰਨੂ ਨੇ ਪ੍ਰਵਾਸੀਆਂ ਦੇ ਹੱਥੋਂ ਕਥਿਤ ਤੌਰ 'ਤੇ ਸਿੱਖ ਨੌਜਵਾਨਾਂ ਦੇ ਹਾਲ ਹੀ ਵਿੱਚ ਹੋਏ ਕਤਲ ਦਾ ਜ਼ਿਕਰ ਕਰਦਿਆਂ ਇਸ ਨੂੰ "ਹਿੰਦੂ ਅੱਤਵਾਦ" ਨਾਲ ਜੋੜਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।