ਪੜਚੋਲ ਕਰੋ
Advertisement
ਖਾਲਿਸਤਾਨੀ ਸਮਰਥਕਾਂ ਨੇ ਭਾਰਤ-ਆਸਟ੍ਰੇਲੀਆ ਟੈਸਟ ਮੈਚ 'ਚ ਵਿਘਨ ਪਾਉਣ ਦੀ ਦਿੱਤੀ ਧਮਕੀ , 2 ਸ਼ੱਕੀ ਵਿਅਕਤੀ ਗ੍ਰਿਫਤਾਰ
Khalistan Groups Threaten : ਪੁਲਿਸ ਨੇ ਖਾਲਿਸਤਾਨੀ ਸਮਰਥਕਾਂ ਵੱਲੋਂ ਭਾਰਤ-ਆਸਟ੍ਰੇਲੀਆ ਟੈਸਟ ਮੈਚ (India-Australia Test Match) ਵਿੱਚ ਰੁਕਾਵਟ ਪਾਉਣ ਦੀ ਧਮਕੀ ਦੇਣ ਦੇ ਮਾਮਲੇ ਵਿੱਚ 2 ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਅਹਿਮਦਾਬਾਦ ਕ੍ਰਾਈਮ ਬ੍ਰਾਂ
Khalistan Groups Threaten : ਪੁਲਿਸ ਨੇ ਖਾਲਿਸਤਾਨੀ ਸਮਰਥਕਾਂ ਵੱਲੋਂ ਭਾਰਤ-ਆਸਟ੍ਰੇਲੀਆ ਟੈਸਟ ਮੈਚ (India-Australia Test Match) ਵਿੱਚ ਰੁਕਾਵਟ ਪਾਉਣ ਦੀ ਧਮਕੀ ਦੇਣ ਦੇ ਮਾਮਲੇ ਵਿੱਚ 2 ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਅਹਿਮਦਾਬਾਦ ਕ੍ਰਾਈਮ ਬ੍ਰਾਂਚ ਦੀ ਸਾਈਬਰ ਸੈੱਲ ਯੂਨਿਟ ਨੇ ਕਾਰਵਾਈ ਕਰਦੇ ਹੋਏ ਮੱਧ ਪ੍ਰਦੇਸ਼ ਦੇ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ ਹੈ ਕਿ ਦੋਵੇਂ ਦੋਸ਼ੀ ਸਿਮ ਬਾਕਸ ਤਕਨੀਕ ਦੀ ਵਰਤੋਂ ਕਰਕੇ ਧਮਕੀਆਂ ਦੇ ਰਹੇ ਸਨ।
ਦਰਅਸਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਸਟ੍ਰੇਲੀਆ ਦੇ ਪੀਐਮ ਐਂਥਨੀ ਅਲਬਾਨੀਜ਼ ਨਾਲ ਅਹਿਮਦਾਬਾਦ ਵਿੱਚ ਸਨ। ਇਸ ਦੌਰਾਨ ਮੁਲਜ਼ਮਾਂ ਨੇ ਇਹ ਧਮਕੀਆਂ ਦਿੱਤੀਆਂ। ਧਮਕੀਆਂ ਤੋਂ ਬਾਅਦ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਦੀ ਟੀਮ ਲਗਾਤਾਰ ਦੋਸ਼ੀਆਂ ਦੀ ਲੋਕੇਸ਼ਨ ਦਾ ਪਤਾ ਲਗਾਉਣ 'ਚ ਲੱਗੀ ਹੋਈ ਸੀ। ਟੀਮ ਨੂੰ ਧਮਕੀਆਂ ਦੇਣ ਵਾਲਿਆਂ ਦੇ ਟਿਕਾਣੇ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਪ੍ਰਾਪਤ ਕੀਤੇ ਜਾ ਰਹੇ ਸਨ। ਅਧਿਕਾਰਤ ਜਾਣਕਾਰੀ ਮੁਤਾਬਕ ਪਾਕਿਸਤਾਨ ਤੋਂ ਵੱਖ-ਵੱਖ ਫਰਜ਼ੀ ਟਵਿਟਰ ਅਕਾਊਂਟਸ ਰਾਹੀਂ ਧਮਕੀਆਂ ਵੀ ਮਿਲ ਰਹੀਆਂ ਹਨ।
ਦੋਸ਼ੀ ਦਾ
ਖਾਲਿਸਤਾਨੀ ਅੱਤਵਾਦੀਆਂ ਨਾਲ ਸੀ ਸੰਪਰਕCyber Cell has arrested 2 suspects backed by SFJ, a pro-Khalistan group from MP's Rewa & Satna over threats to disrupt the 4th Test match between India vs Australia. The threat was issued using SIM box technology during PM Modi & Australian PM's presence in Ahmedabad (Mar 9) for… https://t.co/oUXPUvu1eF pic.twitter.com/SRxPXhYWxP
— ANI (@ANI) March 12, 2023
ਮੀਡੀਆ ਰਿਪੋਰਟਾਂ ਮੁਤਾਬਕ ਟੈਸਟ ਮੈਚ ਚ ਵਿਘਨ ਪਾਉਣ ਦੀ ਧਮਕੀ ਦੇਣ ਵਾਲਿਆਂ ਦਾ ਖਾਲਿਸਤਾਨੀ ਅੱਤਵਾਦੀਆਂ ਨਾਲ ਸੰਪਰਕ ਸੀ। ਖਾਲਿਸਤਾਨ ਪੱਖੀ ਅੱਤਵਾਦੀ ਗੁਰਪਰਵੰਤ ਸਿੰਘ ਦੇ ਗੈਂਗ ਨੇ ਕਈ ਧਮਕੀ ਭਰੇ ਮੈਸੇਜ ਵਾਇਰਲ ਕੀਤੇ ਸਨ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਗੁਜਰਾਤ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਜਾਂਚ ਵਿੱਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ : ਕਾਂਗਰਸ ਨੇ ਜਲੰਧਰ ਜ਼ਿਮਨੀ ਚੋਣ ਲਈ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਥਾਪਿਆ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ
ਮੈਚ ਦੀ ਸਥਿਤੀ
ਤੁਹਾਨੂੰ ਦੱਸ ਦੇਈਏ ਕਿ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੈਸਟ ਮੈਚ ਦਾ ਅੱਜ ਚੌਥਾ ਦਿਨ ਹੈ। ਅੱਜ ਭਾਰਤ ਲਈ ਮਹੱਤਵਪੂਰਨ ਦਿਨ ਬਣ ਗਿਆ ਹੈ। ਟੀਮ ਬਾਰਡਰ-ਗਾਵਸਕਰ ਟਰਾਫੀ ਲਈ ਪੂਰਾ ਜ਼ੋਰ ਲਗਾ ਰਹੀ ਹੈ। ਵਿਰਾਟ ਕੋਹਲੀ ਅਤੇ ਅਕਸ਼ਰ ਪਟੇਲ ਵਿਚਾਲੇ ਅਰਧ ਸੈਂਕੜੇ ਦੀ ਸਾਂਝੇਦਾਰੀ ਪੂਰੀ ਹੋਈ। ਦੋਵਾਂ ਨੇ 74 ਗੇਂਦਾਂ ਵਿੱਚ 51 ਦੌੜਾਂ ਬਣਾਈਆਂ। ਭਾਰਤ ਨੇ 149 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 'ਤੇ 444 ਦੌੜਾਂ ਬਣਾ ਲਈਆਂ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਤਕਨਾਲੌਜੀ
ਲੁਧਿਆਣਾ
ਅੰਮ੍ਰਿਤਸਰ
Advertisement