ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਪਿਛਲੇ ਸਾਲ ਨਵੰਬਰ ਵਿੱਚ ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜੇ ਨਿਰੰਕਾਰੀ ਨਾਮ ਚਰਚਾ ਘਰ ਉੱਤੇ ਹੋਏ ਗ੍ਰੇਨੇਡ ਹਮਲੇ ਨੂੰ ਖਾਲਿਸਤਾਨੀਆਂ ਨਾਲ ਜੋੜਿਆ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਹੰਸਰਾਜ ਗੰਗਾਰਾਮ ਅਹੀਰ ਨੇ ਕਿਹਾ ਹੈ ਕਿ ਇਸ ਪਿੱਛੇ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਤੇ ਕੌਮਾਂਤਰੀ ਸਿੱਖ ਯੂਥ ਫੈਡਰੇਸ਼ਨ (ਆਈਐਸਵਾਈਐਫ਼) ਦਾ ਹੱਥ ਸੀ।
ਕੇਂਦਰੀ ਗ੍ਰਹਿ ਰਾਜ ਮੰਤਰੀ ਅਹੀਰ ਨੇ ਲੋਕ ਸਭਾ ਵਿੱਚ ਲਿਖਤੀ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਪੁਲਿਸ ਹੁਣ ਤਕ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਜਦੋਂਕਿ ਵਿਦੇਸ਼ ਰਹਿੰਦੇ ਤਿੰਨ ਹੋਰਾਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ।
ਉਨ੍ਹਾਂ ਸੀਪੀਐਮ ਦੇ ਅਨਿਰੁਧਨ ਸੰਪਤ ਨੂੰ ਦੱਸਿਆ ਕਿ ਇਨ੍ਹਾਂ ਕੇਸਾਂ ਵਿੱਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵਾਰੰਟ ਹਾਸਲ ਕਰ ਲਏ ਗਏ ਹਨ, ਜਿਨ੍ਹਾਂ ਦੀ ਕੋਈ ਮਿਆਦ ਨਹੀਂ। ਉਨ੍ਹਾਂ ਕਿਹਾ ਕਿ ਦਹਿਸ਼ਤੀ ਘਟਨਾਵਾਂ ਨੂੰ ਰੋਕਣ ਲਈ ਕੇਂਦਰ ਤੇ ਰਾਜ ਮਿਲ ਕੇ ਕੰਮ ਕਰ ਰਹੇ ਹਨ।