ਪੜਚੋਲ ਕਰੋ

ਬਠਿੰਡਾ 'ਚ ਅਕਾਲੀ ਦਲ ਨੂੰ ਘੇਰਨ ਲਈ ਖ਼ਾਲਸਾਈ ਮਾਰਚ ਦਾ ਐਲਾਨ

ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਲਈ ਸਭ ਤੋਂ ਵੱਡੀ ਪ੍ਰੇਸ਼ਾਨੀ ਬੇਅਦਬੀ ਤੇ ਗੋਲੀ ਕਾਂਡ ਬਣ ਗਿਆ ਹੈ। ਅਕਾਲੀ ਦਲ ਨੂੰ ਘੇਰਨ ਲਈ ਸਿੱਖ ਜਥੇਬੰਦੀਆਂ ਬਠਿੰਡਾ, ਫਿਰੋਜ਼ਪੁਰ ਤੇ ਫਰੀਦਕੋਟ ਵਿੱਚ ਸਰਗਰਮ ਹੋ ਗਈਆਂ ਹਨ। ਐਤਵਾਰ ਨੂੰ ਬਠਿੰਡਾ ਵਿੱਚ ਅਕਾਲੀ ਉਮੀਦਵਾਰ ਹਰਸਿਮਰਤ ਬਾਦਲ ਦਾ ਕਈ ਥਾਈਂ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਗਿਆ।

ਚੰਡੀਗੜ੍ਹ: ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਲਈ ਸਭ ਤੋਂ ਵੱਡੀ ਪ੍ਰੇਸ਼ਾਨੀ ਬੇਅਦਬੀ ਤੇ ਗੋਲੀ ਕਾਂਡ ਬਣ ਗਿਆ ਹੈ। ਅਕਾਲੀ ਦਲ ਨੂੰ ਘੇਰਨ ਲਈ ਸਿੱਖ ਜਥੇਬੰਦੀਆਂ ਬਠਿੰਡਾ, ਫਿਰੋਜ਼ਪੁਰ ਤੇ ਫਰੀਦਕੋਟ ਵਿੱਚ ਸਰਗਰਮ ਹੋ ਗਈਆਂ ਹਨ। ਐਤਵਾਰ ਨੂੰ ਬਠਿੰਡਾ ਵਿੱਚ ਅਕਾਲੀ ਉਮੀਦਵਾਰ ਹਰਸਿਮਰਤ ਬਾਦਲ ਦਾ ਕਈ ਥਾਈਂ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਗਿਆ। ਹੁਣ ਜੇਲ੍ਹ ਵਿੱਚ ਬੰਦ ਸ਼੍ਰੀ ਅਕਾਲ ਤਖਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਵੱਲੋਂ ਬਣਾਈ ਗਈ 12 ਮੈਂਬਰੀ ਕਮੇਟੀ ਨੇ ਚੋਣਾਂ ਤੋਂ ਪਹਿਲਾਂ 12 ਮਈ ਨੂੰ ਬਠਿੰਡਾ ਹਲਕੇ ਵਿੱਚ ਬੇਅਦਬੀ ਤੇ ਬਰਗਾੜੀ ਮੁੱਦਿਆਂ ’ਤੇ ਖ਼ਾਲਸਾਈ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਕਮੇਟੀ ਮੈਂਬਰ ਪ੍ਰੋ. ਬਲਜਿੰਦਰ ਸਿੰਘ ਨੇ ਦੱਸਿਆ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿਚ 12 ਮਈ ਨੂੰ ਬਠਿੰਡਾ ਦੇ ਗੁਰਦੁਆਰਾ ਗੁਰੂਸਰ ਤੋਂ ਬਠਿੰਡਾ ਦੀਆਂ ਸੜਕਾਂ ’ਤੇ ਖ਼ਾਲਸਈ ਮਾਰਚ ਕੱਢਿਆ ਜਾਵੇਗਾ। ਮਾਰਚ ਵਿੱਚ ਸ਼ਾਮਲ ਵਿਅਕਤੀ ਬਸੰਤੀ ਰੰਗ ਦੀਆਂ ਦਸਤਾਰਾਂ ਸਜਾਉਣਗੇ ਤੇ ਖ਼ਾਲਸਈ ਝੰਡੇ ਲੈ ਕੇ ਚੱਲਣਗੇ। ਇਸ ਮਾਰਚ ਵਿਚ ਬਰਗਾੜੀ ਇਨਸਾਫ਼ ਮੋਰਚੇ ਦੀਆਂ ਮੰਗਾਂ ਤੇ ਬਾਦਲ ਪਰਿਵਾਰ ਦਾ ਕੱਚਾ ਚਿੱਠਾ ਲੋਕਾਂ ਸਾਹਮਣੇ ਖੋਲ੍ਹਿਆ ਜਾਵੇਗਾ। ਕਮੇਟੀ ਮੈਂਬਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਬਰਗਾੜੀ ਮੋਰਚੇ ਦੇ ਮੰਚ ਤੋਂ ਕੀਤੇ ਗਏ ਵਾਅਦੇ ਤੋਂ ਮੁੱਕਰ ਚੁੱਕੀ ਹੈ। ਸਰਕਾਰ ਨੇ ਨਾ ਤਾਂ ਸਜ਼ਾ ਪੂਰੀ ਕਰ ਚੁੱਕੇ ਸਿੱਖਾਂ ਦੀ ਰਿਹਾਈ ਕੀਤੀ ਹੈ ਤੇ ਨਾ ਹੀ ਪੰਜਾਬ ਤੋਂ ਬਾਹਰ ਦੇ ਸੂਬਿਆਂ ਦੀਆਂ ਜੇਲ੍ਹਾਂ ਵਿਚ ਬੰਦ ਸਿੱਖਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕੀਤਾ ਹੈ। ਬਹਿਬਲ ਕਲਾਂ ਗੋਲੀ ਕਾਂਡ ਦੇ ਮੁਲਜ਼ਮਾਂ ਨੂੰ ਅਜੇ ਤਕ ਕਟਹਿਰੇ ਵਿਚ ਖੜ੍ਹਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀਆਂ ਜ਼ਮਾਨਤਾਂ ਹੋ ਰਹੀਆਂ ਹਨ। ਉਨ੍ਹਾਂ ਨੇ ਪੰਥਕ ਜਥੇਬੰਦੀਆਂ, ਬੁੱਧੀਜੀਵੀਆਂ ਤੇ ਨਿਆਂ ਪਸੰਦ ਲੋਕਾਂ ਨੂੰ 12 ਮਈ ਦੇ ਮਾਰਚ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

ਟਾਪ ਹੈਡਲਾਈਨ

ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ
ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ
Faridkot 'ਚ ਐਕਟਿਵਾ ਸਵਾਰ ਦੇਵਰਾਣੀ-ਜੇਠਾਣੀ ਦੀ ਦਰਦਨਾਕ ਮੌਤ, ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Faridkot 'ਚ ਐਕਟਿਵਾ ਸਵਾਰ ਦੇਵਰਾਣੀ-ਜੇਠਾਣੀ ਦੀ ਦਰਦਨਾਕ ਮੌਤ, ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Mohali 'ਚ ਪ੍ਰੇਮ ਸਬੰਧਾਂ ਤੋਂ ਇਨਕਾਰ ਕਰਨ 'ਤੇ ਥਾਰ 'ਤੇ ਸੁੱਟਿਆ ਤੇਜ਼ਾਬ, ਮਹਿਲਾ ਸੰਗੀਤਕਾਰ ਦੀ ਸ਼ਿਕਾਇਤ 'ਤੇ 4 ਖ਼ਿਲਾਫ਼ ਕੇਸ ਦਰਜ
Mohali 'ਚ ਪ੍ਰੇਮ ਸਬੰਧਾਂ ਤੋਂ ਇਨਕਾਰ ਕਰਨ 'ਤੇ ਥਾਰ 'ਤੇ ਸੁੱਟਿਆ ਤੇਜ਼ਾਬ, ਮਹਿਲਾ ਸੰਗੀਤਕਾਰ ਦੀ ਸ਼ਿਕਾਇਤ 'ਤੇ 4 ਖ਼ਿਲਾਫ਼ ਕੇਸ ਦਰਜ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget