ਪੜਚੋਲ ਕਰੋ

ਖਾਲਸਾ ਪੰਥ ਕਦੇ ਵੀ ਬਾਹਰਲਿਆਂ ਤੇ ਦੁਸ਼ਮਣਾਂ ਨੂੰ ਸਾਡੇ ਧਾਰਮਿਕ ਮਾਮਲਿਆਂ ਵਿਚ ਦਖਲ ਦੀ ਆਗਿਆ ਨਹੀਂ ਦੇਵੇਗਾ: ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਧਾਰਮਿਕ ਮਾਮਲੇ ਚਲਾਉਣ ਤੇ ਸਿੱਖ ਸੰਗਤ ਵਿਚ ਗੁਰੂ ਸਾਹਿਬ ਦੇ ਸੰਦੇਸ਼ ਨੂੰ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਧਾਰਮਿਕ ਮਾਮਲੇ ਚਲਾਉਣ ਤੇ ਸਿੱਖ ਸੰਗਤ ਵਿਚ ਗੁਰੂ ਸਾਹਿਬ ਦੇ ਸੰਦੇਸ਼ ਨੂੰ ਗੁਰਬਾਣੀ ਤੇ ਇਸਦੇ ਪ੍ਰਚਾਰ ਰਾਹੀਂ ਪਹੁੰਚਾਉਣ ਦੇ ਮਾਮਲੇ ਵਿਚ ਖਾਲਸਾ ਪੰਥ ਨੂੰ ਹਦਾਇਤਾਂ ਨਾ ਦੇਣ।

ਮਹੇਸ਼ਇੰਦਰ ਸਿੰਘ ਗਰੇਵਾਲ ਨੈ ਕਿਹਾ ਕਿ ਭਗਵੰਤ ਮਾਨ ਨੂੰ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਜੋਂ ਜਾਂ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੁਣੇ ਹੋਏ ਪ੍ਰਧਾਨ ਵਜੋਂ ਵਿਹਾਰ ਕਰਨਾ ਬੰਦ ਕਰਨ। ਉਹਨਾਂ ਕਿਹਾ ਕਿ ਉਹ ਕਿਸ ਹੈਸੀਅਤ ਨਾਲ ਖਾਲਸਾ ਪੰਥ ਨੂੰ ਮੱਤਾਂ ਦੇ ਰਹੇ ਹਨ ਜਦੋਂ ਕਿ ਉਹ ਆਪ ਹਰ ਸਿੱਖ ਰਹਿਤ ਮਰਿਆਦਾ ਦੀ ਉਲੰਘਣਾ ਕਰ ਰਹੇ ਹਨ ? ਉਹਨਾਂ ਕਿਹਾ ਕਿ ਕੀ ਉਹਨਾਂ ਨੂੰ ਸਿੱਖ ਸੰਗਤ ਨੇ ਅਧਿਆਤਮਕ ਤੇ ਧਾਰਮਿਕ ਮਾਮਲਿਆਂ ਦੇ ਪ੍ਰਬੰਧ ਵਾਸਤੇ ਚੁਣਿਆ ਹੈ ? ਕੀ ਉਹ ਸਿੱਖ ਕੌਮ ਦੀ ਸਰਵਉਚ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਲਈ ਵੋਟਰ ਬਣਨ ਦੇ ਵੀ ਯੋਗ ਹਨ ? ਜੇਕਰ ਨਹੀਂ ਤਾਂ ਕੀ ਉਹ ਸਿੱਖ ਸੰਗਤ ਨੂੰ ਦੱਸਣਗੇ ਕਿ ਉਹ ਕਿਸਦੇ ਵੱਲੋਂ ਖਾਲਸਾ ਪੰਥ ਦੇ ਪਵਿੱਤਰ ਧਾਰਮਿਕ ਮਾਮਲਿਆਂ ਵਿਚ ਦਖਲ ਦੇ ਰਹੇ ਹਨ ਉਹ ਵੀ ਸਭ ਤੋਂ ਪਵਿੱਤਰ ਅਸਥਾਨ ਸੱਚਖੰਡ ਹਰਿਮੰਦਿਰ ਸਾਹਿਬ ਦੇ ਮਾਮਲੇ ਵਿਚ ?

ਗਰੇਵਾਲ ਨੇ ਕਿਹਾ ਕਿ ਸਿੱਖ ਕੌਮ ਨੂੰ ਇਹ ਸਮਝ ਨਹੀਂ ਆਉਂਦੀ ਕਿ ਸੱਚਖੰਡ ਹਰਿਮੰਦਿਰ ਸਾਹਿਬ ’ਤੇ ਹਮੇਸ਼ਾ ਮਾੜੀਆਂ ਨਜ਼ਰਾਂ ਹੀ ਕਿਉਂ ਰਹਿੰਦੀਆਂ ਹਨ, ਭਾਵੇਂ ਉਹ ਮੁਗਲਾਂ ਦਾਸਮਾਂ  ਹੋਵੇ ਜਾਂ ਇੰਦਰਾ ਗਾਂਧੀ ਦਾ ਤੇ ਹੁਣ ਭਗਵੰਤ ਮਾਨ ਦਾ। ਉਹਨਾਂ ਕਿਹਾ ਕਿ ਇਹ ਸਾਰੇ ਜਾਣਦੇ ਹਨ ਕਿ ਇਹ ਸਿੱਖ ਕੌਮ ਲਈ ਸ਼ਕਤੀ ਦਾ ਸਭ ਤੋਂ ਵੱਡਾ ਸਰੋਤ ਹੈ। ਇਸੇ ਲਈ ਇਹ ਇਸਨੂੰ ਨਿਸ਼ਾਨਾ ਬਣਾ ਕੇ ਇਸਨੂੰ ਕਮਜ਼ੋਰ ਕਰ ਕੇ ਇਸ ’ਤੇ ਕਬਜ਼ਾ ਕਰਨਾ ਚਾਹੁੰਦੇ ਹਨ।

ਅਕਾਲੀ ਆਗੂ ਅੱਜ ਦੁਪਹਿਰ ਪਾਰਟੀ ਦੇ ਮੁੱਖ ਦਫਤਰ ਵਿਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।

ਗਰੇਵਾਲ ਨੇ ਸਿੱਖ ਸੰਗਤ ਨੂੰ ਸਿੱਖ ਵਿਰੋਧੀ ਤੱਤਾਂ ਤੇ ਇਹਨਾਂ ਦੀਆਂ ਕਠਪੁਤਲੀਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਅਕਾਲੀ ਦਲ ਨੂੰ ਬਦਨਾਮ ਕਰਨ ਵਾਸਤੇ ਰਚੀਆਂ ਜਾ ਰਹੀਆਂ ਡੂੰਘੀਆਂ ਸਾਜ਼ਿਸ਼ਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਤੇ ਇਹ ਵੀ ਕਿਹਾ ਕਿ ਸਾਡੇ ਧਾਰਮਿਕ ਪ੍ਰਤੀਨਿਧਾਂ ਤੇ ਸਾਡੇ ਧਾਰਮਿਕ ਅਸਥਾਨਾਂ ਪ੍ਰਤੀ ਮੰਦੀ ਭਾਸ਼ਾ ਬੋਲ ਕੇ ਸਿੱਖ ਕੌਮ ਨੂੰ ਬਦਨਾਮ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਪਹਿਲਾਂ ਮੁਗਲਾਂ ਨੇ ਇਹ ਕੀਤਾ, ਫਿਰ ਅੰਗਰੇਜ਼ਾਂ ਨੇ ਅਜਿਹਾ ਕੀਤਾ, ਇੰਦਰਾ ਗਾਂਧੀ ਨੇ ਵੀ ਉਹੀ ਕੀਤਾ ਤੇ ਹੁਣ ਭਗਵੰਤ ਮਾਨ, ਕੇਜਰੀਵਾਲ ਤੇ ਆਮ ਆਦਮੀ ਪਾਰਟੀ ਵੀ ਇਹੋ ਕੁਝ ਕਰ ਰਹੇ ਹਨ। ਉਹਨਾਂ ਕਿਹਾ ਕਿ ਮੌਜੂਦਾ ਸਾਸ਼ਕ ਖਾਲਸਾ ਪੰਥ ਨੂੰ ਹੁਣ ਤੱਕ ਦਰਪੇਸ਼ ਸਭ ਤੋਂ ਵੱਧ ਖ਼ਤਰਨਾਕ ਸਾਜ਼ਿਸ਼ਘਾੜੇ ਹਨ। ਇਹ ਲੋਕ ਕੌਮ ਵਿਚ ਦੁਬਿਘਾ ਪੈਦਾ ਕਰਨ ਵਾਸਤੇ ਬਹੁਤ ਹੀ ਘਟੀਆ ਤੇ ਜ਼ਹਿਰੀਲੀ ਮੁਹਿੰਮ ਚਲਾਉਂਦੇ ਹਨ ਅਤੇ ਅਖੀਰ ਵਿਚ ਚਾਹੁੰਦੇ ਹਨ ਕਿ ਗੈਰ ਸਿੱਖ ਤੇ ਸਿੱਖ ਵਿਰੋਧੀ ਤਾਕਤਾਂ ਦਾ ਕਬਜ਼ਾ ਸਾਡੇ ਗੁਰਧਾਮਾਂ ਤੇ ਸਾਡੀਆਂ ਹੋਰ ਧਾਰਮਿਕ ਸੰਸਥਾਵਾਂ ’ਤੇ ਪਿਛਲੇ ਦਰਵਾਜ਼ੇ ਤੋਂ ਕਰਵਾਉਣਾ ਚਾਹੁੰਦੇ ਹਨ। ਗਰੇਵਾਲ ਨੇ ਕਿਹਾ ਕਿ ਖਾਲਸਾ ਪੰਥ ਕਦੇ ਵੀ ਅਜਿਹੇ ਸ਼ਾਸਕਾਂ ਨੂੰ ਆਪਣੇ ਧਾਰਮਿਕ ਮਾਮਲਿਆਂ ਨੂੰ ਚਲਾਉਣ ਦੀ ਆਗਿਆ ਨਹੀਂ ਦੇਵੇਗਾ। ਉਹਨਾਂ ਕਿਹਾ ਕਿ ਇੰਦਰਾ ਗਾਂਧੀ ਨੇ ਪਹਿਲਾਂ ਟੈਂਕਾਂ ਤੇ ਮਾਰਟਰਾਂ ਨਾਲ ਅਕਾਲ ਤਖਤ ਸਾਹਿਬ ’ਤੇ ਹਮਲਾ  ਕਰਕੇ  ਸਿੱਖ ਕੌਮ ਤੋਂ ਇਹ ਹੱਕ ਖੋਹਣ ਦਾ ਯਤਨ ਕੀਤਾ ਤੇ ਫਿਰ ਬੂਟਾ ਸਿੰਘ ਵਰਗੀਆਂ ਕਠਪੁਤਲੀਆਂ ਦੀ ਵਰਤੋਂ ਕਰ ਕੇ ਸਰਕਾਰੀ ਪੈਸੇ ਨਾਲ ਇਸਦੀ ਮੁੜ ਉਸਾਰੀ ਕੀਤੀ। ਉਹਨਾਂ ਕਿਹਾ ਕਿ ਸਿੱਖ ਕੌਮ ਨੇ ਇਹ ਪ੍ਰਵਾਨ ਨਹੀਂ ਕੀਤਾ ਤੇ ਸਰਕਾਰੀ ਤੰਤਰ ਵੱਲੋਂ ਰਚੀਆਂ ਸਾਜ਼ਿਸ਼ਾਂ ਨੂੰ ਅਸਫਲ ਬਣਾ ਕੇ ਸੰਗਤ ਦੀ ਕਾਰ ਸੇਵਾ ਨਾਲ ਅਕਾਲ ਤਖਤ ਸਾਹਿਬ ’ਤੇ ਮੁੜ ਉਸਾਰੀ ਕਰਵਾਈ।

ਗਰੇਵਾਲ ਨੇ ਕਿਹਾ ਕਿ ਭਗਵੰਤ ਮਾਨ ਪਵਿੱਤਰ ਗੁਰਬਾਣੀ ’ਤੇ ਸਰਕਾਰੀ ਕੰਟਰੋਲ ਦਾ ਉਹੀ ਯਤਨ ਦੁਹਰਾ ਰਹੇ ਹਨ ਜੋ ਇੰਦਰਾ ਗਾਂਧੀ ਨੇ ਸਾਜ਼ਿਸ਼ ਕਰ ਕੇ ਯਤਨ ਕੀਤਾ ਸੀ ਤੇ ਇੰਦਰਾ ਗਾਂਧੀ ਨੇ ਅਕਾਲ ਤਖਤ ਸਾਹਿਬ ਦੀ ਉਸਾਰੀ ਇਸੇ ਵਾਸਤੇ ਕਰਵਾਈ ਸੀ।  

ਗਰੇਵਾਲ ਨੇ ਮੁੱਖ ਮੰਤਰੀ ਅਤੇ ਹੋਰ ਸਿੱਖ ਵਿਰੋਧੀ ਤੇ ਅਕਾਲੀ ਵਿਰੋਧੀ ਅਨਸਰਾਂ ਨੂੰ ਆਖਿਆ ਕਿ ਉਹ ਸੁਖਬੀਰ ਸਿੰਘਬਾਦਲ  ਤੇ ਉਹਨਾਂ ਦੇ ਪਰਿਵਾਰ ਦਾ ਨਾਂ ਵਾਰ-ਵਾਰ ਅਕਾਲੀ ਸਰਕਾਰਾਂ ਤੇ ਸ਼੍ਰੋਮਣੀ ਕਮੇਟੀ ਦੇ ਸਿੱਖ ਕੌਮ ਵੱਲੋਂ ਚੁਣੇ ਨੁਮਾਇੰਦਿਆਂ ਵੱਲੋਂ ਲਏ ਜਾਇਜ਼ ਸਿਆਸੀ, ਕਾਨੂੰਨ ਤੇ ਸੰਵਿਧਾਨਕ ਫੈਸਲਿਆਂ ਘੜੀਸ ਕੇ ਉਹਨਾਂ ਨਾਲ ਨਿੱਜੀ ਰੰਜ਼ਿਸ਼ਾਂ ਕੱਢਣ ਦੇ ਯਤਨ ਨਾ ਕਰਨ।

ਅਕਾਲੀ ਆਗੂ ਨੇ ਕਿਹਾ ਕਿ ਮਾਨ ਤੇ ਕਾਂਗਰਸ ਸੁਖਬੀਰ ਫੋਬੀਆ ਤੋਂ ਪੀੜਤ ਹਨ ਅਤੇ ਉਹ ਭੁੱਲ ਨਹੀਂ ਪਾ ਰਹੇ ਕਿ ਕਿਵੇਂ ਸੁਖਬੀਰ ਸਿੰਘ ਬਾਦਲ ਨੇ ਵਾਰ-ਵਾਰ ਉਹਨਾਂ ਨੂੰ ਚੋਣਾਂ ਵਿਚ ਹਰਾਇਆ। ਉਹਨਾਂ ਕਿਹਾ ਕਿ ਇਹਨਾਂ ਅਨਸਰਾਂ ਦਾ ਅਸਲ ਮੰਤਵ ਸਿੱਖਾਂ ਤੇ ਪੰਜਾਬੀਆਂ ਨੂੰ ਆਗੂ ਵਿਹੂਣੇ ਬਣਾਉਣਾ ਹੈ ਤਾਂ ਜੋ ਉਹ ਆਸਾਨੀ ਨਾਲ ਪੰਜਾਬ ਤੇ ਸਿੱਖ ਵਿਰੋਧੀ ਏਜੰਡਾ ਲਾਗੂ ਕਰ ਸਕਣ। ਉਹਨਾਂ ਕਿਹਾ ਕਿ ਉਹਨਾਂ ਨੂੰ ਡਰ ਕਿ ਉਹ ਜਾਣਦੇ ਹਨ ਕਿ ਸੁਖਬੀਰ ਸਿੰਘ ਬਾਦਲ ਕੀ ਕਰ ਸਕਦੇਹਨ  ਤੇ ਇਸੇ ਲਈ ਉਹ 24 ਘੰਟੇ 7 ਦਿਨ ਉਹਨਾਂ ਨੂੰ ਨਿਸ਼ਾਨਾ ਬਣਾਉਣ ’ਤੇ ਲੱਗੇ ਰਹਿੰਦੇ ਹਨ। ਉਹਨਾਂ ਕਿਹਾ ਕਿ ਇਹ ਮੌਕਾਪ੍ਰਸਤ ਲੋਕ ਪ੍ਰਕਾਸ਼ ਸਿੰਘ ਬਾਦਲ ਦੇ ਖਿਲਾਫ ਵੀ ਨਿੱਜੀ ਕਿੜ ਤੇ ਏਜੰਡਾ ਰੱਖਦੇ ਸਨ ਤੇ ਹੁਣ ਇਹਨਾਂ ਨੇਆਪਣਾ  ਨਿੱਜੀ ਤੇ ਸਿੱਖ ਵਿਰੋਧੀ ਰਵੱਈਆ ਸਰਕਾਰ ਸੁਖਬੀਰ ਸਿੰਘ ਬਾਦਲ ਵੱਲ ਕਰ ਲਿਆ ਹੈ।

ਅਕਾਲੀ ਆਗੂ ਨੇ ਖਦਸਾ ਪ੍ਰਗਟ ਕੀਤਾ ਕਿ ਗੁਰਬਾਣੀ ਪ੍ਰਸਾਰਣ ਦੇ ਮਾਮਲੇ ਵਿਚ ਕੂੜ ਪ੍ਰਚਾਰ ਦੇ ਨਤੀਜੇ ਵਜੋਂ ਸ਼੍ਰੋਮਣੀ ਕਮੇਟੀ ਲਈ ਕਾਨੂੰਨ ਅੜਿਕੇ ਖੜ੍ਹੇ ਹੋਣਗੇ ਕਿਉਂਕਿ ਅਜਿਹੇ ਕਾਨੂੰਨ ਹਨ ਜੋ ਕਿਸੇ ਵੀ ਧਾਰਮਿਕ ਸੰਸਥਾ ਜਾਂ ਧਰਮ ਪ੍ਰਚਾਰ ਲਈ ਬਣੀਆਂ ਸੰਸਥਾਵਾਂ ਨੂੰ ਟੀ ਵੀ ਚੈਨਲ ਸਥਾਪਿਤ ਕਰਨ ਤੋਂ ਰੋਕਦੇ ਹਨ। ਉਹਨਾਂ ਕਿਹਾ ਕਿ ਜੇਕਰ ਇਸ ਮਾਮਲੇ ਵਿਚ ਮੁਸ਼ਕਿਲ ਦਰਪੇਸ਼ ਆਈ ਤਾਂ ਫਿਰ ਸਿੱਖ ਸੰਗਤ ਗੁਰਬਾਣੀ ਦੇ ਲਾਈਵ ਪ੍ਰਸਾਰਣ ਤੋਂ ਵਿਹੂਣੀ ਹੋ ਜਾਵੇਗੀ ਤੇ ਇਸ ਲਈ ਸਿਰਫ ਭਗਵੰਤ ਮਾਨ ਤੇ ਉਹਨਾਂ ਦੀਆਂ ਕਠਪੁਤਲੀਆਂ ਹੀ ਜ਼ਿੰਮੇਵਾਰ ਹੋਣਗੇ ਜੋ ਸਿੱਖ ਜ਼ਿੰਮੇਵਾਰੀ ਦਾ ਢੋਂਗ ਰਚ ਰਹੇ ਹਨ।

ਗਰੇਵਾਲ ਨੇ ਇਸ ਗੱਲ ’ਤੇ ਵੀ ਰੋਸ ਪ੍ਰਗਟ ਕੀਤਾ ਕਿ ਸਿੱਖ ਸੰਗਤ ਦਾ ਇਕ ਵੀ ਧੇਲਾ ਲੱਗੇ ਬਗੈਰ ਸਮੁੱਚੀ ਦੁਨੀਆਂ ਵਿਚ ਸਿੱਖ ਸੰਗਤ ਨੂੰ ਗੁਰਬਾਣੀ ਦਾ ਲਾਈਵ ਪ੍ਰਸਾਰਣ ਮਿਲ ਰਿਹਾਹੈ  ਤੇ ਹੁਣ ਸ਼੍ਰੋਮਣੀ ਕਮੇਟੀ ਨੇ ਇਸਦੀ ਥਾਂ ਜੋ ਪ੍ਰਬੰਧ ਕੀਤਾ ਹੈ ਉਸ ’ਤੇ ਗੁਰੂ ਦੀ ਗੋਲਕ ਦਾ 1.4 ਕਰੋੜ ਰੁਪਏ ਸਾਲਾਨਾ ਖਰਚ ਹੋਵੇਗਾ, ਉਹ ਵੀ ਸਿਰਫ ਯੂ ਟਿਊਬ ’ਤੇ। ਉਹਨਾਂ ਕਿਹਾ ਕਿ ਪੀ ਟੀ ਸੀ ਨੇ ਕਦੇ ਵੀ ਸਿੱਖ ਸੰਗਤ ਤੇ ਸ਼੍ਰੋਮਣੀ ਕਮੇਟੀ ਤੋਂਕੋਈ  ਧੇਲਾ ਨਹੀਂ ਲਿਆ ਤੇ ਉਲਟਾ 18.5 ਕਰੋੜ ਰੁਪਏ ਗੁਰੂ ਦੀ ਗੋਲਕ ਵਿਚ ਪਾਏਹਨ  ਤੇ ਹੋਰ ਧਾਰਮਿਕ ਪ੍ਰੋਗਰਾਮਾਂ ਦੀ ਕਵਰੇਜ ’ਤੇ 61 ਕਰੋੜ ਰੁਪਏ ਖਰਚ ਕੀਤੇ ਹਨ। ਉਹਨਾਂ ਕਿਹਾਕਿ  ਇਹ ਸਭ ਕਰਨ ਵਾਸਤੇ ਪੀ ਟੀਸੀ  ਨੇ ਪੰਥ ਦੇ ਦੁਸ਼ਮਣਾਂ ਦੇ ਮੰਦੇ ਬੋਲ ਹੀ ਝੱਲੇ ਹਨ।

ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣਾ ਚੈਨਲ ਸ਼ੁਰੂ ਕਰਨ ਵਾਸਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਹੁਕਮਾਂ ਦੀ ਪਾਲਣਾ ਕਰਦੀ ਆ ਰਹੀਹੈ।  ਉਹਨਾਂ ਕਿਹਾ ਕਿ ਇਸ ਸਮੇਂ ਦੌਰਾਨ ਅਜਿਹੇ ਪ੍ਰਬੰਧ ਕੀਤੇ ਗਏਹਨ  ਕਿ ਗੁਰਬਾਣੀ ਦੇ ਪ੍ਰਸਾਰਣ ਵਿਚ ਕੋਈ ਰੁਕਾਵਟ ਨਾ ਬਣੇ। ਉਹਨਾਂ ਕਿਹਾ ਕਿ ਜਿਹੜੇ ਲੋਕ ਹੁਣ ਤੱਕ ਇਹ ਆਖ ਰਹੇ ਸਨ ਕਿ ਪੀ ਟੀ ਸੀ ’ਤੇ ਇਹ ਪ੍ਰਸਾਰਣ ਬੰਦ ਹੋਣਾ ਚਾਹੀਦਾ ਹੈ ਤੇ ਹੁਣ ਉਹ ਇਹ ਬਹਾਨੇ ਬਣਾ ਕੇ ਅਕਾਲ ਤਖਤ ਸਾਹਿਬ ਦੇਹੁਕਮਾਂ  ਤਹਿਤ ਕੀਤੇ ਜਾਰਹੇ  ਪ੍ਰਬੰਧ ਦਾ ਵੀ ਵਿਰੋਧ ਕਰਨ ਲੱਗ ਪਏ ਹਨ। ਉਹਨਾਂ ਕਿਹਾ ਕਿ ਇਹ ਲੋਕ ਕਦੇ ਵੀ ਸਿੱਖ ਕੌਮ ਦੇ ਅਕਸ ਨੂੰ ਸੱਟ ਮਾਰਨੀ ਬੰਦ ਨਹੀਂ ਕਰਨਗੇ ਤੇ ਹਮੇਸ਼ਾ ਸਾਡੀਆਂ ਪਵਿੱਤਰ ਸੰਸਥਾਵਾਂ ਦੀ ਬਦਨਾਮੀ ਕਰਦੇ ਰਹਿਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Embed widget