Hola Mohalla: ਖਾਲਸਾਈ ਸ਼ਾਨੋਸ਼ੋਕਤ ਦਾ ਪ੍ਰਤੀਕ ਹੋਲਾ ਮਹੱਲਾ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਬੜੀ ਹੀ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਗਿਆ ਜਿਸ ਵਿਚ ਲੱਖਾ ਦੀ ਤਾਦਾਦ ਵਿਚ ਸੰਗਤ ਦੇਸ਼ ਤੋਂ ਹੀ ਨਹੀ ਵਿਦੇਸ਼ ਤੋਂ ਵੀ ਸ਼ਾਮਿਲ ਹੋਈ। ਬਾਅਦ ਦੁਪਹਿਰ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਤੋਂ ਅਰਦਾਸ ਕਰਕੇ ਨਗਰ ਕੀਰਤਨ ਦੇ ਰੂਪ ਵਿਚ ਮਹੱਲਾ ਸਜਾਇਆ ਗਿਆ। ਜਿਸ ਵਿਚ ਨਿਹੰਗ ਸਿੰਘ ਪੁਰਾਤਨ ਬਾਣੇ ਵਿਚ ਇਸ ਨਗਰ ਕੀਰਤਨ ਵਿਚ ਸ਼ਾਮਿਲ ਹੋਏ। ਆਨੰਦਾਂ ਦੀ ਨਗਰੀ ਆਨੰਦਪੁਰ ਸਾਹਿਬ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਗੂੰਜ ਹੋ ਗਿਆ।
ਤੀਸਰੇ ਅਤੇ ਆਖਰੀ ਦਿਨ ਖਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿਚ ਸੰਗਤਾਂ ਦਾ ਅਲੌਕਿਕ ਠਾਠਾਂ ਮਾਰਦਾ ਇੱਕਠ ਨਗਰ ਕੀਰਤਨ ਦੇ ਰੂਪ ਵਿਚ ਕਿਲਾ ਆਨੰਦ੍ਗੜ ਸਾਹਿਬ ਤੋਂ ਹੁੰਦਾ ਹੋਇਆ ਅਤੇ ਪੂਰੇ ਸ਼ਹਿਰ ਤੋਂ ਗੁਜ਼ਰਦਾ ਹੋਇਆ ਚਰਨ ਗੰਗਾ ਸਟੇਡੀਅਮ ਵਿਖੇ ਸਮਾਪਤ ਹੋਇਆ ਜਿੱਥੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਵਲੋਂ ਚਲਾਈ ਗਈ ਪ੍ਰਥਾ ਅਨੁਸਾਰ ਨਿਹੰਗ ਸਿੰਘ ਜੱਥੇਬੰਦੀਆਂ ਵਲੋਂ ਗਤਕਾ, ਘੋੜ ਸਵਾਰੀ, ਨੇਜਾਬਾਜ਼ੀ ਅਤੇ ਹੋਰ ਮਾਰਸ਼ਲ ਆਰਟ ਦੇ ਜੋਹਰ ਦਿਖਾਏ ਗਏ। ਪੂਰਾ ਚਰਨ ਗੰਗਾ ਸਟੇਡੀਅਮ ਰੰਗ ਬਿਰੰਗੇ ਬਾਣੇ ਤੇ ਰੰਗਾਂ ਦੇ ਨਾਲ ਦਿਲਕਸ਼ ਨਜ਼ਾਰਾ ਪੇਸ਼ ਕਰ ਰਿਹਾ ਸੀ।
ਹੋਲੇ ਮਹੱਲੇ ਦਾ ਤਿਉਹਾਰ ਸਿੱਖ ਜਗਤ ਵਿਚ ਬੜੀ ਹੀ ਸ਼ਰਧਾ ਦੇ ਨਾਲ ਮਨਾਇਆ ਜਾਂਦਾ ਹੈ। ਖਾਲਸਾ ਪੰਥ ਵਿਚ ਵੀਰ ਰਸ ਭਰਨ ਵਾਸਤੇ ਸਿਖਾਂ ਦੇ ਦਸਵੇ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਮਤ 1756 ਦੀ ਵਿਸਾਖ ਦੇ ਮੋਕੇ ਪੰਜ ਪਿਆਰਿਆਂ ਦੀ ਚੋਣ ਕਰਕੇ ਅਮ੍ਰਿਤ ਦੀ ਬਖਸੀਸ ਕਰਕੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ। ਦਸਮ ਪਾਤਸਾਹ ਦੀ ਚਲਾਈ ਹੋਈ ਰੀਤ ਮੁਤਾਬਿਕ ਧਰਮ ਅਤੇ ਦੇਸ਼ ਦੀ ਰੱਖਿਆ ਤੇ ਵੀਰਤਾ ਨੂੰ ਕਾਇਮ ਰੱਖਣ ਲਈ ਅੱਜ ਵੀ ਹੋਲਾ ਮਹੱਲਾ ਸਜਾਇਆ ਜਾਂਦਾ ਹੈ।
ਇਹ ਵੀ ਪੜ੍ਹੋ: Punjab Cabinet: 'ਆਪ' ਸਰਕਾਰ ਦੇ 9 ਮੰਤਰੀ ਕਰੋੜਪਤੀ, 2 ਲੱਖਪਤੀ, ਮੰਤਰੀਆਂ ਦੀ ਔਸਤ ਉਮਰ 46 ਸਾਲ