ਪੜਚੋਲ ਕਰੋ

ਨਿਹੰਗ ਸਿੰਘ ਦਲਾਂ ਨੇ ਖ਼ਾਲਸਾਈ ਜਾਹੋ ਜਲਾਲ ਨਾਲ ਕੱਢਿਆ ਮਹੱਲਾ

ਬੈਂਡ ਵਾਜਿਆਂ ਦੀਆਂ ਸੁੰਦਰ ਧੁੰਨਾਂ, ਢੋਲਾਂ ਤੇ ਡਗੇ ਨਗਾਰਿਆਂ ਤੇ ਚੋਟਾਂ ਲਗਾਉਂਦੇ, ਨਰਸਿੰਙੇ ਵਜਾਉਂਦਿਆਂ ਨਿਹੰਗ ਸਿੰਘਾਂ ਨੂੰ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਹਾਜ਼ਰ ਹੋਏ।ਉਪਰੰਤ ਘੋੜ ਦੋੜਾਂ ਹੋਈਆਂ।

Punjab News: ਮੁਕਤਸਰ ਦੇ ਚਾਲੀ (ਮੁਕਤਿਆਂ) ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਵਲੋਂ ਬੁੱਢਾ ਦਲ ਨੂੰ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਣੀ ਬੁੱਢਾ ਦਲ ਨੇੜੇ ਗੁਰਦੁਆਰਾ ਤੰਬੂ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਮਹੱਲਾ ਦੀ ਆਰੰਭਤਾ ਹੋਈ। ਇਸ ਤੋਂ ਪਹਿਲਾਂ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਂਣੀ ਬੁੱਢਾ ਦਲ ਨੇੜੇ ਗੁਰਦੁਆਰਾ ਤੰਬੂ ਸਾਹਿਬ ਵਿਖੇ ਆਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਦੀ ਮਰਿਯਾਦਾ ਅਨੁਸਾਰ ਪਾਏ ਗਏ।

ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਇਹ ਮੁਕਤਸਰ ਸਾਹਿਬ ਦਾ ਜੋੜ ਮੇਲਾ ਭੁੱਲਾਂ ਬਖਸ਼ਾਉਣ ਵਾਲਾ ਤੇ ਗੁਰੂ ਦੇ ਨੇੜੇ ਹੋਣ ਦਾ ਵਿਸ਼ੇਸ਼ ਦਿਹਾੜਾ ਹੈ। ਬੇਦਾਵਾ ਦੇਣ ਵਾਲੇ ਸਿੰਘਾਂ ਨੇ ਕੁਰਬਾਨੀ ਦੇ ਕੇ ਆਪਣੀ ਭੁੱਲ ਗੁਰੂ ਜੀ ਤੋਂ ਬਖ਼ਸ਼ਾ ਕੇ ਵੱਖ-ਵੱਖ ਖਿਤਾਬਾਂ ਦੇ ਰੂਪ ‘ਚ ਅਸੀਸਾਂ ਪ੍ਰਾਪਤ ਕੀਤੀਆਂ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸੰਘਰਸ਼ ਪੂਰਨ ਅਤੇ ਸ਼ਾਨਾਮਤਾ ਹੈ। ਹਰ ਸਿੱਖ ਨੂੰ ਬਾਣੀ ਬਾਣੇ ਦੇ ਧਾਰਨੀ ਹੋ ਹਰ ਸਮੇ ਚੜਦੀਕਲਾ ‘ਚ ਰਹਿੰਦਿਆ ਕੌਮ ਦੀ ਬੇਹਤਰੀ ਲਈ ਤੱਤਪਰ ਰਹਿਣਾ ਚਾਹੀਦਾ ਹੈ।

ਭਗਤ ਸਿਮਰਨ ਵਿੱਚ ਇਕ ਜੋਤ ਹੋਣੀਆਂ ਮਨੁੱਖੀ ਰੂਹਾਂ ਅਤੇ ਨਿਰਸੁਆਰਥ ਕੌਮੀ ਤੇ ਪੰਥ ਲਈ ਦਿਤੀ ਸ਼ਹੀਦੀ ਪ੍ਰਮਾਤਮਾ ਨੂੰ ਮਿਲਣ ਦਾ ਸਿੱਧਾ ਮਾਰਗ ਹੈ ਪ੍ਰਮਾਤਮਾ ਵੀ ਅੱਗੋਂ ਆ ਮਿਲਦਾ ਹੈ। ਉਪਰੰਤ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਜੋ ਬੁੱਢਾ ਦਲ ਦੇ ਪੰਜਵੇਂ ਮੁਖੀ ਜਥੇਦਾਰ ਹੋਏ ਹਨ ਦੇ ਅਸਥਾਨ ਤੋਂ ਬੁੱਢਾ ਦਲ ਦੀ ਅਗਵਾਈ ਵਿੱਚ ਵੱਖ-ਵੱਖ ਤਰਨਾ ਦਲਾਂ ਦੇ ਮੁਖੀ ਨਿਹੰਗ ਸਿੰਘਾਂ ਦਾ ਇੱਕ ਵਿਸ਼ਾਲ ਕਾਫਲਾ ਹਾਥੀਆਂ, ਊਠਾਂ, ਘੋੜਿਆਂ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਗੁਰੂ ਦੀਆਂ ਲਾਡਲੀਆਂ ਫੌਜਾਂ ਦਾ ਮਹੱਲਾ ਖਾਲਸਾਈ ਜੈਕਾਰਿਆਂ ਨਾਲ ਆਰੰਭ ਹੋ ਕੇ ਗੁਰਦੁਆਰਾ ਤੰਬੂ ਸਾਹਿਬ ਤੋਂ ਬਜ਼ਾਰ ਰਾਂਹੀ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਖੁਲੇ੍ਹ ਮੈਦਾਨ ਵਿੱਚ ਵਾਜਿਆਂ, ਗਾਜਿਆਂ ਸਮੇਤ ਪੁੱਜਾ।

ਬੈਂਡ ਵਾਜਿਆਂ ਦੀਆਂ ਸੁੰਦਰ ਧੁੰਨਾਂ, ਢੋਲਾਂ ਤੇ ਡਗੇ ਨਗਾਰਿਆਂ ਤੇ ਚੋਟਾਂ ਲਗਾਉਂਦੇ, ਨਰਸਿੰਙੇ ਵਜਾਉਂਦਿਆਂ ਨਿਹੰਗ ਸਿੰਘਾਂ ਨੂੰ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਹਾਜ਼ਰ ਹੋਏ।ਉਪਰੰਤ ਘੋੜ ਦੋੜਾਂ ਹੋਈਆਂ। ਨਿਹੰਗ ਸਿੰਘ ਇੱਕ ਤੋਂ ਦੋ, ਦੋ ਤੋਂ ਚਾਰ ਅਤੇ ਚਾਰ ਤੋਂ ਛੇ, ਛੇ ਘੋੜਿਆਂ ਤੇ ਖਲੋ ਕੇ ਨਿਹੰਗ ਸਿੰਘਾਂ ਨੇ ਘੋੜਿਆਂ ਨੂੰ ਦੌੜਾਇਆ ਅਤੇ ਵੱਧ ਤੋਂ ਵੱਧ ਕਿੱਲੇ ਪੁੱਟ ਕੇ ਇਨਾਮ ਪ੍ਰਾਪਤ ਕੀਤੇ।

ਗੱਤਕੇ ਦੇ ਖੁਲੇ ਪਰਦਰਸ਼ਨ ਰਾਹੀਂ ਨਿਹੰਗ ਸਿੰਘਾਂ ਨੇ ਗਤਕੇ ਦੇ ਜੋਹਰ ਵਿਖਾਏ। ਮਹੱਲੇ ਵਿੱਚ ਨਿਹੰਗ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਨੇ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਸ਼ਮੂਲੀਅਤ ਕੀਤੀ।ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਮਹੱਲੇ ‘ਚ ਸ਼ਾਮਲ ਹੋਏ ਸਮੂਹ ਜਥੇਦਾਰਾਂ, ‘ਤੇ ਲਾਡਲੀਆਂ ਫੌਜਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Embed widget