ਫ਼ਤਹਿਗੜ੍ਹ ਸਾਹਿਬ : ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਖਮਾਣੋਂ ਪੁਲਿਸ ਦੇ ਹੱਥ ਉਸ ਸਮੇਂ ਵਡੀ ਸਫ਼ਲਤਾ ਹੱਥ ਲਗੀ ,ਜਦੋਂ ਖਮਾਣੋਂ ਪੁਲਿਸ ਨੇ ਇੱਕ ਵਿਅਕਤੀਆਂ ਨੂੰ 5 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਜਵਿੰਦਰ ਸਿੰਘ ਵਾਸੀ ਬੱਦੋਵਾਲ ਵਜੋਂ ਹੋਈ ਹੈ। 

 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਆਈ.ਜੀ ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਏ.ਐਸ.ਆਈ ਤਰਨਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਖਮਾਣੋਂ-ਲੁਧਿਆਣਾ ਰੋਡ 'ਤੇ ਨਾਕਾ ਲਗਾ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸੇ ਦੌਰਾਨ ਇੱਕ ਬਿਨਾਂ ਰਜਿਸਟ੍ਰੇਸ਼ਨ ਨੰਬਰ ਦੇ ਚਿੱਟੇ ਰੰਗ ਦੇ ਐਕਟਿਵਾ ਸਕੂਟਰ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਵਿੱਚ ਪੁਲਿਸ ਨੂੰ 5 ਕਿਲੋ ਅਫੀਮ ਬਰਾਮਦ ਹੋਈ। 

 

ਜਿਸ ਦੇ ਬਾਅਦ ਪੁਲਿਸ ਐਕਟਿਵਾ ਸਵਾਰ ਵਿਅਕਤੀ ਦੇ ਖ਼ਿਲਾਫ਼ ਥਾਣਾ ਖਮਾਣੋਂ ਵਿਖੇ ਐਨਡੀਪੀਐਸ ਐਕਟ ਦੀ ਧਾਰਾ 18, 61 ਅਤੇ 85 ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮਾਂ ਨੂੰ ਸਥਾਨਕ ਅਦਾਲਤਾਂ ਵਿੱਚ ਪੇਸ਼ ਕਰਕੇ ਪੁਲਿਸ  ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਤੋਂ ਨਸ਼ੀਲੇ ਪਦਾਰਥਾਂ ਦੇ ਸਰੋਤ ਬਾਰੇ ਹੋਰ ਪੁੱਛਗਿੱਛ ਕੀਤੀ ਜਾ ਸਕੇ। 


ਡਾ: ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਸਥਾਨਕ ਅਦਾਲਤਾਂ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਤੋਂ ਨਸ਼ੀਲੇ ਪਦਾਰਥਾਂ ਦੇ ਸਰੋਤ ਬਾਰੇ ਹੋਰ ਪੁੱਛਗਿੱਛ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਪੁਲਿਸ ਜ਼ਿਲ੍ਹੇ ‘ਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਵਚਨਬੱਧ ਹੈ ਅਤੇ ਇਸ ਨੂੰ ਨੱਥ ਪਾਉਣ ਲਈ ਹਰ ਕਦਮ ਚੁੱਕੇਗੀ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।